ਪੰਜਾਬ ਪੁਲਿਸ ਦਾ DSP ਗ੍ਰਿਫ਼ਤਾਰ… ਸ਼ਿਕਾਇਤ ਦਰਜ ਕਰਨ ਲਈ ਮੰਗੀ ਰਿਸ਼ਵਤ, SSP ਦੇ ਰੀਡਰ ਨੂੰ ਵੀ ਰਿਸ਼ਵਤ ਦੇਣ ਦੀ ਕੋਸ਼ਿਸ਼

ਪੰਜਾਬ ਪੁਲਿਸ ਦਾ DSP ਗ੍ਰਿਫ਼ਤਾਰ… ਸ਼ਿਕਾਇਤ ਦਰਜ ਕਰਨ ਲਈ ਮੰਗੀ ਰਿਸ਼ਵਤ, SSP ਦੇ ਰੀਡਰ ਨੂੰ ਵੀ ਰਿਸ਼ਵਤ ਦੇਣ ਦੀ ਕੋਸ਼ਿਸ਼

ਫਰੀਦਕੋਟ (ਵੀਓਪੀ ਬਿਊਰੋ) ਜ਼ਿਲ੍ਹਾ ਪੁਲਿਸ ਨੇ ਫਰੀਦਕੋਟ ਦੇ ਡੀਐੱਸਪੀ ਨੂੰ ਔਰਤਾਂ ਵਿਰੁੱਧ ਅਪਰਾਧ ਦੇ ਮਾਮਲੇ ‘ਚ ਕਾਬੂ ਕੀਤਾ ਹੈ। DSP ਰਾਜਨਪਾਲ ਵਿਆਹੁਤਾ ਝਗੜੇ ਦੀ ਸ਼ਿਕਾਇਤ ਵਿੱਚ ਪੀੜਤ ਪਰਿਵਾਰ ਤੋਂ 1 ਲੱਖ ਰੁਪਏ ਰਿਸ਼ਵਤ ਲੈਣ ਅਤੇ ਆਪਣੀ ਸ਼ਿਕਾਇਤ ਦਰਜ ਕਰਵਾਉਣ ‘ਤੇ ਐਸਐਸਪੀ ਦੇ ਰੀਡਰ ਨੂੰ 1 ਲੱਖ ਰੁਪਏ ਰਿਸ਼ਵਤ ਦੇਣ ਦੀ ਕੋਸ਼ਿਸ਼ ਕਰਨ ਦੇ ਦੋਸ਼ ਹੇਠ ਕੇਸ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਹੈ।

 

ਡੀਐੱਸਪੀ ਰਾਜਨਪਾਲ ਫਰੀਦਕੋਟ ਦੇ ਪਿੰਡ ਪੱਕਾ ਦੀ ਰਹਿਣ ਵਾਲੀ ਇੱਕ ਵਿਆਹੁਤਾ ਔਰਤ ਕਿਰਨਜੀਤ ਕੌਰ ਦੀ ਸ਼ਿਕਾਇਤ ਦੀ ਜਾਂਚ ਕਰ ਰਿਹਾ ਸੀ, ਜਿਸ ਵਿੱਚ ਡੀਐੱਸਪੀ ਨੇ ਪੀੜਤ ਪਰਿਵਾਰ ਤੋਂ 1 ਲੱਖ ਰੁਪਏ ਰਿਸ਼ਵਤ ਲਈ ਅਤੇ ਉਨ੍ਹਾਂ ਦਾ ਮਾਮਲਾ ਵੀ ਹੱਲ ਨਹੀਂ ਕਰਵਾਇਆ।

ਇਸ ਤੋਂ ਬਾਅਦ, ਵਿਆਹੁਤਾ ਔਰਤ ਦੇ ਭਰਾ ਕਰਮਤੇਜ ਸਿੰਘ ਨੇ ਇੱਕ ਦਿਨ ਪਹਿਲਾਂ, ਵੀਰਵਾਰ ਨੂੰ ਡੀਐੱਸਪੀ ਰਾਜਨਪਾਲ ਵਿਰੁੱਧ 1 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਐੱਸਐੱਸਪੀ ਕੋਲ ਸ਼ਿਕਾਇਤ ਦਰਜ ਕਰਵਾਈ।

 

ਆਪਣੇ ਵਿਰੁੱਧ ਇਸ ਸ਼ਿਕਾਇਤ ਦੀ ਜਾਣਕਾਰੀ ਮਿਲਣ ‘ਤੇ, ਡੀਐਸਪੀ ਰਾਜਨਪਾਲ ਨੇ ਐਸਐਸਪੀ ਡਾ. ਪ੍ਰਗਿਆ ਜੈਨ ਦੇ ਰੀਡਰ ਏਐਸਆਈ ਜਸਵਿੰਦਰ ਸਿੰਘ ਨਾਲ ਸੰਪਰਕ ਕੀਤਾ ਅਤੇ ਉਸ ਵਿਰੁੱਧ ਉਕਤ ਸ਼ਿਕਾਇਤ ਨੂੰ ਸ਼ਾਂਤ ਕਰਵਾਉਣ ਲਈ ਉਸਨੂੰ 1 ਲੱਖ ਰੁਪਏ ਰਿਸ਼ਵਤ ਦੇਣ ਦੀ ਕੋਸ਼ਿਸ਼ ਕੀਤੀ।

 

ਇਸ ਤੋਂ ਬਾਅਦ ਤੁਰੰਤ ਐਸਐਸਪੀ ਨੂੰ ਪੂਰੇ ਮਾਮਲੇ ਬਾਰੇ ਸੂਚਿਤ ਕੀਤਾ ਅਤੇ ਉਨ੍ਹਾਂ ਦੇ ਨਿਰਦੇਸ਼ਾਂ ਤੋਂ ਬਾਅਦ, ਰਾਜਨਪਾਲ ਵਿਰੁੱਧ ਭ੍ਰਿਸ਼ਟਾਚਾਰ ਵਿਰੋਧੀ ਐਕਟ ਤਹਿਤ ਸਿਟੀ ਪੁਲਿਸ ਸਟੇਸ਼ਨ ਵਿੱਚ ਕੇਸ ਦਰਜ ਕੀਤਾ ਗਿਆ ਅਤੇ ਉਸਨੂੰ ਗ੍ਰਿਫ਼ਤਾਰ ਵੀ ਕਰ ਲਿਆ ਗਿਆ।

error: Content is protected !!