Breaking: ਸੁਖਬੀਰ ਸਿੰਘ ਬਾਦਲ ਤਨਖਾਹੀਆ ਕਰਾਰ
ਵੀਓਪੀ ਬਿਊਰੋ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਨਾਲ ਜੁੜੀ ਇਸ ਸਮੇਂ ਦੀ ਵੱਡੀ ਖਬਰ ਸਾਹਮਣੇ ਆਈ ਹੈ। ਤਖਤ ਸ਼੍ਰੀ ਪਟਨਾ ਸਾਹਿਬ ਵੱਲੋਂ ਉਨਾਂ ਨੂੰ ਧਾਰਮਿਕ ਸਜ਼ਾ ਲਗਾਈ ਗਈ ਹੈ।
ਤਖਤ ਸ਼੍ਰੀ ਪਟਨਾ ਸਾਹਿਬ ਵੱਲੋਂ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਐਲਾਨ ਦਿੱਤਾ ਗਿਆ ਹੈ, ਇਸ ਤੋਂ ਪਹਿਲਾਂ ਦੋ ਵਾਰ ਸੁਖਬੀਰ ਨੂੰ ਆਪਣਾ ਸਪੱਸ਼ਟੀਕਰਨ ਦੇਣ ਲਈ ਸ੍ਰੀ ਪਟਨਾ ਸਾਹਿਬ ਵਿਖੇ ਤਲਬ ਕੀਤਾ ਗਿਆ ਸੀ ਪਰ ਉਹ ਉੱਥੇ ਨਹੀਂ ਪਹੁੰਚੇ।
ਜਿਸ ਕਾਰਨ ਅਕਾਲ ਤਖਤ ਸਾਹਿਬ ਸ੍ਰੀ ਪਟਨਾ ਸਾਹਿਬ ਤੇ ਪੰਜ ਪਿਆਰਿਆਂ ਨੇ ਇਹ ਫੈਸਲਾ ਸੁਣਾਉਂਦੇ ਹੋਏ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦਿੱਤਾ ਹੈ।
ਤੁਹਾਨੂੰ ਦੱਸ ਦਈਏ ਕਿ ਇਸ ਤੋਂ ਪਹਿਲਾਂਦੋ ਦਸੰਬਰ 202 ਵਿੱਚ ਵੀ ਸੁਖਬੀਰ ਸਿੰਘ ਬਾਦਲ ਨੂੰ ਧਾਰਮਿਕ ਸਜ਼ਾ ਸੁਣਾਉਂਦੇ ਹੋਏ ਤਨਖਾਹੀਆ ਐਲਾਨ ਦਿੱਤਾ ਗਿਆ ਸੀ। ਉਹ ਮਾਮਲਾ ਸੀ ਕਿ 2007 ਤੋਂ 2017 ਦੌਰਾਨ ਸ਼੍ਰੀ ਅਕਾਲੀ ਦਲ ਸਰਕਾਰ ਵੇਲੇ ਹੋਈ ਆ ਬੇਅਦਬੀ ਅਤੇ ਹੋਰ ਤਰੁਟੀਆਂ ਨਾਲ ਜੁੜਿਆ ਹੋਇਆ ਸੀ। ਜਿਸ ਨੂੰ ਲੈ ਕੇ ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ ਇਹ ਫੈਸਲਾ ਸੁਣਾਇਆ ਗਿਆ ਸੀ ਪਰ ਇਸ ਵਾਰ ਇਹ ਫੈਸਲਾ ਸ਼੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਲਿਆ ਗਿਆ ਹੈ।






