ਬੇਅਦਬੀਆਂ ਦੇ ਦੋਸ਼ੀਆਂ ਨੂੰ ਮਿਲੇਗੀ ਹੁਣ ਸਖਤ ਸਜ਼ਾ, ਪੰਜਾਬ ਸਰਕਾਰ ਨੇ ਲਿਆਂਦਾ ਬਿੱਲ

ਚੰਡੀਗੜ੍ਹ (ਵੀਓਪੀ ਬਿਊਰੋ) ਪੰਜਾਬ ‘ਚ ਬੇਅਦਬੀਆਂ ਦਾ ਮੁੱਦਾ ਕਾਫੀ ਸਮੇਂ ਤੋਂ ਭਖਿਆ ਹੋਇਆ ਹੈ। ਇਸ ਨੂੰ ਲੈ ਕੇ ਸੰਗਤ ਵਿੱਚ ਕਾਫੀ ਰੋਸ ਰਹਿੰਦਾ ਹੈ ਕਿ ਲੋਕਾਂ ਵਿੱਚ ਕਾਨੂੰਨ ਦਾ ਡਰ ਹੋਵੇ ਤਾਂ ਇਸ ਤਰ੍ਹਾਂ ਦੀ ਹਰਕਤ ਕਰਨ ਦੀ ਹਿੰਮਤ ਨਾ ਕਰਨ। ਇਸੇ ਨੂੰ ਲੈ ਕੇ ਪੰਜਾਬ ਸਰਕਾਰ ਹੁਣ ਸਖਤ ਕਾਨੂੰਨ ਲੈ ਕੇ ਆ ਰਹੀ ਹੈ।





