ਮਜੀਠੀਆ ਨੇ ਕੀਤੀ ਜੇਲ੍ਹ ‘ਚ ਬੈਰਕ ਬਦਲਣ ਦੀ ਅਪੀਲ, ਕੋਰਟ ਨੇ ਪਾਈ ਅਗਲੀ ਤਾਰੀਕ

ਮੋਹਾਲੀ (ਵੀਓਪੀ ਬਿਊਰੋ) ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਿਨਟ ਮੰਤਰੀ ਬਿਕਰਮ ਸਿੰਘ ਮਜੀਠੀਆ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਡਰੱਗ ਅਤੇ ਆਮਦਨ ਤੋਂ ਵਧ ਜਾਇਦਾਦ ਮਾਮਲੇ ਵਿੱਚ ਗ੍ਰਿਫਤਾਰੀ ਤੋਂ ਬਾਅਦ ਨਾਭਾ ‘ਚ ਬੰਦ ਹਨ। ਇਸ ਦੌਰਾਨ ਬਿਕਰਮ ਸਿੰਘ ਮਜੀਠੀਆ ਨੇ ਨਵੀਂ ਨਾਭਾ ਜੇਲ੍ਹ ਵਿੱਚ ਆਪਣੀ ਬੈਰਕ ਬਦਲਣ ਲਈ ਮੋਹਾਲੀ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਹੈ।





