ਰਾਜਧਾਨੀ ‘ਚ 20 ਸਕੂਲਾਂ ਨੂੰ ਬੰ+ਬ ਨਾਲ ਉਡਾਉਣ ਦੀ ਧ+ਮਕੀ, ਪੁਲਿਸ ਨੂੰ ਪਈਆਂ ਭਾਜੜਾਂ
ਵੀਓਪੀ ਬਿਊਰੋ – ਰਾਜਧਾਨੀ ਦਿੱਲੀ ਵਿੱਚ ਇੱਕ ਵਾਰ ਫਿਰ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਕਾਰਨ ਦਹਿਸ਼ਤ ਦਾ ਮਾਹੌਲ ਹੈ। ਸ਼ੁੱਕਰਵਾਰ ਸਵੇਰੇ ਦਿੱਲੀ ਪੁਲਿਸ ਨੂੰ 20 ਤੋਂ ਵੱਧ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵਾਲੇ ਈਮੇਲ ਮਿਲੇ। ਫਾਇਰ ਬ੍ਰਿਗੇਡ ਅਤੇ ਬੰਬ ਸਕੁਐਡ ਟੀਮਾਂ ਨੂੰ ਤੁਰੰਤ ਇਨ੍ਹਾਂ ਵਿੱਚੋਂ ਕੁਝ ਸਕੂਲਾਂ ਵਿੱਚ ਭੇਜਿਆ ਗਿਆ ਹੈ ਅਤੇ ਤਲਾਸ਼ੀ ਮੁਹਿੰਮ ਜਾਰੀ ਹੈ।






