ਜੰਗ ਦਾ ਮੈਦਾਨ ਬਣਿਆ ਸਿਵਲ ਹਸਪਤਾਲ, ਇਲਾਜ ਲਈ ਆਏ ਨੌਜਵਾਨ ‘ਤੇ ਹਮਲਾ
ਸੁਲਤਾਨਪੁਰ ਲੋਧੀ (ਵੀਓਪੀ ਬਿਊਰੋ) ਪੰਜਾਬ ਵਿਚ ਆਏ ਦਿਨ ਗੈਂਗਵਾਰ ਅਤੇ ਸ਼ਰਾਰਤੀ ਅਨਸਰਾਂ ਵੱਲੋਂ ਗੁੰਡਾਗਰਦੀ ਕੀਤੀ ਜਾ ਰਹੀ ਹੈ। ਅਜਿਹਾ ਹੀ ਤਾਜ਼ਾ ਮਾਮਲਾ ਕਪੂਰਥਲਾ ਦੇ ਸੁਲਤਾਨਪੁਰ ਲੋਧੀ ਵਿਚ ਵੇਖਣ ਨੂੰ ਮਿਲਿਆ, ਜਿੱਥੇ ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ਵਿੱਚ ਉਸ ਵੇਲੇ ਹੜਕੰਪ ਮੱਚ ਗਿਆ ਜਦੋਂ ਦੋ ਧਿਰਾਂ ਵਿਚਾਲੇ ਹੋਈ ਹਿੰਸਕ ਝੜਪ ਨੇ ਖੂਨੀ ਰੂਪ ਅਖਤਿਆਰ ਕਰ ਲਿਆ ਅਤੇ ਸਿਵਲ ਹਸਪਤਾਲ ਦਾ ਐਮਰਜੰਸੀ ਵਾਰਡ ਜੰਗ ਦਾ ਮੈਦਾਨ ਬਣ ਗਿਆ।






