ਅਕਾਲੀ ਵਿਧਾਇਕ ਨੇ ਆਪਣੀ ਹੀ ਪਾਰਟੀ ਦੇ ਪ੍ਰਧਾਨ ਖ਼ਿਲਾਫ਼ ਚੁੱਕੀ ਅਵਾਜ਼, ਕਿਹਾ-ਸੁਖਬੀਰ ਬਾਦਲ ਪ੍ਰਧਾਨਗੀ ਛੱਡ ਕੇ ਤਿਆਗ ਕਰਨ

ਅਕਾਲੀ ਵਿਧਾਇਕ ਨੇ ਆਪਣੀ ਹੀ ਪਾਰਟੀ ਦੇ ਪ੍ਰਧਾਨ ਖ਼ਿਲਾਫ਼ ਚੁੱਕੀ ਅਵਾਜ਼, ਕਿਹਾ-ਸੁਖਬੀਰ ਬਾਦਲ ਪ੍ਰਧਾਨਗੀ ਛੱਡ ਕੇ ਤਿਆਗ ਕਰਨ

ਵੀਓਫੀ ਬਿਊਰੋ – ਸ਼੍ਰੋਮਣੀ ਅਕਾਲੀ ਦਲ ਨੂੰ ਲੈ ਕੇ ਪਾਰਟੀ ਦੇ ਆਗੂਆਂ ਦੀ ਆਪਸੀ ਸਹਿਮਤੀ ਦੀ ਹੀ ਘਾਟ ਹੈ। ਇੱਕ ਧੜਾ ਸੁਖਬੀਰ ਸਿੰਘ ਬਾਦਲ ਦਾ ਵਿਰੋਧ ਕਰਦਾ ਹੈ ਅਤੇ ਇੱਕ ਧੜਾ ਸੁਖਬੀਰ ਸਿੰਘ ਬਾਦਲ ਦੇ ਪੱਖ ਵਿੱਚ ਹੈ। ਹੁਣ ਸ਼੍ਰੋਮਣੀ ਅਕਾਲੀ ਦਲ ਦੇ ਹੀ ਵਿਧਾਇਕ ਨੇ ਸੁਖਬੀਰ ਸਿੰਘ ਬਾਦਲ ਨੂੰ ਪ੍ਰਧਾਨਗੀ ਛੱਡਣ ਲਈ ਕਿਹਾ ਹੈ।

ਸ੍ਰੀ ਅਕਾਲ ਤਖਤ ਸਾਹਿਬ ਦੇ ਨਿਰਦੇਸ਼ਾਂ ‘ਤੇ ਅਕਾਲੀ ਦਲ ਦੀ ਭਰਤੀ ਲਈ ਬਣਾਈ ਨਿਗਰਾਨ ਕਮੇਟੀ ਦੇ ਮੈਂਬਰ ਅਤੇ ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਕਿਹਾ ਹੈ ਕਿ ਹਾਲੇ ਵੀ ਅਕਾਲੀ ਦਲ ਇੱਕ ਪਲੇਟਫਾਰਮ ‘ਤੇ ਇਕੱਠਾ ਹੋ ਸਕਦਾ ਹੈ ਪਰ ਇਸ ਲਈ ਤਿਆਗ ਦੀ ਭਾਵਨਾ ਦੀ ਲੋੜ ਹੈ ਅਤੇ ਸਭ ਤੋਂ ਪਹਿਲਾਂ ਤਿਆਗ ਸੁਖਬੀਰ ਸਿੰਘ ਬਾਦਲ ਨੂੰ ਕਰਨਾ ਚਾਹੀਦਾ ਹੈ।

ਉਹ ਅੱਜ ਇੱਥੇ ਲੁਧਿਆਣਾ ਜ਼ਿਲ੍ਹਾ ਦੇ ਚਾਰ ਵਿਧਾਨ ਸਭਾ ਹਲਕਿਆਂ ਦੇ ਡੈਲੀਕੇਟਾਂ ਵਿੱਚੋਂ ਜ਼ਿਲ੍ਹਾ ਅਤੇ ਸੂਬਾਈ ਪੱਧਰ ਦੇ ਡੈਲੀਕੇਟ ਚੁਣਨ ਲਈ ਕੀਤੇ ਡੈਲੀਕੇਟ ਅਜਲਾਸ ਵਿੱਚ ਸ਼ਾਮਿਲ ਹੋਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।

ਉਹਨਾਂ ਕਿਹਾ ਕਿ ਜਦੋਂ ਤੱਕ ਲੀਡਰਸ਼ਿਪ ਵਿੱਚ ਤਿਆਗ ਦੀ ਭਾਵਨਾ ਨਹੀਂ ਹੋਵੇਗੀ ਉਨ੍ਹਾਂ ਚਿਰ ਅਕਾਲੀ ਦਲ ਮਜ਼ਬੂਤ ਨਹੀਂ ਹੋ ਸਕਦਾ ਇਸ ਲਈ ਸਾਰਿਆਂ ਨੂੰ ਇਕੱਠਾ ਹੋਣਾ ਚਾਹੀਦਾ ਹੈ। ਇਸ ਸਬੰਧ ਵਿੱਚ ਹੀ ਉਹ ਕੋਸ਼ਿਸ਼ ਕਰ ਰਹੇ ਹਨ। ਉਹਨਾਂ ਕਿਹਾ ਜੇਕਰ ਅਕਾਲੀ ਦਲ ਪੰਜਾਬ ਅਤੇ ਪੰਥ ਦਾ ਭਲਾ ਚਾਹੁੰਦੇ ਹਨ ਤਾਂ ਸਾਰਿਆਂ ਨੂੰ ਇੱਕ ਪਲੇਟਫਾਰਮ ‘ਤੇ ਇਕੱਠੇ ਕਰਨ ਲਈ ਤਿਆਗ ਕੋਈ ਵੱਡੀ ਗੱਲ ਨਹੀਂ ਹੈ ਜਦਕਿ ਉਹ ਖੁਦ ਤਿਆਗ ਲਈ ਤਿਆਰ ਬੈਠੇ ਹਨ।

ਉਹਨਾਂ ਕਿਹਾ ਕਿ 11 ਅਗਸਤ ਨੂੰ ਡੈਲੀਕੇਟਾਂ ਵੱਲੋਂ ਨਵੇਂ ਪ੍ਰਧਾਨ ਦੀ ਚੋਣ ਕੀਤੀ ਜਾਣੀ ਹੈ ਅਤੇ ਇਸ ਸਬੰਧ ਵਿੱਚ ਉਹ ਅਗਲੇ ਦੋ ਦਿਨਾਂ ‘ਚ ਬਾਦਲ ਨੂੰ ਫਿਰ ਚਿੱਠੀ ਲਿਖ ਰਹੇ ਹਨ ਕਿ ਉਹ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਇਜਲਾਸ ਵਿੱਚ ਆ ਕੇ ਸਹਿਮਤ ਹੋਣ।

error: Content is protected !!