ਦਿਲਜੀਤ ਤੋਂ ਬਾਅਦ ਹੁਣ ਅਮਰਿੰਦਰ ਗਿੱਲ ਨਾਲ ਧੱਕਾ, ਭਾਰਤ ‘ਚ ਰਿਲੀਜ਼ ਨਹੀਂ ਹੋਵੇਗੀ ਫਿਲਮ

ਦਿਲਜੀਤ ਤੋਂ ਬਾਅਦ ਹੁਣ ਅਮਰਿੰਦਰ ਗਿੱਲ ਨਾਲ ਧੱਕਾ, ਭਾਰਤ ‘ਚ ਰਿਲੀਜ਼ ਨਹੀਂ ਹੋਵੇਗੀ ਫਿਲਮ

ਵੀਓਪੀ ਬਿਊਰੋ – ਸੁਪਰਸਟਾਰ ਦਿਲਜੀਤ ਦੋਸਾਂਝ ਤੋਂ ਬਾਅਦ ਹੁਣ ਅਮਰਿੰਦਰ ਗਿੱਲ ਦੀ ਵੀ ਫਿਲਮ ਪੰਜਾਬੀਆਂ ਨੂੰ ਦੇਖਣ ਨੂੰ ਨਹੀਂ ਮਿਲੇਗੀ। ਪੰਜਾਬੀ ਫਿਲਮ ‘ਚੱਲ ਮੇਰਾ ਪੁੱਤ 4’ ਨੂੰ ਭਾਰਤ ਵਿੱਚ ਰਿਲੀਜ਼ ਹੋਣ ਦੀ ਮਨਜ਼ੂਰੀ ਨਹੀਂ ਮਿਲੀ ਹੈ, ਜਿਸ ਕਾਰਨ ਅਮਰਿੰਦਰ ਗਿੱਲ ਦੇ ਪ੍ਰਸ਼ੰਸਕ ਨਿਰਾਸ਼ ਹਨ। ਇਹ ਫਿਲਮ ਅੱਜ ਦੁਨੀਆ ਭਰ ਵਿੱਚ ਰਿਲੀਜ਼ ਹੋਈ ਸੀ, ਪਰ ਭਾਰਤ ਵਿੱਚ ਰਿਲੀਜ਼ ਨਹੀਂ ਹੋ ਸਕੀ।

ਸੈਂਸਰ ਬੋਰਡ ਨੇ ਫਿਲਮ ਵਿੱਚ ਕੁਝ ਪਾਕਿਸਤਾਨੀ ਕਲਾਕਾਰਾਂ ਦੀ ਮੌਜੂਦਗੀ ਕਾਰਨ ਇਸਨੂੰ ਸਰਟੀਫਿਕੇਟ ਨਹੀਂ ਦਿੱਤਾ। ਫਿਲਮ ਦੀ ਰਿਲੀਜ਼ ਮਿਤੀ 1 ਅਗਸਤ ਨਿਰਧਾਰਤ ਕੀਤੀ ਗਈ ਸੀ, ਪਰ ਆਖਰੀ ਸਮੇਂ ਤੱਕ ਭਾਰਤ ਵਿੱਚ ਇਸਨੂੰ ਇਜਾਜ਼ਤ ਨਹੀਂ ਮਿਲ ਸਕੀ।

ਇਸ ਤੋਂ ਪਹਿਲਾਂ ਦਿਲਜੀਤ ਦੋਸਾਂਝ ਦੀ ਫਿਲਮ ‘ਸਰਦਾਰਜੀ 3’ ਨੂੰ ਵੀ ਪਾਕਿਸਤਾਨੀ ਅਦਾਕਾਰਾ ਹਾਨੀਆ ਆਮਿਰ ਦੀ ਮੌਜੂਦਗੀ ਕਾਰਨ ਭਾਰਤ ਵਿੱਚ ਰਿਲੀਜ਼ ਨਹੀਂ ਹੋਣ ਦਿੱਤਾ ਗਿਆ ਸੀ। ਇਨ੍ਹਾਂ ਦੋਵਾਂ ਫਿਲਮਾਂ ਦੇ ਪਹਿਲੇ ਹਿੱਸੇ ਸੁਪਰਹਿੱਟ ਰਹੇ ਹਨ।

‘ਚੱਲ ਮੇਰਾ ਪੁੱਤ’ ਦੇ ਪਹਿਲੇ ਹਿੱਸੇ ਨੂੰ ਪ੍ਰਵਾਸੀ ਜੀਵਨ ਦੀ ਭਾਵਨਾਤਮਕ ਅਤੇ ਹਾਸ-ਰਸ ਪੇਸ਼ਕਾਰੀ ਲਈ ਪ੍ਰਸ਼ੰਸਾ ਮਿਲੀ ਹੈ। ਇਫਤਿਖਾਰ ਠਾਕੁਰ, ਅਕਰਮ ਉਦਾਸ ਅਤੇ ਨਾਸਿਰ ਚਿਨਯੋਤੀ ਵਰਗੇ ਪਾਕਿਸਤਾਨੀ ਕਾਮੇਡੀਅਨਾਂ ਨੇ ਇਸ ਵਿੱਚ ਕੰਮ ਕੀਤਾ ਹੈ। ਇਫਤਿਖਾਰ ਠਾਕੁਰ ਨੇ ਪਹਿਲਗਾਮ ਹਮਲੇ ਅਤੇ ਉਸ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਕਾਰ ਪੈਦਾ ਹੋਏ ਵਿਵਾਦ ‘ਤੇ ਭਾਰਤ ਵਿਰੋਧੀ ਬਿਆਨ ਦਿੱਤੇ ਸਨ।

error: Content is protected !!