Skip to content
Saturday, April 18, 2026
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2025
August
10
ਪੰਜਾਬ ਦੇ ਮਸ਼ਹੂਰ ਯੂ-ਟਿਊਬਰ ਦੇ ਘਰ ਫਾਇਰਿੰਗ, ਪਾਕਿਸਤਾਨੀ ਡੋਨ ਦਾ ਵੱਜਾ ਨਾਂਅ
Crime
jalandhar
Latest News
National
Punjab
ਪੰਜਾਬ ਦੇ ਮਸ਼ਹੂਰ ਯੂ-ਟਿਊਬਰ ਦੇ ਘਰ ਫਾਇਰਿੰਗ, ਪਾਕਿਸਤਾਨੀ ਡੋਨ ਦਾ ਵੱਜਾ ਨਾਂਅ
August 10, 2025
VOP TV
ਪੰਜਾਬ ਦੇ ਮਸ਼ਹੂਰ ਯੂ-ਟਿਊਬਰ ਦੇ ਘਰ ਫਾਇਰਿੰਗ, ਪਾਕਿਸਤਾਨੀ ਡੋਨ ਦਾ ਵੱਜਾ ਨਾਂਅ
ਹੁਸ਼ਿਆਰਪੁਰ (ਵੀਓਪੀ ਬਿਊਰੋ) ਹੁਸ਼ਿਆਰਪੁਰ ਤੋਂ ਮਸ਼ਹੂਰ ਸਮਾਜ ਸੇਵੀ ਅਤੇ ਯੂਟਿਊਬਰ ਦੇ ਘਰ ਬੀਤੀ ਰਾਤ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਬੀਤੀ ਰਾਤ ਰਾਤ ਡੇਢ ਵਜੇ ਦੇ ਕਰੀਬ ਹੁਸ਼ਿਆਰਪੁਰ ਦੇ ਮੁਹੱਲਾ ਮਾਡਲ ਟਾਊਨ ਮਸ਼ਹੂਰ ਸਮਾਜ ਸੇਵੀ ਅਤੇ ਯਬਰ ਸੈਮ ਦੇ ਘਰ ਦੇ ਦੋ ਮੋਟਰਸਾਈਕਲ ਸਵਾਰਾਂ ਵੱਲੋਂ ਦੋ ਫਾਇਰ ਕੀਤੇ ਗਏ।
ਦੱਸ ਦਈਏ ਕਿ ਸੈਮ ਹੁਸ਼ਿਆਰਪੁਰੀ ਦੇ ਨਾਮ ਯੂਟੀਊਬ ਪੇਜ ਚਲਾਉਣ ਵਾਲੇ ਸੈਮ ਨੂੰ ਪਹਿਲਾਂ ਵੀ ਪਾਕਿਸਤਾਨੀ ਡੋਨ ਸ਼ਹਿਜ਼ਾਦ ਭੱਟੀ ਵੱਲੋਂ ਧਮਕੀ ਦਿੱਤੀ ਗਈ ਸੀ, ਕਿ ਜਲੰਧਰ ਦੀ ਤਰ੍ਹਾਂ ਉਸਦੇ ਘਰ ਤੇ ਵੀ ਗਰਨੇਡ ਹਮਲਾ ਕੀਤਾ ਜਾਵੇਗਾ। ਹੁਸ਼ਿਆਰਪੁਰ ਪੁਲਿਸ ਵੱਲੋਂ ਸੈਮ ਨੂੰ ਜੋ ਗਨਮੈਨ ਵੀ ਮੁਹੱਈਆ ਕਰਵਾਏ ਗਏ ਹਨ।
ਜਾਣਕਾਰੀ ਦਿੰਦੇ ਹੋਏ ਸਿਮਰਨ ਉਰਫ ਸਮ ਨੇ ਦੱਸਿਆ ਕੀ ਉਹ ਪਿਛਲੇ ਲੰਬੇ ਸਮੇਂ ਤੋਂ ਸਮਾਜ ਸੇਵਾ ਦਾ ਕੰਮ ਕਰਦਾ ਆ ਰਿਹਾ ਹੈ ਪਰ ਬੀਤੀ ਰਾਤ ਉਹ ਆਪਣੇ ਘਰ ਮਾਡਲ ਟਾਊਨ ਵਿਖੇ ਸੁੱਤੇ ਪਏ ਸੀ ਤਾਂ ਡੇਢ ਵਜੇ ਦੇ ਕਰੀਬ ਦੋ ਅਣਪਛਾਤੇ ਨੌਜਵਾਨ ਮੋਟਰਸਾਈਕਲ ‘ਤੇ ਆਉਂਦੇ ਹਨ ਅਤੇ ਫਾਇਰ ਕਰਦੇ ਹਨ, ਜਿਸ ਤੋਂ ਬਾਅਦ ਉਹਨਾਂ ਦੀ ਅੱਖ ਖੁੱਲੀ ਅਤੇ ਉਹਨਾਂ ਨੇ ਬਾਹਰ ਆ ਕੇ ਦੇਖਿਆ ਤਾਂ ਬਾਹਰ ਦੋ ਖੋਲ ਪਏ ਸਨ ਤਾਂ ਤੁਰੰਤ ਉਹਨਾਂ ਨੇ ਥਾਣਾ ਮਾਡਲ ਟਾਊਨ ਪੁਲਿਸ ਨੂੰ ਇਤਲਾਹ ਕੀਤੀ।
ਪੁਲਿਸ ਨੇ ਮੌਕੇ ਤੇ ਆ ਕੇ ਖੋਲ ਆਪਣੇ ਕਬਜ਼ੇ ਵਿੱਚ ਲੈ ਕੇ ਸੀਸੀਟੀਵੀ ਦੇ ਅਧਾਰ ਤੇ ਛਾਣਬੀਨ ਸ਼ੁਰੂ ਕਰ ਦਿੱਤੀ ਹੈ ਹੈ। ਉਨ੍ਹਾਂ ਨੇ ਅੱਗੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀਤੇ ਕੁਝ ਸਾਲ ਪਹਿਲਾਂ ਉਸ ਨੂੰ ਪਾਕਿਸਤਾਨ ਦੇ ਮਸ਼ਹੂਰ ਡੋਨ ਸ਼ਹਿਜ਼ਾਦ ਭੱਟੀ ਵੱਲੋਂ ਧਮਕੀ ਦਿੱਤੀ ਗਈ ਸੀ ਕਿ ਜਲੰਧਰ ਵਿੱਚ ਸੁੱਤੇ ਗਰਨੇਡ ਦੀ ਤਰ੍ਹਾਂ ਉਸਦੇ ਘਰ ਤੇ ਵੀ ਗਰਨੇਡ ਨਾਲ ਹਮਲਾ ਕੀਤਾ ਜਾਵੇਗਾ।
ਸਿਮਰਨ ਅਤੇ ਉਸਦੇ ਪਰਿਵਾਰ ਨੇ ਪੁਲਿਸ ਤੋਂ ਸੁਰੱਖਿਆ ਦੀ ਮੰਗ ਕੀਤੀ ਹੈ ਉਹਨਾਂ ਨੇ ਕਿਹਾ ਹੈ ਕਿ ਬੇਸ਼ਕ ਪੁਲਿਸ ਵੱਲੋਂ ਉਹਨਾਂ ਨੂੰ ਦੋ ਗਨਮੈਨ ਮੁਹੱਈਆ ਕਰਵਾਏ ਗਏ ਹਨ ਪਰ ਉਹਨਾਂ ਵਿੱਚੋਂ ਇੱਕ ਪੁਲਿਸ ਮੁਲਾਜ਼ਮ ਦੀ ਲੱਤ ਖਰਾਬ ਹੋਣ ਕਾਰਨ ਉਹ ਸਹੀ ਤਰਹਾਂ ਆਪਣੀ ਡਿਊਟੀ ਨਹੀਂ ਕਰ ਸਕਦਾ ਇਸ ਲਈ ਉਹਨਾਂ ਨੂੰ ਪ੍ਰੋਪਰ ਮੈਡੀਕਲ ਫਿਟ ਗਨਮੈਨ ਦਿੱਤੇ ਜਾਣ ਤਾਂ ਜੋ ਕੋਈ ਵੀ ਅਣਸੁਖਾਵੀ ਘਟਨਾ ਨਾ ਹੋ ਸਕੇ।
Post navigation
ਟਰੰਪ ਤੇ ਪੁਤਿਨ ਕਰਨਗੇ ਬੈਠ ਕੇ ਗੱਲਬਾਤ, 15 ਅਗਸਤ ਨੂੰ ਕਰਨਗੇ ਵੱਡੇ ਮਸਲੇ ਹੱਲ
ਰਾਹੁਲ ਗਾਂਧੀ ਨੇ BJP ਖਿਲਾਫ ਖੋਲ੍ਹ’ਤਾ ਸਭ ਤੋਂ ਵੱਡਾ ਮੋਰਚਾ, ਵੋਟ ਚੋਰੀ ਦੀ ਚਲਾ ਦਿੱਤੀ ਸਾਈਟ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us