ਪੰਜਾਬ ਸਰਕਾਰ ਦਾ ਕਿਸਾਨਾਂ ਦੇ ਹੱਕ ‘ਚ ਵੱਡਾ ਫੈਸਲਾ, ਲੈਂਡ ਪੂਲਿੰਗ ਪਾਲਿਸੀ ਦਾ ਫੈਸਲਾ ਰੱਦ

ਪੰਜਾਬ ਸਰਕਾਰ ਦਾ ਕਿਸਾਨਾਂ ਦੇ ਹੱਕ ‘ਚ ਵੱਡਾ ਫੈਸਲਾ, ਲੈਂਡ ਪੂਲਿੰਗ ਪਾਲਿਸੀ ਦਾ ਫੈਸਲਾ ਰੱਦ

ਜਲੰਧਰ (ਵੀਓਪੀ ਬਿਊਰੋ) ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਲੈਂਡ ਪੂਲਿੰਗ ਨੀਤੀ ਵਾਪਸ ਲੈ ਲਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਲੈਂਡ ਪੂਲਿੰਗ ਨੀਤੀ ਸਬੰਧੀ ਲਏ ਗਏ ਸਾਰੇ ਫੈਸਲੇ ਵਾਪਸ ਲੈ ਲਏ ਹਨ। ਮੀਡੀਆ ਨੂੰ ਇੱਕ ਪ੍ਰੈਸ ਨੋਟ ਜਾਰੀ ਕਰਕੇ ਨੀਤੀ ਵਾਪਸ ਲੈਣ ਦੀ ਜਾਣਕਾਰੀ ਦਿੱਤੀ ਗਈ ਹੈ।

ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਪਾਲਿਸੀ ਦਾ ਪੰਜਾਬ ਭਰ ਵਿੱਚ ਕਿਸਾਨਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਸੀ। ਇਸੇ ਸੰਬੰਧ ਵਿੱਚ ਕਿਸਾਨਾਂ ਨੇ ਅੱਜ ਵਿਸ਼ਾਲ ਸਾਈਕਲ ਰੈਲੀ ਵੀ ਕੱਢੀ ਸੀ ਅਤੇ ਪੰਜਾਬ ਸਰਕਾਰ ਦਾ ਵਿਰੋਧ ਕੀਤਾ ਸੀ।

ਉੱਥੇ ਹੀ ਵੱਖ-ਵੱਖ ਸਿਆਸੀ ਪਾਰਟੀਆਂ ਵੀ ਲੈਣ ਪੁਲਿੰਗ ਪਾਲਿਸੀ ਦੇ ਮਾਮਲੇ ‘ਤੇ ਪੰਜਾਬ ਸਰਕਾਰ ਨੂੰ ਘੇਰ ਰਹੀਆਂ ਸਨ ਅਤੇ ਪਾਲਸੀ ਨੂੰ ਕਿਸਾਨਾਂ ਦੇ ਵਿਰੋਧੀ ਦੱਸ ਰਹੀ ਸਨ।

ਇਸ ਤੋਂ ਬਾਅਦ ਅੱਜ ਪੰਜਾਬ ਸਰਕਾਰ ਨੇ ਲੈਂਡ ਪੂਲਿੰਗ ਪਾਲਿਸੀ ਵਾਪਸ ਲੈਣ ਦਾ ਐਲਾਨ ਕਰ ਦਿੱਤਾ ਹੈ ਜੋ ਕਿ ਕਿਸਾਨਾਂ ਦੇ ਹੱਕ ਵਿੱਚ ਇੱਕ ਪੰਜਾਬ ਸਰਕਾਰ ਦਾ ਵੱਡਾ ਫੈਸਲਾ ਹੈ।

error: Content is protected !!