ਲਾਲ ਕਿਲੇ ਤੋਂ PM ਮੋਦੀ ਨੇ ਲਹਿਰਾਇਆ ਤਿਰੰਗਾ, ਕਿਹਾ- ਆਪਰੇਸ਼ਨ ਸਿੰਦੂਰ ਨਾਲ ਦੁਨੀਆ ਨੇ ਦੇਖੀ ਭਾਰਤ ਦੀ ਤਾਕਤ

ਦਿੱਲੀ (ਵੀਓਪੀ ਬਿਊਰੋ) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਜ਼ਾਦੀ ਦਿਵਸ ਮੌਕੇ ਲਾਲ ਕਿਲ੍ਹੇ ਤੋਂ ਤਿਰੰਗਾ ਲਹਿਰਾਇਆ। ਇਸ ਦੌਰਾਨ ਉਨ੍ਹਾਂ ਨੇ ਰਾਸ਼ਟਰ ਦੇ ਨਾਂਅ ਸੰਦੇਸ਼ ਦਿੱਤਾ ਅਤੇ ਕਿਹਾ, ‘ਇਸ ਦੀਵਾਲੀ ‘ਤੇ ਸਰਕਾਰ ਜੀਐਸਟੀ ਸੁਧਾਰ ਲਿਆ ਰਹੀ ਹੈ। ਇਸ ਨਾਲ ਆਮ ਲੋਕਾਂ ਨੂੰ ਟੈਕਸ ਵਿੱਚ ਵੱਡੀ ਰਾਹਤ ਮਿਲੇਗੀ।

ਉਨ੍ਹਾਂ ਕਿਹਾ, ਅੱਜ ਤੋਂ ਪ੍ਰਧਾਨ ਮੰਤਰੀ ਵਿਕਾਸ ਭਾਰਤ ਰੁਜ਼ਗਾਰ ਯੋਜਨਾ ਲਾਗੂ ਕੀਤੀ ਜਾ ਰਹੀ ਹੈ। ਇਸ ਯੋਜਨਾ ਦੇ ਤਹਿਤ ਨਿੱਜੀ ਖੇਤਰ ਵਿੱਚ ਆਪਣੀ ਪਹਿਲੀ ਨੌਕਰੀ ਕਰਨ ਵਾਲੇ ਪੁੱਤਰ ਜਾਂ ਧੀ ਨੂੰ ਸਰਕਾਰ ਵੱਲੋਂ 15,000 ਰੁਪਏ ਦਿੱਤੇ ਜਾਣਗੇ। ਵਧੇਰੇ ਰੁਜ਼ਗਾਰ ਪੈਦਾ ਕਰਨ ਵਾਲੀਆਂ ਕੰਪਨੀਆਂ ਨੂੰ ਵੀ ਪ੍ਰੋਤਸਾਹਨ ਦਿੱਤੇ ਜਾਣਗੇ। ਇਹ ਯੋਜਨਾ ਲਗਭਗ 3.5 ਕਰੋੜ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰੇਗੀ।

ਪ੍ਰਧਾਨ ਮੰਤਰੀ ਦਾ ਉਦਘਾਟਨੀ ਭਾਸ਼ਣ ਆਪ੍ਰੇਸ਼ਨ ਸਿੰਦੂਰ ‘ਤੇ ਕੇਂਦ੍ਰਿਤ ਸੀ। ਉਨ੍ਹਾਂ ਕਿਹਾ, ‘ਅੱਜ ਮੈਨੂੰ ਲਾਲ ਕਿਲ੍ਹੇ ਦੀ ਪ੍ਰਾਚੀਰ ਤੋਂ ਆਪ੍ਰੇਸ਼ਨ ਸਿੰਦੂਰ ਦੇ ਬਹਾਦਰ ਸੈਨਿਕਾਂ ਨੂੰ ਸਲਾਮ ਕਰਨ ਦਾ ਮੌਕਾ ਮਿਲਿਆ ਹੈ। ਸਾਡੇ ਸੈਨਿਕਾਂ ਨੇ ਦੁਸ਼ਮਣਾਂ ਨੂੰ ਉਨ੍ਹਾਂ ਦੀ ਕਲਪਨਾ ਤੋਂ ਪਰੇ ਸਜ਼ਾ ਦਿੱਤੀ ਹੈ। ਸਰਹੱਦ ਪਾਰ ਤੋਂ ਅੱਤਵਾਦੀਆਂ ਨੇ 22 ਅਪ੍ਰੈਲ ਨੂੰ ਪਹਿਲਗਾਮ ਵਿੱਚ ਜਿਸ ਤਰ੍ਹਾਂ ਦਾ ਕਤਲੇਆਮ ਕੀਤਾ ਸੀ। ਉਨ੍ਹਾਂ ਦਾ ਧਰਮ ਪੁੱਛ ਕੇ ਲੋਕਾਂ ਨੂੰ ਮਾਰ ਦਿੱਤਾ ਗਿਆ ਸੀ।’


