ਸ੍ਰੀ ਚਮਕੌਰ ਸਾਹਿਬ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ, ਲਾਈ ਉਦਘਾਟਨਾਂ ਦੀ ਝੜੀ

ਸ੍ਰੀ ਚਮਕੌਰ ਸਾਹਿਬ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ, ਲਾਈ ਉਦਘਾਟਨਾਂ ਦੀ ਝੜੀ

ਸ੍ਰੀ ਚਮਕੌਰ ਸਾਹਿਬ (ਵੀਓਪੀ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ਼੍ਰੀ ਚਮਕੌਰ ਸਾਹਿਬ ਵਿਖੇ ਪਹੁੰਚੇ, ਜਿੱਥੇ ਉਹਨਾਂ ਵੱਲੋਂ ਸਰਕਾਰੀ ਹਸਪਤਾਲ ਦਾ ਜੋ ਨਵੀਨੀਕਰਨ ਕੀਤਾ ਗਿਆ ਹੈ ਉਸ ਨਵੀਂ ਇਮਾਰਤ ਦਾ ਉਦਘਾਟਨੀ ਕੀਤਾ ਗਿਆ ਅਤੇ ਇਸ ਨੂੰ ਲੋਕਾਂ ਦੇ ਸਪੁਰਦ ਕੀਤਾ ਗਿਆ।

ਮੁੱਖ ਮੰਤਰੀ ਪੰਜਾਬ ਦਾ ਪ੍ਰੋਗਰਾਮ ਸ੍ਰੀ ਚਮਕੌਰ ਸਾਹਿਬ ਤੋਂ ਬਾਅਦ ਏਕਮ ਪੈਲਸ ਪਿੰਡ ਸਲਾਹਪੁਰ ਦੇ ਨਜ਼ਦੀਕ ਇੱਕ ਪੈਲਸ ਦੇ ਵਿੱਚ ਰੱਖਿਆ ਗਿਆ ਹੈ ਜਿੱਥੇ ਵੱਡੇ ਪੱਧਰ ਉੱਤੇ ਸਥਾਨਕ ਲੋਕੀ ਅਤੇ ਪਾਰਟੀ ਦੇ ਨਾਲ ਸਬੰਧ ਰੱਖਦੇ ਪਾਰਟੀ ਵਲੰਟੀਅਰ ਮੌਜੂਦ ਹਨ।

ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੋਕਾਂ ਨੂੰ ਸੰਬੋਧਨ ਕੀਤਾ ਗਿਆ। ਸ਼੍ਰੀ ਚਮਕੌਰ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਹੈ ਇਸ ਧਰਤੀ ਤੋਂ ਲਗਦੇ ਸਮੇਂ ਯਾਦ ਆਂਦਾ ਕਿ ਗੁਰੂ ਸਾਹਿਬ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਓਹਨਾ ਦੀ ਕੁਰਬਾਨੀਆ ਦੇ ਅੱਗੇ ਨਤਮਸਤਕ ਹੁੰਦਾ ਹੈ।

ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਅਸੀਂ 55 ਹਜ਼ਾਰ ਨੌਕਰੀਆਂ ਦਿੱਤੀਆਂ ਹਨ। ਹੁਣ ਬਿਜਲੀ ਉਪਲਬਧ ਹੈ। ਪਹਿਲਾਂ ਸਰਕਾਰੀ ਸਕੂਲਾਂ ਵਿੱਚ ਦਲੀਆ ਜਾਂ ਮਿਡ ਡੇ ਮੀਲ ਦਿੱਤਾ ਜਾਂਦਾ ਸੀ। ਹੁਣ ਸਰਕਾਰੀ ਸਕੂਲਾਂ ਦੇ ਜੇਈ ਐਡਵਾਂਸ ਨੇ ਨੀਟ ਕਾਰਡ ਪਾਸ ਕਰ ਲਿਆ ਹੈ। ਹੁਣ ਉਨ੍ਹਾਂ ਨੂੰ 1 ਕਰੋੜ ਰੁਪਏ ਦਾ ਪੈਕੇਜ ਮਿਲੇਗਾ। ਨੀਲੇ ਅਤੇ ਪੀਲੇ ਕਾਰਡਾਂ ਨਾਲ ਗਰੀਬੀ ਨਹੀਂ ਦੂਰ ਹੋਵੇਗੀ।

ਇਸ ਮੌਕੇ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਨੇ ਕਿਹਾ ਕਿ ਪੀਜੀਆਈ ਅਤੇ ਫੋਰਟਿਸ ਦੀ ਤਰਜ਼ ‘ਤੇ ਇਸ ਹਸਪਤਾਲ ਵਿੱਚ ਇੱਕ ਆਪ੍ਰੇਸ਼ਨ ਸੈਂਟਰ ਬਣਾਇਆ ਗਿਆ ਹੈ। ਇਸ ਮਹੀਨੇ ਇੱਕ ਹਜ਼ਾਰ ਡਾਕਟਰ ਸ਼ਾਮਲ ਹੋਣਗੇ, ਜਦੋਂ ਕਿ ਸਰਕਾਰ ਨੇ ਪਹਿਲਾਂ ਹੀ 1200 ਨਰਸਾਂ ਦੀ ਭਰਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਮੈਡੀਕਲ ਕਾਲਜ ਤੋਂ 250 ਡਾਕਟਰ ਬਾਹਰ ਆਏ ਹਨ, ਜਦੋਂ ਕਿ ਇਸ ਵਾਰ 150 ਡਾਕਟਰ ਪੰਜਾਬ ਵਿੱਚ ਹੀ ਸ਼ਾਮਲ ਹੋਣਗੇ। ਮੰਤਰੀ ਨੇ ਕਿਹਾ ਕਿ ਸਰਕਾਰੀ ਹਸਪਤਾਲ ਮਰੀਜ਼ਾਂ ਨੂੰ 24 ਘੰਟੇ ਸੇਵਾ ਪ੍ਰਦਾਨ ਕਰਨਗੇ। ਹੁਣ ਤੱਕ 225 ਆਮ ਜਨ ਔਸ਼ਧੀ ਕੇਂਦਰ ਸ਼ੁਰੂ ਕੀਤੇ ਗਏ ਹਨ ਅਤੇ ਹਸਪਤਾਲ ਤੋਂ ਹੀ ਮਰੀਜ਼ਾਂ ਨੂੰ ਦਵਾਈਆਂ ਉਪਲਬਧ ਕਰਵਾਈਆਂ ਜਾਣਗੀਆਂ। Punjab, cm maan, news, political

error: Content is protected !!