Skip to content
Saturday, April 18, 2026
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2025
August
23
ਆਪਸ ‘ਚ ਖਹਿਬੜ ਪਏ ਟੋਲ ਪਲਾਜ਼ੇ ਦੇ ਕਰਮਚਾਰੀ, ਚੁੱਕ ਕੇ ਲਿਜਾਣੇ ਪਏ ਹਸਪਤਾਲ
Crime
Latest News
National
Punjab
ਆਪਸ ‘ਚ ਖਹਿਬੜ ਪਏ ਟੋਲ ਪਲਾਜ਼ੇ ਦੇ ਕਰਮਚਾਰੀ, ਚੁੱਕ ਕੇ ਲਿਜਾਣੇ ਪਏ ਹਸਪਤਾਲ
August 23, 2025
VOP TV
ਆਪਸ ‘ਚ ਖਹਿਬੜ ਪਏ ਟੋਲ ਪਲਾਜ਼ੇ ਦੇ ਕਰਮਚਾਰੀ, ਚੁੱਕ ਕੇ ਲਿਜਾਣੇ ਪਏ ਹਸਪਤਾਲ
ਅੰਮ੍ਰਿਤਸਰ (ਵੀਓਪੀ ਬਿਊਰੋ) ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਟੋਲ ਪਲਾਜ਼ਾ ’ਤੇ ਕਰਮਚਾਰੀਆਂ ਵਿੱਚ ਝਗੜਾ ਹੋ ਗਿਆ। ਇਸ ਦੌਰਾਨ ਕਈ ਕਾਮੇ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਗੁਰੂ ਨਾਨਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।
ਜਾਣਕਾਰੀ ਮੁਤਾਬਕ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਟੋਲ ਪਲਾਜ਼ਾ ’ਤੇ ਕਰਮਚਾਰੀਆਂ ਵਿੱਚ ਆਪਸੀ ਝਗੜੇ ਦੀ ਘਟਨਾ ਸਾਹਮਣੇ ਆਈ ਹੈ, ਜਿਸ ਵਿੱਚ ਕਈ ਮੁਲਾਜ਼ਮ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਤੁਰੰਤ ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਵਿੱਚ ਦਾਖਲ ਕਰਵਾਇਆ ਗਿਆ।
ਜ਼ਖਮੀ ਕਰਮਚਾਰੀਆਂ ਨੇ ਦੱਸਿਆ ਕਿ ਉਹ ਟੋਲ ਪਲਾਜ਼ਾ ’ਤੇ ਕੰਮ ਕਰਦੇ ਹਨ ਅਤੇ ਪੀਐੱਫ ਫੰਡ ਬਾਰੇ ਲੇਬਰ ਕੋਰਟ ਵਿੱਚ ਰਿਪੋਰਟ ਦਿੱਤੀ ਸੀ। ਇਸ ਕਰਕੇ ਟੋਲ ਪਲਾਜ਼ਾ ਮਾਲਕ ਆਰ.ਕੇ. ਚੌਧਰੀ ਵੱਲੋਂ ਕੁਝ ਕਰਮਚਾਰੀਆਂ ਨੂੰ ਨੌਕਰੀ ਤੋਂ ਟਰਮਿਨੇਟ ਕਰ ਦਿੱਤਾ ਗਿਆ। ਇਸ ਦੇ ਵਿਰੋਧ ਵਿੱਚ ਕਰਮਚਾਰੀਆਂ ਨੇ ਸ਼ਾਂਤੀਪੂਰਨ ਢੰਗ ਨਾਲ ਧਰਨਾ ਲਗਾਇਆ ਸੀ।
ਜ਼ਖਮੀ ਬਲਵਿੰਦਰ ਸਿੰਘ ਨੇ ਦੱਸਿਆ ਕਿ ਧਰਨੇ ਦੌਰਾਨ ਅਚਾਨਕ ਟੋਲ ਪਲਾਜ਼ਾ ਦੇ ਅਧਿਕਾਰੀ ਹਰਜਿੰਦਰ ਸਿੰਘ, ਗੁਰਪ੍ਰੀਤ ਸਿੰਘ ਅਤੇ ਹੋਰਾਂ ਨੇ ਉਨ੍ਹਾਂ ’ਤੇ ਹਮਲਾ ਕਰ ਦਿੱਤਾ। ਦੋਸ਼ ਲਗਾਇਆ ਗਿਆ ਕਿ ਹਮਲਾਵਰਾਂ ਕੋਲ ਦਾਤਰ ਤੇ ਕਿਰਪਾਨ ਵਰਗੇ ਹਥਿਆਰ ਸਨ ਅਤੇ ਹਵਾਈ ਫਾਇਰ ਵੀ ਕੀਤੇ ਗਏ। ਇਸ ਹਮਲੇ ਵਿੱਚ ਤਿੰਨ ਕਰਮਚਾਰੀ ਗੰਭੀਰ ਜ਼ਖਮੀ ਹੋਏ, ਜਿਨ੍ਹਾਂ ਵਿੱਚੋਂ ਇੱਕ ਨੂੰ ਸਿਰ ਵਿੱਚ ਚੋਟ ਲੱਗੀ।
ਇਸ ਮਾਮਲੇ ਬਾਰੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਅੰਮ੍ਰਿਤਸਰ ਜੰਡਿਆਲਾ ਗੁਰੂ ਟੋਲ ਪਲਾਜ਼ਾ ਦੇ ਹੀ ਦੋ ਸਮੂਹਾਂ ਵਿੱਚ ਆਪਸੀ ਤਤਕਾਰ ਹੋ ਗਿਆ ਸੀ, ਜਿਸ ਕਾਰਨ ਇਹ ਝਗੜਾ ਵਾਪਰਿਆ। ਪੁਲਿਸ ਨੇ ਇੱਕ ਧਿਰ ਦੇ ਬਿਆਨ ’ਤੇ ਮੁਕੱਦਮਾ ਦਰਜ ਕਰ ਲਿਆ ਹੈ, ਜਦਕਿ ਦੂਜੇ ਪਾਸੇ ਦੇ ਕਰਮਚਾਰੀਆਂ ਦੇ ਬਿਆਨ ਵੀ ਰਿਕਾਰਡ ਕੀਤੇ ਜਾ ਰਹੇ ਹਨ। ਪੁਲਿਸ ਨੇ ਕਿਹਾ ਕਿ ਦੋਹਾਂ ਧਿਰਾਂ ਦੇ ਜ਼ਖਮੀਆਂ ਦੀ ਜਾਂਚ ਰਿਪੋਰਟ ਮਿਲਣ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।
Post navigation
CM ਭਗਵੰਤ ਮਾਨ ਨੇ ਘੇਰੀ ਕੇਂਦਰ ਸਰਕਾਰ, ਕਿਹਾ- 32 ਲੱਖ ਪੰਜਾਬੀਆਂ ਤੋਂ ਰਾਸ਼ਨ ਖੋਹ ਰਹੀ ਭਾਜਪਾ
TikTok ਦੀ ਵਾਪਸੀ!… ਪੰਜ ਸਾਲ ਪਹਿਲਾਂ ਭਾਰਤ ਨੇ ਲਾਈ ਸੀ ਰੋਕ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us