Skip to content
Saturday, April 18, 2026
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2025
August
31
ਹੜ੍ਹ ਪੀੜਤਾਂ ਲਈ ਅੱਗੇ ਆਏ ਪੰਜਾਬੀ ਸਿੰਗਰ, ਸਰਤਾਜ ਤੋਂ ਬਾਅਦ ਰਣਜੀਤ ਬਾਵਾ ਨੇ ਦਾਨ ਕੀਤੀ ਸ਼ੋਅ ਦੀ ਕਮਾਈ
jalandhar
Latest News
National
Punjab
ਹੜ੍ਹ ਪੀੜਤਾਂ ਲਈ ਅੱਗੇ ਆਏ ਪੰਜਾਬੀ ਸਿੰਗਰ, ਸਰਤਾਜ ਤੋਂ ਬਾਅਦ ਰਣਜੀਤ ਬਾਵਾ ਨੇ ਦਾਨ ਕੀਤੀ ਸ਼ੋਅ ਦੀ ਕਮਾਈ
August 31, 2025
VOP TV
ਹੜ੍ਹ ਪੀੜਤਾਂ ਲਈ ਅੱਗੇ ਆਏ ਪੰਜਾਬੀ ਸਿੰਗਰ, ਸਰਤਾਜ ਤੋਂ ਬਾਅਦ ਰਣਜੀਤ ਬਾਵਾ ਨੇ ਦਾਨ ਕੀਤੀ ਸ਼ੋਅ ਦੀ ਕਮਾਈ
ਜਲੰਧਰ (ਵੀਓਪੀ ਬਿਊਰੋ) ਪੰਜਾਬ ਦੇ 8-9 ਜ਼ਿਲ੍ਹੇ ਇਸ ਸਮੇਂ ਹੜ੍ਹਾਂ ਦੀ ਮਾਰ ਹੇਠ ਹਨ। ਇਸ ਦੌਰਾਨ ਕਾਫੀ ਸਮਾਜ ਸੇਵੀ ਸੰਸਥਾਵਾਂ ਤੇ ਪੰਜਾਬੀ ਗਾਇਕ ਕਲਾਕਾਰ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆ ਰਹੇ ਹਨ। ਪੰਜਾਬੀ ਸੰਗੀਤ ਅਤੇ ਫਿਲਮ ਇੰਡਸਟਰੀ ਦੇ ਕਲਾਕਾਰ ਪੰਜਾਬ ਵਿੱਚ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਵੱਖ-ਵੱਖ ਤਰੀਕਿਆਂ ਨਾਲ ਲੋਕਾਂ ਦੀ ਮਦਦ ਕਰ ਰਹੇ ਹਨ।
ਪਹਿਲਾਂ ਮਸ਼ਹੂਰ ਸੂਫੀ ਗਾਇਕ ਸਤਿੰਦਰ ਸਰਤਾਜ ਨੇ 500 ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਦੇਣ ਦਾ ਐਲਾਨ ਕੀਤਾ ਸੀ। ਹੁਣ ਪੰਜਾਬੀ ਗਾਇਕ ਰਣਜੀਤ ਬਾਵਾ ਨੇ ਵੀ ਹੜ੍ਹ ਪ੍ਰਭਾਵਿਤ ਲੋਕਾਂ ਲਈ ਇੱਕ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਇਹ ਐਲਾਨ ਕੈਨੇਡਾ ਵਿੱਚ ਆਪਣੇ ਅਲਬਰਟਾ ਸ਼ੋਅ ਦੌਰਾਨ ਕੀਤਾ। ਉਨ੍ਹਾਂ ਨੇ ਆਪਣੇ ਇੱਕ ਸ਼ੋਅ ਦੀ ਪੂਰੀ ਕਮਾਈ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਦੇਣ ਦਾ ਐਲਾਨ ਕੀਤਾ ਹੈ।
ਪੰਜਾਬੀ ਗਾਇਕ ਰਣਜੀਤ ਬਾਵਾ ਨੇ ਅਲਬਰਟਾ ਵਿੱਚ ਆਪਣੇ ਕੰਸਰਟ ਦੌਰਾਨ ਐਲਾਨ ਕੀਤਾ ਕਿ ਉਹ ਆਪਣੇ ਪਹਿਲੇ ਸ਼ੋਅ ਤੋਂ ਹੋਣ ਵਾਲੀ ਕਮਾਈ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਦਾਨ ਕਰ ਰਹੇ ਹਨ। ਉਨ੍ਹਾਂ ਨੇ ਆਪਣੇ ਪ੍ਰਦਰਸ਼ਨ ਦੌਰਾਨ ਪੰਜਾਬ ਦੇ ਹੜ੍ਹਾਂ ਦੀ ਇੱਕ ਵੀਡੀਓ ਵੀ ਚਲਾਈ। ਜਿਸ ਤੋਂ ਬਾਅਦ ਉਨ੍ਹਾਂ ਲੋਕਾਂ ਨੂੰ ਦੱਸਿਆ ਕਿ ਮੇਰਾ ਸੂਬਾ ਇਸ ਸਮੇਂ ਆਫ਼ਤ ਦਾ ਸਾਹਮਣਾ ਕਰ ਰਿਹਾ ਹੈ, ਇਸ ਲਈ ਮੈਂ ਆਪਣੇ ਸ਼ੋਅ ਦੀ ਸਾਰੀ ਕਮਾਈ ਦਾਨ ਕਰਕੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਕਰਾਂਗਾ।
ਤੁਹਾਨੂੰ ਦੱਸ ਦੇਈਏ ਕਿ ਪੰਜਾਬ ਦੇ ਕੁੱਲ 9 ਜ਼ਿਲ੍ਹੇ ਇਸ ਸਮੇਂ ਹੜ੍ਹਾਂ ਦੀ ਲਪੇਟ ਵਿੱਚ ਹਨ। ਇਨ੍ਹਾਂ ਵਿੱਚ ਅੰਮ੍ਰਿਤਸਰ, ਗੁਰਦਾਸਪੁਰ, ਤਰਨਤਾਰਨ, ਫਾਜ਼ਿਲਕਾ, ਫਿਰੋਜ਼ਪੁਰ, ਕਪੂਰਥਲਾ, ਪਠਾਨਕੋਟ, ਹੁਸ਼ਿਆਰਪੁਰ, ਮੋਗਾ ਅਤੇ ਬਰਨਾਲਾ ਸ਼ਾਮਲ ਹਨ। ਇਨ੍ਹਾਂ ਸਾਰੀਆਂ ਥਾਵਾਂ ‘ਤੇ ਫੌਜ, ਐਨਡੀਆਰਐਫ, ਐਸਡੀਆਰਐਫ, ਬੀਐਸਐਫ, ਰਾਜ ਪ੍ਰਸ਼ਾਸਨ, ਪੰਜਾਬ ਪੁਲਿਸ ਅਤੇ ਹੋਰ ਏਜੰਸੀਆਂ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਬਚਾਉਣ ਵਿੱਚ ਜੁਟੀਆਂ ਹੋਈਆਂ ਹਨ।
ਹੁਣ ਤੱਕ 1018 ਤੋਂ ਵੱਧ ਪਿੰਡ ਹੜ੍ਹਾਂ ਤੋਂ ਪ੍ਰਭਾਵਿਤ ਹੋਏ ਹਨ। ਇਸ ਦੇ ਨਾਲ ਹੀ ਫਾਜ਼ਿਲਕਾ ਵਿੱਚ 16,632 ਹੈਕਟੇਅਰ (41,099 ਏਕੜ) ਜ਼ਮੀਨ ਹੜ੍ਹਾਂ ਤੋਂ ਪ੍ਰਭਾਵਿਤ ਹੋਈ ਹੈ। ਇਸ ਤੋਂ ਇਲਾਵਾ ਫਿਰੋਜ਼ਪੁਰ ਵਿੱਚ 10,806 ਹੈਕਟੇਅਰ, ਕਪੂਰਥਲਾ ਵਿੱਚ 11,620, ਪਠਾਨਕੋਟ ਵਿੱਚ 7,000, ਤਰਨਤਾਰਨ ਵਿੱਚ 9,928 ਅਤੇ ਹੁਸ਼ਿਆਰਪੁਰ ਵਿੱਚ 5,287 ਹੈਕਟੇਅਰ ਫਸਲਾਂ ਤਬਾਹ ਹੋ ਗਈਆਂ ਹਨ। ਫਾਜ਼ਿਲਕਾ ਦਾ ਇਲਾਕਾ ਸਭ ਤੋਂ ਵੱਧ ਪ੍ਰਭਾਵਿਤ ਹੋਇਆ ਹੈ।
Post navigation
ਪ੍ਰੇਮ ਵਿਆਹ ਦੀ ਖੌਫਨਾਕ ਸਜ਼ਾ, ਜਵਾਈ ਨੂੰ ਘਰ ਬੁਲਾ ਕੇ ਕੀਤਾ ਕ+ਤ+ਲ
ਪੰਜਾਬ ‘ਚ ਸੜਕ ਹਾਦਸਾ, 6 ਸਾਲਾਂ ਬੱਚੀ ਸਣੇ ਹਰਿਆਣਾ ਦੇ ਇੱਕੋ ਪਰਿਵਾਰ ਦੇ 3 ਮੈਂਬਰਾਂ ਦੀ ਮੌ+ਤ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us