ਮੁੱਖ ਮੰਤਰੀ ਭਗਵੰਤ ਮਾਨ ਦੀ ਵਿਗੜੀ ਸਿਹਤ

ਮੁੱਖ ਮੰਤਰੀ ਭਗਵੰਤ ਮਾਨ ਦੀ ਵਿਗੜੀ ਸਿਹਤ
ਵੀਓਪੀ ਬਿਊਰੋ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਿਹਤ ਵਿਗੜਣ ਦੀ ਖਬਰ ਸਾਹਮਣੇ ਆਈ ਹੈ। ਸਵੇਰ ਦੇ ਸਮੇਂ ਡਾਕਟਰਾਂ ਦੀ ਇੱਕ ਟੀਮ ਮੁੱਖ ਮੰਤਰੀ ਰਿਹਾਇਸ਼ ‘ਤੇ ਮੌਜੂਦ ਰਹੀ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਭਗਵੰਤ ਮਾਨ ਦੀ ਸਿਹਤ ਦਾ ਹਾਲ-ਚਾਲ ਪੁੱਛਣ ਲਈ ਮੁੱਖ ਮੰਤਰੀ ਰਿਹਾਇਸ਼ ‘ਤੇ ਪਹੁੰਚੇ।

 

ਇਸ ਦੇ ਨਾਲ ਹੀ ਡਾਕਟਰਾਂ ਦੀ ਇੱਕ ਟੀਮ ਵੀ ਉਨ੍ਹਾਂ ਦੀ ਰਿਹਾਇਸ਼ ‘ਤੇ ਪਹੁੰਚੀ। ਤੁਹਾਨੂੰ ਦੱਸ ਦੇਈਏ ਕਿ ਇਸ ਸਮੇਂ ਪੰਜਾਬ ਦੇ ਕਈ ਖੇਤਰ ਹੜ੍ਹਾਂ ਦੀ ਮਾਰ ਝੱਲ ਰਹੇ ਹਨ ਅਤੇ ਮੁੱਖ ਮੰਤਰੀ ਮਾਨ ਰੋਜ਼ਾਨਾ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰ ਰਹੇ ਹਨ।

ਹਾਲਾਂਕਿ ਸ਼ਾਮ ਨੂੰ ਇੱਕ ਟਵੀਟ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਲਿਖਿਆ ਕਿ ਸੂਬੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਨਾਲ ਪ੍ਰਸ਼ਾਸਨ ਦਾ ਸਿੱਧਾ ਰਾਬਤਾ ਹੋ ਸਕੇ, ਇਸਨੂੰ ਲੈਕੇ ਅਸੀਂ ਹਰੇਕ ਪਿੰਡ ਲਈ ਇੱਕ-ਇੱਕ ਗਜ਼ਟਿਡ ਅਫ਼ਸਰ ਦੀ ਤਾਇਨਾਤੀ ਕਰ ਰਹੇ ਹਾਂ, ਤਾਂ ਜੋ ਕੁਦਰਤੀ ਮਾਰ ਨਾਲ ਪ੍ਰਭਾਵਿਤ ਲੋਕ ਆਪਣੀ ਹਰ ਤਰ੍ਹਾਂ ਦੀ ਸਮੱਸਿਆ ਉਹਨਾਂ ਨੂੰ ਦੱਸ ਸਕਣ ਤੇ ਉਹਨਾਂ ਦਾ ਜਲਦ ਅਤੇ ਢੁੱਕਵਾਂ ਹੱਲ ਹੋ ਸਕੇ।

error: Content is protected !!