ਪੁਲਿਸ ਦੀ ਗ੍ਰਿਫ਼ਤ ‘ਚੋਂ ਫ਼ਰਾਰ MLA ਪਠਾਨਮਾਜਰਾ ਸਿਰ ਪਈ ਨਵੀਂ ਮੁਸੀਬਤ, ਸਰਕਾਰੀ ਕੋਠੀ ਖਾਲੀ ਕਰਨ ਦਾ ਨੋਟਿਸ

ਵੀਓਪੀ ਬਿਊਰੋ – ਸਨੌਰ ਤੇ ਮੌਜੂਦਾ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਮਾਮਲੇ ਦੇ ਵਿੱਚ ਨਵਾਂ ਮੋੜ ਆਇਆ ਹੈ। ਹਰਮੀਤ ਸਿੰਘ ਪਠਾਨਮਾਜਰਾ ਦੀ ਸਰਕਾਰੀ ਅਲਾਟ ਕੋਠੀ ਨੂੰ ਖਾਲੀ ਕਰਨ ਦਾ ਨੋਟਿਸ ਜਾਰੀ ਹੋਇਆ ਹੈ।

ਪਠਾਨਮਾਜਰਾ ਤੇ ਵਕੀਲ ਭੁੱਲਰ ਨੇ ਗੱਲਬਾਤ ਕੀਤੀ ਤਾਂ ਉਹਨਾਂ ਨੇ ਦੱਸਿਆ ਕਿ ਇਸ ਤਰੀਕੇ ਦੇ ਨਾਲ ਨੋਟਿਸ ਜਾਰੀ ਹੋਇਆ ਹੈ ਤੇ ਉਹਨਾਂ ਦੇ ਪਰਿਵਾਰ ਦੇ ਵੱਲੋਂ ਸਾਡੇ ਗੱਲਬਾਤ ਕੀਤੀ ਗਈ ਸੀ। ਇਸ ਨੋਟਿਸ ਦੇ ਉੱਪਰ ਬਣਦੀ ਕਾਰਵਾਈ ਕੋਰਟ ਦੇ ਥਰੂ ਕਰਾਂਗੇ ਕਿ ਕੋਠੀ ਖਾਲੀ ਕਰਵਾਉਣ ਤੋਂ ਪਹਿਲਾਂ 30 ਦਿਨ ਦਾ ਨੋਟਿਸ ਜਾਰੀ ਹੋਣਾ ਚਾਹੀਦਾ ਹੈ, ਜੋ ਕਿ ਨਹੀਂ ਹੋਇਆ।

ਇਸ ਮਾਮਲੇ ਦੇ ਵਿੱਚ ਕੁਝ ਅਧਿਕਾਰੀਆਂ ਦੀ ਕਮੇਟੀ ਤਿਆਰ ਕੀਤੀ ਗਈ ਹੈ ਜੋ ਕਿ ਇਸ ਮਾਮਲੇ ਦੀ ਸੁਣਵਾਈ ਇਸ ਤੋਂ ਇਲਾਵਾ ਭੁੱਲਰ ਨੇ ਗੱਲਬਾਤ ਕਰਦੇ ਕਿਹਾ ਕਿ ਜੋ ਅਗਾਊ ਜ਼ਮਾਨਤ ਦੀ ਅਰਜੀ ਪਟਿਆਲਾ ਕੋਰਟ ਦੇ ਵਿੱਚੋਂ ਖਾਰਜ ਹੋ ਗਈ ਹੈ ਉਸ ਨੂੰ ਜਲਦ ਹੀ ਹਾਈ ਕੋਰਟ ਦੇ ਵਿੱਚ ਦਾਇਰ ਕੀਤਾ ਜਾਵੇਗਾ ਤੇ ਜ਼ਮਾਨਤ ਲੈਣ ਦੀ ਕੋਸ਼ਿਸ਼ ਕਰਾਂਗੇ।




