Skip to content
Saturday, May 16, 2026
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2025
September
12
ਹਸਪਤਾਲ ‘ਚੋਂ ਛੁੱਟੀ ਮਿਲਦੇ ਹੀ ਮੁੱਖ ਮੰਤਰੀ ਮਾਨ ਹੜ੍ਹਾਂ ਨੂੰ ਲੈ ਕੇ ਕਰਨ ਲੱਗੇ ਮੀਟਿੰਗਾਂ, ਹੁਣ ਤਕ 55 ਮੌ+ਤਾਂ
Latest News
National
Politics
Punjab
ਹਸਪਤਾਲ ‘ਚੋਂ ਛੁੱਟੀ ਮਿਲਦੇ ਹੀ ਮੁੱਖ ਮੰਤਰੀ ਮਾਨ ਹੜ੍ਹਾਂ ਨੂੰ ਲੈ ਕੇ ਕਰਨ ਲੱਗੇ ਮੀਟਿੰਗਾਂ, ਹੁਣ ਤਕ 55 ਮੌ+ਤਾਂ
September 12, 2025
VOP TV
ਹਸਪਤਾਲ ‘ਚੋਂ ਛੁੱਟੀ ਮਿਲਦੇ ਹੀ ਮੁੱਖ ਮੰਤਰੀ ਮਾਨ ਹੜ੍ਹਾਂ ਨੂੰ ਲੈ ਕੇ ਕਰਨ ਲੱਗੇ ਮੀਟਿੰਗਾਂ, ਹੁਣ ਤਕ 55 ਮੌ+ਤਾਂ
ਵੀਓਪੀ ਬਿਊਰੋ – ਪੰਜਾਬ ਵਿੱਚ ਹੜਾਂ ਨੇ ਕਾਫੀ ਤਬਾਹੀ ਮਚਾਈ ਹੈ, ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 55 ਤੱਕ ਪਹੁੰਚ ਗਈ ਹੈ। ਵੀਰਵਾਰ ਨੂੰ ਫਾਜ਼ਿਲਕਾ ਅਤੇ ਮਾਨਸਾ ਜ਼ਿਲ੍ਹਿਆਂ ਵਿੱਚ ਇੱਕ-ਇੱਕ ਵਿਅਕਤੀ ਦੀ ਮੌਤ ਹੋ ਗਈ। ਪਠਾਨਕੋਟ ਵਿੱਚ ਲਾਪਤਾ ਲੋਕਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਆਫ਼ਤ ਪ੍ਰਬੰਧਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਇਹ ਜਾਣਕਾਰੀ ਦਿੱਤੀ।
ਭਾਵੇਂ ਪਾਣੀ ਘੱਟਣਾ ਸ਼ੁਰੂ ਹੋ ਗਿਆ ਹੈ ਪਰ ਹੜ੍ਹ ਦਾ ਕਹਿਰ ਜਾਰੀ ਹੈ। ਹੜ੍ਹ ਪ੍ਰਭਾਵਿਤ ਪਿੰਡਾਂ ਦੀ ਗਿਣਤੀ 2214 ਤੱਕ ਪਹੁੰਚ ਗਈ ਹੈ ਜਦੋਂ ਕਿ ਪ੍ਰਭਾਵਿਤ ਵਿਅਕਤੀਆਂ ਦੀ ਗਿਣਤੀ 3,88,508 ਤੱਕ ਪਹੁੰਚ ਗਈ ਹੈ।
ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕੱਲ ਟਵੀਟ ਕੀਤਾ ਕਿ ਹੜ੍ਹਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਕੱਲ੍ਹ ਸਵੇਰੇ 11 ਵਜੇ ਮੀਟਿੰਗ ਕਰਾਂਗਾ। ਜਿਸ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਡਿਪਟੀ ਕਮਿਸ਼ਨਰ ਸਾਹਿਬਾਨ ਵੀਡੀਓ ਕਾਨਫਰੰਸ ਦੇ ਜ਼ਰੀਏ ਅਤੇ ਸੈਕਟਰੀ ਤੇ ਚੀਫ ਸੈਕਟਰੀ ਸਾਹਿਬਾਨ ਮੇਰੀ ਚੰਡੀਗੜ੍ਹ ਰਿਹਾਇਸ਼ ‘ਤੇ ਪਹੁੰਚ ਕੇ ਮੀਟਿੰਗ ‘ਚ ਹਿੱਸਾ ਲੈਣਗੇ। ਮੀਟਿੰਗ ‘ਚ ਲੋਕਾਂ ਨੂੰ ਮਿਲਣ ਵਾਲੀਆਂ ਮੈਡੀਕਲ ਸਹੂਲਤਾਂ, ਮੁਆਵਜ਼ੇ ਅਤੇ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਠੋਸ ਕਦਮ ਚੁੱਕਣ ਨੂੰ ਲੈ ਕੇ ਵਿਚਾਰ ਚਰਚਾ ਕੀਤੀ ਜਾਵੇਗੀ।
ਮੁੱਖ ਮੰਤਰੀ ਭਗਵੰਤ ਮਾਨ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਮੁੱਖ ਮੰਤਰੀ ਨਿਵਾਸ ‘ਤੇ ਪਹੁੰਚਦੇ ਹੀ ਮਾਨ ਨੇ ਹੜ੍ਹ ਪੀੜਤਾਂ ਦੇ ਬਚਾਅ, ਰਾਹਤ ਅਤੇ ਪੁਨਰਵਾਸ ਲਈ ਸ਼ੁੱਕਰਵਾਰ ਨੂੰ ਇੱਕ ਉੱਚ ਪੱਧਰੀ ਮੀਟਿੰਗ ਬੁਲਾਈ ਹੈ। ਇਸ ਵਿੱਚ ਮੌਜੂਦਾ ਸਥਿਤੀ ਨਾਲ ਨਜਿੱਠਣ ਲਈ ਮੁਆਵਜ਼ਾ, ਡਾਕਟਰੀ ਸਹੂਲਤਾਂ ਅਤੇ ਰਣਨੀਤੀ ਬਣਾਈ ਜਾਵੇਗੀ।
ਮੁੱਖ ਮੰਤਰੀ ਮਾਨ ਨੇ ਬੁੱਧਵਾਰ ਨੂੰ ਛੋਟੇ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਦਾ ਵੀ ਸੰਕੇਤ ਦਿੱਤਾ ਸੀ, ਜਿਸ ‘ਤੇ ਉਹ ਮੀਟਿੰਗ ਵਿੱਚ ਸਾਰੇ ਵਿਭਾਗਾਂ ਤੋਂ ਰਿਪੋਰਟਾਂ ਮੰਗ ਸਕਦੇ ਹਨ। ਹੜ੍ਹ ਪ੍ਰਭਾਵਿਤ ਖੇਤਰਾਂ ਦੇ ਡਿਪਟੀ ਕਮਿਸ਼ਨਰ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਵਿੱਚ ਸ਼ਾਮਲ ਹੋਣਗੇ, ਜਦੋਂ ਕਿ ਸਕੱਤਰ ਅਤੇ ਮੁੱਖ ਸਕੱਤਰ ਨਿੱਜੀ ਤੌਰ ‘ਤੇ ਮੁੱਖ ਮੰਤਰੀ ਨਿਵਾਸ ‘ਤੇ ਮੌਜੂਦ ਰਹਿਣਗੇ।
Post navigation
ਪੁਲਿਸ ਦੀ ਗ੍ਰਿਫ਼ਤ ‘ਚੋਂ ਫ਼ਰਾਰ MLA ਪਠਾਨਮਾਜਰਾ ਸਿਰ ਪਈ ਨਵੀਂ ਮੁਸੀਬਤ, ਸਰਕਾਰੀ ਕੋਠੀ ਖਾਲੀ ਕਰਨ ਦਾ ਨੋਟਿਸ
ਪੁਲਿਸ ਵਾਲੇ ਨੇ ਕੀਤਾ ਪ੍ਰੇਮਿਕਾ ਦਾ ਕਤ+ਲ, ਅਦਾਲਤ ਨੇ ਸੁਣਾ’ਤੀ ਉਮਰ ਕੈਦ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us