ਹੜ੍ਹਾਂ ਦੀ ਮਾਰ ਝੱਲ ਰਹੇ ਪੰਜਾਬ ਨੂੰ ਤੜਕਸਾਰ ਪਏ ਮੀਂਹ ਨੇ ਫਿਰ ਡਰਾਇਆ

ਹੜ੍ਹਾਂ ਦੀ ਮਾਰ ਝੱਲ ਰਹੇ ਪੰਜਾਬ ਨੂੰ ਤੜਕਸਾਰ ਪਏ ਮੀਂਹ ਨੇ ਫਿਰ ਡਰਾਇਆ

People navigate their way through a flooded street as it rains in Mumbai, India, Wednesday, Sept. 4, 2019. Incessant rainfall has resulted in flooding in many parts of the city, disrupting traffic movement and daily life in the city. 

ਵੀਓਪੀ ਬਿਊਰੋ – ਮੋਹਾਲੀ-ਚੰਡੀਗੜ੍ਹ ਵਿੱਚ ਤੜਕਸਾਰ ਹੋਈ ਭਾਰੀ ਬਾਰਿਸ਼ ਨੇ ਮੌਸਮ ਦਾ ਮਿਜਾਜ਼ ਫਿਰ ਤੋਂ ਬਦਲ ਦਿੱਤਾ ਹੈ। ਇਸ ਦੌਰਾਨ ਮੌਸਮ ਵਿਭਾਗ ਅਨੁਸਾਰ 17 ਅਤੇ 18 ਸਤੰਬਰ ਨੂੰ ਪੰਜਾਬ ਦੇ ਕਈ ਹਿੱਸਿਆਂ ਵਿੱਚ ਮੀਂਹ ਪੈ ਸਕਦਾ ਹੈ। ਇਸ ਨਾਲ ਜਿੱਥੇ ਹੜ੍ਹਾਂ ਦੀ ਮਾਰ ਸਹਿ ਰਿਹਾ ਪੰਜਾਬ ਹੁਣ ਕਈ ਜਗ੍ਹਾਂ ਤੋਂ ਪਾਣੀ ਘੱਟ ਹੋਣ ਕਾਰਨ ਕੁਝ ਰਾਹਤ ਮਹਿਸੂਸ ਕਰ ਰਿਹਾ ਹੈ, ਉਸੇ ਦੇ ਨਾਲ ਬਾਰਿਸ਼ ਨੇ ਫਿਰ ਤੋਂ ਲੋਕਾਂ ਦੇ ਮਨਾਂ ਵਿੱਚ ਸਹਿਮ ਬਣਾ ਦਿੱਤਾ ਹੈ।

ਮੌਸਮ ਵਿਭਾਗ ਨੇ ਕਿਹਾ ਹੈ ਕਿ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ ਅਤੇ ਕਈ ਇਲਾਕਿਆਂ ਵਿੱਚ ਬੱਦਲਵਾਈ ਰਹੇਗੀ। ਇਨ੍ਹਾਂ ਦਿਨਾਂ ਵਿੱਚ ਸਵੇਰੇ ਅਤੇ ਸ਼ਾਮ ਨੂੰ ਮੌਸਮ ਠੰਢਾ ਰਹਿੰਦਾ ਹੈ, ਜਦੋਂ ਕਿ ਦੁਪਹਿਰ ਨੂੰ ਧੁੱਪ ਨਿਕਲਣ ਕਾਰਨ ਗਰਮੀ ਵਧਦੀ ਹੈ।

ਇਸ ਦੇ ਨਾਲ ਹੀ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਪਾਣੀ ਘਟਣ ਤੋਂ ਬਾਅਦ, ਰਾਜ ਸਰਕਾਰ ਨੇ ਹੁਣ ਰਾਹਤ ਅਤੇ ਸਫਾਈ ਦੇ ਕੰਮ ਨੂੰ ਤੇਜ਼ ਕਰ ਦਿੱਤਾ ਹੈ। ਸਰਕਾਰੀ ਟੀਮਾਂ ਪਿੰਡ-ਪਿੰਡ ਜਾ ਕੇ ਸਫਾਈ ਮੁਹਿੰਮ ਸ਼ੁਰੂ ਕਰਨਗੀਆਂ, ਤਾਂ ਜੋ ਪਾਣੀ ਘਟਣ ਤੋਂ ਬਾਅਦ ਪਿੰਡ ਵਾਸੀਆਂ ਨੂੰ ਸਮੱਸਿਆਵਾਂ ਤੋਂ ਰਾਹਤ ਮਿਲ ਸਕੇ।

ਪਹਾੜਾਂ ਵਿੱਚ ਮੀਂਹ ਨਾ ਪੈਣ ਤੋਂ ਬਾਅਦ ਹੁਣ ਪੰਜਾਬ ਵਿੱਚ ਵੀ ਜਨਜੀਵਨ ਆਮ ਹੋਣਾ ਸ਼ੁਰੂ ਹੋ ਗਿਆ ਹੈ। ਇਸ ਤੋਂ ਇਲਾਵਾ, ਜਿੱਥੇ ਵੀ ਸਰਹੱਦ ‘ਤੇ ਨੁਕਸਾਨ ਹੋਇਆ ਹੈ, ਉੱਥੇ ਨੁਕਸਾਨ ਦਾ ਮੁਲਾਂਕਣ ਕੀਤਾ ਜਾ ਰਿਹਾ ਹੈ। ਪਿਛਲੇ ਇੱਕ ਹਫ਼ਤੇ ਤੋਂ ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਵਿੱਚ ਕੁਝ ਸੁਧਾਰ ਦੇਖਣ ਨੂੰ ਮਿਲਿਆ ਹੈ, ਨਾਲ ਹੀ ਸਾਰੇ ਦਰਿਆਵਾਂ ਦੇ ਪਾਣੀ ਦਾ ਪੱਧਰ ਲਗਾਤਾਰ ਘੱਟ ਰਿਹਾ ਹੈ।

error: Content is protected !!