ਪੰਜਾਬ ’ਚ ਸ਼ੁਰੂ ਹੋਈ ਝੋਨੇ ਦੀ ਸਰਕਾਰੀ ਖ਼ਰੀਦ, ਹੜ੍ਹਾਂ ਨੇ ਪਰੇਸ਼ਾਨ ਕੀਤੇ ਕਿਸਾਨ
ਵੀਓਪੀ ਬਿਊਰੋ – ਪੰਜਾਬ ’ਚ ਝੋਨੇ ਦੀ ਸਰਕਾਰੀ ਖ਼ਰੀਦ ਅੱਜ ਤੋਂ ਸ਼ੁਰੂ ਹੋਵੇਗੀ। ਹੜ੍ਹਾਂ ਦੀ ਮਾਰ ਦੌਰਾਨ ਪਹਿਲੀ ਵਾਰ ਝੋਨੇ ਦੀ ਅਗੇਤੀ ਖ਼ਰੀਦ ਸ਼ੁਰੂ ਹੋ ਰਹੀ ਹੈ। ਸੂਬਾ ਸਰਕਾਰ ਵੱਲੋਂ ਪਹੁੰਚ ਕਰਨ ਮਗਰੋਂ ਕੇਂਦਰ ਸਰਕਾਰ ਨੇ ਅਗੇਤੀ ਖ਼ਰੀਦ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਸੂਬੇ ਦੇ ਖ਼ਰੀਦ ਕੇਂਦਰਾਂ ’ਚ ਬਾਸਮਤੀ ਪਹਿਲਾਂ ਹੀ ਪੁੱਜਣੀ ਸ਼ੁਰੂ ਹੋ ਗਈ ਹੈ। ਝੋਨੇ ਦੀ ਸਰਕਾਰੀ ਖ਼ਰੀਦ ਨੂੰ ਲੈ ਕੇ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਆਉਂਦੇ ਦਿਨਾਂ ’ਚ ਮੁੱਖ ਮੰਤਰੀ ਭਗਵੰਤ ਮਾਨ ਕਿਸੇ ਨਾ ਕਿਸੇ ਖ਼ਰੀਦ ਕੇਂਦਰ ਦਾ ਦੌਰਾ ਕਰ ਸਕਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਝੋਨੇ ਦੀ ਖ਼ਰੀਦ ’ਤੇ ਕਿਸੇ ਤਰ੍ਹਾਂ ਦਾ ਕੋਈ ਕੱਟ ਨਹੀਂ ਲੱਗਣ ਦਿੱਤਾ ਜਾਵੇਗਾ।







