ਪੰਜਾਬ ਸਰਕਾਰ ਜਲਦ ਦੇਣ ਜਾ ਰਹੀ ਔਰਤਾਂ ਨੂੰ 1100 ਰੁਪਏ ਪ੍ਰਤੀ ਮਹੀਨਾ


ਚੰਡੀਗੜ੍ਹ (ਵੀਓਪੀ ਬਿਊਰੋ) ਆਮ ਆਦਮੀ ਪਾਰਟੀ ਨੇ ਜਦੋਂ 2022 ਵਿੱਚ ਵਿਧਾਨ ਸਭਾ ਚੋਣਾਂ ਜਿੱਤ ਕੇ ਪੰਜਾਬ ਦੀ ਸੱਤਾ ‘ਤੇ ਕਬਜ਼ਾ ਕੀਤਾ ਤਾਂ ਉਮੀਦ ਸੀ ਕਿ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਪੂਰੇ ਕੀਤੇ ਜਾਣਗੇ। ਇਨ੍ਹਾਂ ਵਾਅਦਿਆਂ ਵਿੱਚੋਂ ਇੱਕ ਸੀ ਔਰਤਾਂ ਨੂੰ ਪ੍ਰਤੀ ਮਹੀਨਾ 1000 ਹਜ਼ਾਰ ਰੁਪਏ ਦੇਣੇ।

ਹਾਲੇ ਤਕ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਇਹ ਵਾਅਦਾ ਪੂਰਾ ਨਹੀਂ ਹੋਇਆ। ਹੁਣ ਉਮੀਦ ਬਣੀ ਹੈ ਕਿ ਸਰਕਾਰ ਜਲਦੀ ਹੀ ਪੰਜਾਬ ਵਿੱਚ ਔਰਤਾਂ ਨੂੰ 1,100 ਰੁਪਏ ਪ੍ਰਤੀ ਮਹੀਨਾ ਦੇਵੇਗੀ। ਸਰਕਾਰ ਨੇ ਇਸ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।
ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਮੁਤਾਬਕ ਇਸਨੂੰ ਅਗਲੇ ਸਾਲ ਮਾਰਚ ਵਿੱਚ ਬਜਟ ਸੈਸ਼ਨ ਵਿੱਚ ਲਾਂਚ ਕੀਤਾ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਇੱਕ ਨਿੱਜੀ ਚੈਨਲ ਨੂੰ ਦਿੱਤੇ ਇੰਟਰਵਿਊ ਦੌਰਾਨ ਇਹ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਕਈ ਗਰੰਟੀਆਂ ਪਹਿਲਾਂ ਹੀ ਪੂਰੀਆਂ ਹੋ ਚੁੱਕੀਆਂ ਹਨ ਅਤੇ ਇਸ ‘ਤੇ ਕੰਮ ਸ਼ੁਰੂ ਹੋ ਗਿਆ ਹੈ। ਹਾਲਾਂਕਿ, ਵਿਰੋਧੀ ਪਾਰਟੀਆਂ ਨੇ ਇਸ ਮੁੱਦੇ ‘ਤੇ ਸਰਕਾਰ ‘ਤੇ ਲਗਾਤਾਰ ਹਮਲਾ ਕੀਤਾ ਹੈ।




