ਅਧਿਆਪਕਾਂ ਨੇ ਸਰਕਾਰ ਖਿਲਾਫ ਛੇੜ’ਤਾ ਪ੍ਰਦਰਸ਼ਨ ਦਾ ਰਾਗ
ਵੀਓਪੀ ਬਿਊਰੋ – 3704 ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਹਰਜਿੰਦਰ ਸਿੰਘ ਫਾਜ਼ਿਲਕਾ ਨੇ ਦੱਸਿਆ ਹੈ ਕਿ ਪਿਛਲੇ ਪੰਜ ਸਾਲ ਤੋਂ 3704 ਅਧਿਆਪਕਾਂ ਵੱਲੋਂ ਪੰਜਾਬ ਦਾ ਪੇਅ ਸਕੇਲ ਲਾਗੂ ਕਰਵਾਉਣ ਲਈ ਕੋਰਟ ਦਾ ਦਰਵਾਜ਼ਾ ਖੜਕਾਇਆ ਗਿਆ ਸੀ, ਜਿਸ ਅਧੀਨ ਹਾਈਕੋਰਟ ਅਤੇ ਸੁਪਰੀਮ ਕੋਰਟ ਵੱਲੋਂ ਇਹਨਾਂ ਅਧਿਆਪਕਾਂ ਨੂੰ ਪੰਜਾਬ ਸਰਕਾਰ ਵੱਲੋਂ ਥੋਪੇ ਗਏ 17-07-2020 ਦੇ ਨੋਟੀਫਿਕੇਸ਼ਨ ਤੋਂ ਨਿਰਯਾਤ ਮਿਲੀ ਅਤੇ ਕੋਰਟ ਨੇ ਰੂਲਾਂ ਅਨੁਸਾਰ ਵਿਭਾਗ ਨੂੰ ਤਨਖਾਹ ਜਾਰੀ ਕਰਨ ਦੀ ਹਦਾਇਤ ਜਾਰੀ ਕੀਤੀ।







