Skip to content
Saturday, April 18, 2026
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2025
October
4
69ਵੀਆਂ ਪੰਜਾਬ ਸਕੂਲ ਖੇਡਾਂ, ਕੈਬਨਿਟ ਮੰਤਰੀ ਮਾਣਯੋਗ ਮਹਿੰਦਰ ਭਗਤ ਵਲੋੰ ਗੁਬਾਰੇ ਛੱਡ ਕੇ ਕੀਤੀ ਗਈ ਰਸਮੀਂ ਸ਼ੁਰੂਆਤ
jalandhar
Latest News
National
Punjab
69ਵੀਆਂ ਪੰਜਾਬ ਸਕੂਲ ਖੇਡਾਂ, ਕੈਬਨਿਟ ਮੰਤਰੀ ਮਾਣਯੋਗ ਮਹਿੰਦਰ ਭਗਤ ਵਲੋੰ ਗੁਬਾਰੇ ਛੱਡ ਕੇ ਕੀਤੀ ਗਈ ਰਸਮੀਂ ਸ਼ੁਰੂਆਤ
October 4, 2025
Voice of Punjab
69ਵੀਆਂ ਪੰਜਾਬ ਸਕੂਲ ਖੇਡਾਂ
ਕੈਬਨਿਟ ਮੰਤਰੀ ਮਾਣਯੋਗ ਮਹਿੰਦਰ ਭਗਤ ਵਲੋੰ ਗੁਬਾਰੇ ਛੱਡ ਕੇ ਕੀਤੀ ਗਈ ਰਸਮੀਂ ਸ਼ੁਰੂਆਤ
ਸੂਬੇ ਵਿੱਚ ਬਣਨਗੇ 3000 ਖੇਡ ਮੈਦਾਨ-ਮਹਿੰਦਰ ਭਗਤ
ਜਲੰਧਰ,
ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਅਤੇ ਸਕੂਲ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਮੁਤਾਬਕ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ 69ਵੀਆਂ ਰਾਜ ਪੱਧਰੀ ਸਕੂਲ ਖੇਡਾਂ ਕਰਵਾਈਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਮੁੱਖ ਮਹਿਮਾਨ ਮਹਿੰਦਰ ਭਗਤ, ਕੈਬਨਿਟ ਮੰਤਰੀ ਪੰਜਾਬ ਵਲੋਂ ਜਲੰਧਰ ਦੇ ਲਾਇਲਪੁਰ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਨਕੋਦਰ ਚੌਕ ਵਿਖੇ ਰਾਜ ਪੱਧਰੀ ਤਾਈਕਵਾਂਡੋ ਅੰਡਰ-17,19 (ਲੜਕੇ/ਲੜਕੀਆਂ) ਟੂਰਨਾਮੈਂਟ ਦਾ ਉਦਘਾਟਨ ਕੀਤਾ ਗਿਆ। ਉਹਨਾਂ ਵਲੋਂ ਰਸਮੀ ਤੌਰ ‘ਤੇ ਗੁਬਾਰੇ ਛੱਡ ਕੇ ਇਸ ਟੂਰਨਾਮੈਂਟ ਦੀ ਸ਼ੁਰੂਆਤ ਕੀਤੀ ਗਈ।ਉਨ੍ਹਾਂ ਵਲੋਂ ਸਮੂਹ ਖਿਡਾਰੀਆਂ ਨਾਲ ਮੁਲਾਕਾਤ ਕੀਤੀ ਗਈ ਅਤੇ ਸ਼ੁੱਭਕਾਮਨਾਵਾਂ ਦਿੱਤੀਆਂ।
ਆਪਣੇ ਸੰਬੋਧਨ ਵਿੱਚ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ 700 ਕਰੋੜ ਦਾ ਬਜਟ ਰੱਖਿਆ ਗਿਆ ਹੈ ।ਇਸ ਤੋਂ ਇਲਾਵਾ ਉਹਨਾਂ ਨੇ ਇਹ ਵੀ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਪੂਰੇ ਸੂਬੇ ਵਿੱਚ 3000 ਖੇਡ ਮੈਦਾਨ ਬਣਨ ਜਾ ਰਹੇ ਹਨ। ਉਨ੍ਹਾਂ ਖਿਡਾਰੀਆਂ ਨੂੰ ਖੇਡ ਭਾਵਨਾ ਦਾ ਸਤਿਕਾਰ ਕਰਨ ਲਈ ਪ੍ਰੇਰਿਤ ਕੀਤਾ। ਉਪ ਜਿਲ੍ਹਾ ਸਿੱਖਿਆ ਅਫ਼ਸਰ ਰਾਜੀਵ ਜੋਸ਼ੀ ਨੇ ਸਮੂਹ ਖਿਡਾਰੀਆਂ ਨੂੰ ਆਪਣੇ ਸਕੂਲ ਅਤੇ ਸੂਬੇ ਦਾ ਨਾਂ ਚਮਕਾਉਣ ਲਈ ਪ੍ਰੇਰਿਤ ਕੀਤਾ।ਇਸ ਮੌਕੇ ਜ਼ਿਲ੍ਹਾ ਟੂਰਨਾਮੈਂਟ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸਟੇਟ ਅਵਾਰਡੀ ਪ੍ਰਿੰਸੀਪਲ ਹਰਮੇਸ਼ ਲਾਲ ਘੇੜਾ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਇਸ ਟੂਰਨਾਮੈਂਟ ਵਿੱਚ ਸੂਬੇ ਦੇ 23 ਜਿਲ੍ਹਿਆਂ ਦੀਆਂ ਲੜਕੇ ਅਤੇ ਲੜਕੀਆਂ ਦੀਆਂ ਟੀਮਾਂ ਦੇ ਲਗਭਗ 700 ਖਿਡਾਰੀਆਂ ਵਲੋਂ ਭਾਗ ਲਿਆ ਗਿਆ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜਿਲ੍ਹਾ ਟੂਰਨਾਮੈਂਟ ਕਮੇਟੀ ਦੇ ਸਹਾਇਕ ਸਕੱਤਰ ਲੈਕਚਰਾਰ ਸਰੀਰਿਕ ਸਿੱਖਿਆ ਸਟੇਟ ਅਵਾਰਡੀ ਸੁਰਿੰਦਰ ਕੁਮਾਰ ਨੇ ਦੱਸਿਆ ਕਿ 69ਵੀਆਂ ਰਾਜ ਖੇਡਾਂ ਦੇ ਤਾਈਕਵਾਂਡੋ (ਅੰਡਰ-17,19) ਟੂਰਨਾਮੈਂਟ ਵਿੱਚ ਭਾਗ ਲੈ ਰਹੇ ਖਿਡਾਰੀਆਂ ਨੂੰ ਜਿਲ੍ਹੇ ਵਿੱਚ ਹਰ ਤਰ੍ਹਾਂ ਦੀ ਸਹੂਲਤ ਮਿਲ ਰਹੀ ਹੈ। ਇਸ ਮੌਕੇ ਉੱਪ ਜਿਲ੍ਹਾ ਸਿੱਖਿਆ ਅਫ਼ਸਰ ਰਾਜੀਵ ਜੋਸ਼ੀ, ਡੀ.ਐਮ ਸਪੋਰਟਸ ਅਮਨਦੀਪ ਕੌਂਡਲ, ਪ੍ਰਿੰਸੀਪਲ ਹਰਮੇਸ਼ ਲਾਲ ਘੇੜਾ, ਪ੍ਰਿੰਸੀਪਲ ਅਰਸ਼ਦੀਪ ਕੌਰ ਅਤੇ ਪ੍ਰਿੰਸੀਪਲ ਸੁਖਦੇਵ ਲਾਲ ਬੱਬਰ ਵਲੋਂ ਮੁੱਖ ਮਹਿਮਾਨ ਨੂੰ ਯਾਦਗਾਰੀ ਚਿੰਨ੍ਹ ਭੇਂਟ ਕੀਤਾ ਗਿਆ। ਰਾਜੀਵ ਜੋਸ਼ੀ ਨੇ ਦੱਸਿਆ ਕਿ ਇਹਨਾਂ ਟੀਮਾਂ ਦੇ ਸਮੂਹ ਖਿਡਾਰੀਆਂ ਅਤੇ ਆਫੀਸ਼ਲਜ਼ ਦੇ ਰਹਿਣ, ਖਾਣ-ਪੀਣ ਅਤੇ ਟੂਰਨਾਮੈਂਟ ਦੇ ਮੈਚਾਂ ਲਈ ਸਕੂਲ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਪੁਖਤਾ ਪ੍ਰਬੰਧ ਕੀਤੇ ਗਏ ਹਨ।
ਇਸ ਮੌਕੇ ਮੁੱਖ ਮਹਿਮਾਨ ਵੱਲੋਂ ਕਨਵੀਨਰ ਪ੍ਰਿੰਸੀਪਲ ਸੁਖਦੇਵ ਲਾਲ ਬੱਬਰ, ਪ੍ਰਿੰਸੀਪਲ ਹਰਮੇਸ਼ ਲਾਲ ਘੇੜਾ, ਪ੍ਰਿੰਸੀਪਲ ਅਸ਼ੋਕ ਬਸਰਾ, ਜਿਲ੍ਹਾ ਟੂਰਨਾਮੈਂਟ ਕਮੇਟੀ ਦੇ ਜਨਰਲ ਸਕੱਤਰ ਬਲਜੀਤ ਸਿੰਘ ਢਿੱਲੋ, ਅਮਨਦੀਪ ਕੌਂਡਲ, ਪ੍ਰਿੰਸੀਪਲ ਅਰਸ਼ਦੀਪ ਕੌਰ, ਗੁਰਿੰਦਰ ਸਿੰਘ ਸੰਘਾ, ਸਲੈਕਟਰ ਨਿਖਿਲ ਹੰਸ, ਸ਼ਿਵ ਕੁਮਾਰ, ਬੁੱਧ ਰਾਮ ਅਤੇ ਓਬਜ਼ਰਵਰ ਰਵੀ ਸਿੰਘ ਨੂੰ ਸਨਮਾਨਿਤ ਕੀਤਾ ਗਿਆ। ਮੀਡੀਆ ਇੰਚਾਰਜ ਹਰਜੀਤ ਸਿੰਘ ਵੱਲੋਂ ਅੱਜ ਦੇ ਮੁਕਾਬਲਿਆਂ ਦੇ ਨਤੀਜੇ ਸਾਂਝੇ ਕੀਤੇ ਗਏ।
ਅੱਜ ਟੂਰਨਾਮੈਂਟ ਦੇ ਪਹਿਲੇ ਦਿਨ ਲੜਕਿਆਂ ਦੇ ਅੰਡਰ-17 ਦੇ ਮੁਕਾਬਲੇ ਕਰਵਾਏ ਗਏ। 35 ਕਿਲੋਗ੍ਰਾਮ ਭਾਰ ਵਰਗ ਵਿੱਚ ਪਟਿਆਲਾ ਦੇ ਨਰੇਸ਼ ਨੇ ਪਹਿਲਾ,ਜਲੰਧਰ ਦੇ ਸਾਗਰ ਕੁਮਾਰ ਨੇ ਦੂਸਰਾ ਅਤੇ ਲੁਧਿਆਣਾ ਦੇ ਚੇਤਨ ਤੇ ਫਿਰੋਜ਼ਪੁਰ ਦੇ ਸਮਰ ਨੇ ਸਾਂਝੇ ਰੂਪ ਵਿੱਚ ਤੀਜਾ ਸਥਾਨ ਹਾਸਲ ਕੀਤਾ। 68 ਕਿਲੋਗ੍ਰਾਮ ਭਾਰ ਵਰਗ ਵਿੱਚ ਜਲੰਧਰ ਦੇ ਪ੍ਰਭਵ ਦੀਕਸ਼ਿਤ ਨੇ ਪਹਿਲਾ, ਅੰਮ੍ਰਿਤਸਰ ਦੇ ਨਾਜ਼ਵੀਰ ਸਿੰਘ ਨੇ ਦੂਸਰਾ ਜਦਕਿ ਲੁਧਿਆਣਾ ਦੇ ਰਣਵੀਰ ਸਿੰਘ ਤੇ ਪਟਿਆਲਾ ਦੇ ਅਸ਼ੀਸ਼ ਨੇ ਸਾਂਝੇ ਰੂਪ ਵਿੱਚ ਤੀਜਾ ਸਥਾਨ ਹਾਸਿਲ ਕੀਤਾ। 78 ਕਿਲੋਗ੍ਰਾਮ ਭਾਰ ਵਰਗ ਵਿੱਚ ਫਿਰੋਜ਼ਪੁਰ ਦੇ ਅਮਨਦੀਪ ਸਿੰਘ ਨੇ ਪਹਿਲਾ, ਹੁਸ਼ਿਆਰਪੁਰ ਦੇ ਸ਼੍ਰੇਯਸ ਕੁਮਾਰ ਨੇ ਦੂਸਰਾ ਅਤੇ ਪਟਿਆਲਾ ਦੇ ਅਵਨੂਰ ਸਿੰਘ ਤੇ ਜਲੰਧਰ ਦੇ ਗੋਵਿੰਦ ਨੇ ਸਾਂਝੇ ਰੂਪ ਵਿੱਚ ਤੀਜਾ ਸਥਾਨ ਹਾਸਿਲ ਕੀਤਾ।
Post navigation
ਨੂੰਹ ਨੇ ਕੁੱਟੀ ਸੱਸ… ਵੀਡੀਓ ਬਣਾਉਂਦਾ ਰਿਹਾ ਪੋਤਾ, ਪੁਲਿਸ ਪਹੁੰਚੀ ਤਾਂ ਸੱਸ ਕਹਿੰਦੀ- ਛੱਡੋ ਪੁੱਤ
ਦਿਸ਼ਾ – ਐਨ ਇਨੀਸ਼ੀਏਟਿਵ” ਦੇ ਅਧੀਨ ਇੰਨੋਸੈਂਟ ਹਾਰਟਸ ਗਰੁੱਪ ਆਫ਼ ਇੰਸਟੀਚਿਊਸ਼ਨਜ਼, ਨੇ ਚੌਥੇ ਸਾਲਾਨਾ ਅਕਾਦਮਿਕ ਐਕਸੀਲੈਂਸ ਐਵਾਰਡ ਸਮਾਰੋਹ ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਕੀਤਾ ਸਨਮਾਨਿਤ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us