Skip to content
Monday, November 10, 2025
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2025
October
7
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੰਮ੍ਰਿਤਸਰ ‘ਚ ਵਿਸ਼ਾਲ ਨਗਰ ਕੀਰਤਨ ਸਜਾਇਆ
Delhi
international
Latest News
National
Punjab
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੰਮ੍ਰਿਤਸਰ ‘ਚ ਵਿਸ਼ਾਲ ਨਗਰ ਕੀਰਤਨ ਸਜਾਇਆ
October 7, 2025
VOP TV
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੰਮ੍ਰਿਤਸਰ ‘ਚ ਵਿਸ਼ਾਲ ਨਗਰ ਕੀਰਤਨ ਸਜਾਇਆ
ਵੀਓਪੀ ਬਿਊਰੋ – ਅੰਮ੍ਰਿਤਸਰ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਸ ਦੌਰਾਨ ਵੱਡੀ ਗਿਣਤੀ ਵਿੱਚ ਸਿੱਖ ਸੰਗਤ ਨੇ ਹਾਜ਼ਰੀ ਭਰੀ ਅਤੇ ਸਤਿਨਾਮ-ਵਾਹਿਗੁਰੂ ਦਾ ਜਾਪ ਕੀਤਾ। ਜੇਕਰ ਸਿੱਖ ਇਤਿਹਾਸ ਦੀ ਗੱਲ ਕੀਤੀ ਜਾਵੇ ਤਾਂ ਪਵਿੱਤਰ ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਪਹਿਲਾਂ ਰਾਮਦਾਸਪੁਰ ਅਤੇ ਉਸ ਤੋਂ ਪਹਿਲਾਂ ਗੁਰੂ ਕਾ ਚੱਕ ਨਾਂ ਨਾਲ ਜਾਣੀ ਜਾਂਦੀ ਸੀ। ਅੰਮ੍ਰਿਤਸਰ ਦੇ ਸੰਸਥਾਪਕ ਸਿੱਖਾਂ ਦੇ ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਹਨ। ਗੁਰੂ ਰਾਮਦਾਸ ਜੀ ਦਾ ਸਾਦਗੀ ਭਰਪੂਰ ਜੀਵਨ ਅਤੇ ਉਨ੍ਹਾਂ ਦੁਆਰਾ ਰਚਿਤ ਬਾਣੀ ਅੱਜ ਵੀ ਸਾਨੂੰ ਜਿੱਥੇ ਚੰਗੀ ਜੀਵਨ ਜਾਚ ਸਿਖਾਉਂਦੀ ਹੈ, ਉੱਥੇ ਹੀ ਸਾਡਾ ਮਾਰਗਦਰਸ਼ਨ ਵੀ ਕਰਦੀ ਹੈ। ਸ੍ਰੀ ਗੁਰੂ ਰਾਮਦਾਸ ਜੀ ਦਾ ਜਨਮ ਇਤਿਹਾਸ ਅਨੁਸਾਰ 1534 ਈਸਵੀ ਨੂੰ ਪਿਤਾ ਹਰੀਦਾਸ ਜੀ ਦੇ ਗ੍ਰਹਿ ਵਿਖੇ ਮਾਤਾ ਦਯਾ ਜੀ ਦੀ ਕੁੱਖੋਂ ਚੂਨਾ ਮੰਡੀ ਲਾਹੌਰ ਵਿਖੇ ਹੋਇਆ।
ਆਪ ਦਾ ਬਚਪਨ ਦਾ ਨਾਮ ਭਾਈ ਜੇਠਾ ਸੀ। ਬਚਪਨ ਵਿੱਚ ਹੀ ਆਪ ਦੇ ਮਾਤਾ-ਪਿਤਾ ਅਕਾਲ ਚਲਾਣਾ ਕਰ ਗਏ। ਆਪ ਨੇ ਆਪਣਾ ਬਚਪਨ ਨਾਨਕੇ ਘਰ ਪਿੰਡ ਬਾਸਰਕੇ ਗਿੱਲਾਂ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਬਤੀਤ ਕੀਤਾ। ਘਰ ਵਿੱਚ ਗ਼ਰੀਬੀ ਹੋਣ ਕਾਰਨ ਆਪ ਨੂੰ ਜੀਵਨ ਨਿਰਵਾਹ ਲਈ ਘੁੰਗਣੀਆਂ ਵੇਚਣੀਆਂ ਪਈਆ। ਇਸ ਪ੍ਰਕਾਰ ਆਪ ਬਚਪਨ ਤੋਂ ਹੀ ਹੱਥੀਂ ਕਿਰਤ ਕਰਨ ਲੱਗ ਪਏ ਸੀ। ਮਨ ਵਿੱਚ ਗੁਰੂ ਅਮਰਦਾਸ ਜੀ ਨੂੰ ਮਿਲਣ ਦੀ ਤਾਂਘ ਲੈ ਆਪ ਗੋਇੰਦਵਾਲ ਸਾਹਿਬ ਪਹੁੰਚ ਗਏ। ਉੱਥੇ ਆਪ ਦਿਨ ਰਾਤ ਕੀਰਤਨ ਸੁਣਦੇ ਅਤੇ ਗੁਰੂ ਘਰ ਦੀ ਸੇਵਾ ਕਰਦੇ।
ਇੱਥੇ ਵੀ ਆਪ ਨੇ ਆਪਣਾ ਜੀਵਨ ਨਿਰਵਾਹ ਘੁੰਗਣੀਆਂ ਵੇਚ ਕੇ ਹੀ ਕੀਤਾ। ਅਮਰਦਾਸ ਜੀ ਨੇ ਭਾਈ ਜੇਠਾ ਜੀ ਦੀ ਕਿਰਤ ਕਰਨ ਦੀ ਲਗਨ ਅਤੇ ਗੁਰੂ ਘਰ ਨਾਲ ਸ਼ਰਧਾ ਨੂੰ ਵੇਖਦਿਆਂ ਹੋਇਆ ਆਪਣੀ ਸਪੁੱਤਰੀ ਬੀਬੀ ਭਾਨੀ ਜੀ ਦਾ ਵਿਆਹ ਭਾਈ ਜੇਠਾ ਜੀ ਨਾਲ ਕਰ ਦਿੱਤਾ। ਗੁਰੂ ਅਮਰਦਾਸ ਜੀ ਨੇ ਭਾਈ ਜੇਠਾ ਦਾ ਨਾਮ ਬਦਲ ਕੇ ਰਾਮਦਾਸ ਰੱਖ ਦਿੱਤਾ। ਗੁਰੂ ਅਮਰਦਾਸ ਜੀ ਨੇ ਗੁਰਗੱਦੀ ਦੇਣ ਲਈ ਭਾਈ ਰਾਮਾ ਅਤੇ ਭਾਈ ਜੇਠਾ (ਰਾਮਦਾਸ) ਜੀ ਦੀ ਪ੍ਰੀਖਿਆ ਲਈ। ਗੁਰੂ ਜੀ ਨੇ ਦੋਵਾਂ ਨੂੰ ਹੀ ਥੜ੍ਹਾ ਬਣਾਉਣ ਲਈ ਕਿਹਾ। ਗੁਰੂ ਅਮਰਦਾਸ ਜੀ ਕੋਈ ਨਾ ਕੋਈ ਕਮੀ ਕੱਢ ਕੇ ਥੜ੍ਹਾ ਢੁਆ ਦਿੰਦੇ ਰਹੇ।
ਅਜਿਹਾ ਦੇਖ ਭਾਈ ਰਾਮਾ ਜੀ ਦਾ ਸਿਦਕ ਡੋਲ ਗਿਆ ਪਰ ਭਾਈ ਜੇਠਾ ਜੀ ਹਰ ਵਾਰੀ ‘ਸਤਿ ਬਚਨ’ ਕਹਿ ਦੁਬਾਰਾ ਥੜ੍ਹਾ ਬਣਾਉਣ ਲੱਗ ਪੈਂਦੇ। ਇਸ ਪ੍ਰਕਾਰ ਗੁਰੂ ਅਮਰਦਾਸ ਜੀ ਦੀ ਗੁਰਿਆਈ ਲਈ ਯੋਗ ਵਿਅਕਤੀ ਦੀ ਭਾਲ ਖ਼ਤਮ ਹੋ ਗਈ। ਸਤੰਬਰ 1574 ਈਸਵੀ ਨੂੰ ਗੁਰੂ ਅਮਰਦਾਸ ਜੀ ਨੇ ਗੁਰੂ ਰਾਮਦਾਸ ਜੀ ਨੂੰ ਗੁਰਗੱਦੀ ਸੌਂਪ ਦਿੱਤੀ। ਗੁਰੂ ਅਮਰਦਾਸ ਜੀ ਦੇ ਕਹੇ ਅਨੁਸਾਰ ਆਪ ਨੇ ਗੁਰੂ ਕਾ ਚੱਕ (ਰਾਮਦਾਸਪੁਰ) ਦੀ ਨੀਂਹ 1574 ਈਸਵੀ ਵਿੱਚ ਰੱਖੀ। ਗੁਰੂ ਘਰ ਦੀ ਇਮਾਰਤ ਬਣਾਉਣ, ਧਰਮਸ਼ਾਲਾ ਅਤੇ ਸਰੋਵਰ ਦੀ ਉਸਾਰੀ ਲਈ ਬਹੁਤ ਧੰਨ ਦੀ ਜ਼ਰੂਰਤ ਸੀ।
ਇਸ ਲਈ ਗੁਰੂ ਜੀ ਨੇ ਮਸੰਦ ਪ੍ਰਥਾ ਸ਼ੁਰੂ ਕੀਤੀ, ਇਸ ਪ੍ਰਥਾ ਦੇ ਅਧੀਨ ਸੰਗਤਾਂ ਨੂੰ ਗੁਰੂ ਘਰ ਵਿੱਚ ਹੋਣ ਵਾਲੇ ਕਾਰਜਾਂ ਤੋਂ ਜਾਣੂ ਕਰਵਾਇਆ ਜਾਂਦਾ ਸੀ ਅਤੇ ਉਨ੍ਹਾਂ ਵੱਲੋਂ ਭੇਟ ਕੀਤੀ ਗਈ ਮਾਇਆ ਨੂੰ ਸ੍ਰੀ ਦਰਬਾਰ ਸਾਹਿਬ ਵਿੱਚ ਜਮ੍ਹਾਂ ਕਰਵਾ ਦਿੱਤਾ ਜਾਂਦਾ। ਆਪ ਦੇ ਗ੍ਰਹਿ ਵਿਖੇ ਤਿੰਨ ਪੁੱਤਰਾਂ ਪ੍ਰਿਥੀ ਚੰਦ, ਮਹਾਂਦੇਵ ਅਤੇ ਅਰਜਨ ਦੇਵ ਦਾ ਜਨਮ ਹੋਇਆ। ਗੁਰੂ ਘਰ ਪ੍ਰਤੀ ਸੱਚੀ ਲਗਨ ਅਤੇ ਨਿਸ਼ਟਾ ਨੂੰ ਵੇਖਦਿਆਂ ਹੋਇਆ ਆਪ ਨੇ ਅਰਜਨ ਦੇਵ ਜੀ ਨੂੰ ਇੱਕ ਸਤੰਬਰ 1581 ਨੂੰ ਗੁਰਿਆਈ ਬਖ਼ਸ਼ ਦਿੱਤੀ ਅਤੇ ਇਸੇ ਦਿਨ ਹੀ ਆਪ ਜੋਤਿ-ਜੋਤ ਸਮਾ ਗਏ
Post navigation
ਅਕਤੂਬਰ ‘ਚ ਹੀ ਦਸੰਬਰ ਵਰਗੀ ਠੰਢ… ਮੀਂਹ ਦੇ ਨਾਲ ਹੱਡ ਚੀਰਵੀਂ ਹਵਾ
ਇਲਾਜ ਦੌਰਾਨ 3 ਭੈਣਾਂ ਦੇ ਇਕਲੌਤੇ ਭਰਾ ਦੀ ਮੌ+ਤ, ਪਰਿਵਾਰ ਨੇ ਹਸਪਤਾਲ ਖਿਲਾਫ ਕੀਤੀ ਨਾਅਰੇਬਾਜ਼ੀ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us