Skip to content
Saturday, April 18, 2026
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2025
October
9
“ਕੁਆਂਟਮ ਯੁੱਗ ਦਾ ਆਗਾਜ਼” ਵਿਸ਼ੇ ਤੇ ਜ਼ਿਲ੍ਹਾ ਪੱਧਰੀ ਸਾਇੰਸ ਸੈਮੀਨਾਰ ਕਰਵਾਇਆ
jalandhar
Latest News
National
Punjab
“ਕੁਆਂਟਮ ਯੁੱਗ ਦਾ ਆਗਾਜ਼” ਵਿਸ਼ੇ ਤੇ ਜ਼ਿਲ੍ਹਾ ਪੱਧਰੀ ਸਾਇੰਸ ਸੈਮੀਨਾਰ ਕਰਵਾਇਆ
October 9, 2025
Voice of Punjab
“ਕੁਆਂਟਮ ਯੁੱਗ ਦਾ ਆਗਾਜ਼” ਵਿਸ਼ੇ ਤੇ ਜ਼ਿਲ੍ਹਾ ਪੱਧਰੀ ਸਾਇੰਸ ਸੈਮੀਨਾਰ ਕਰਵਾਇਆ
ਪਹਿਲਾ,ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿੱਦਿਆਰਥੀਆਂ ਨੂੰ 1500,1000 ਅਤੇ 500 ਰੁਪਏ ਇਨਾਮੀ ਰਾਸ਼ੀ ਦਿੱਤੀ ਗਈ
ਜਲੰਧਰ : ਰਾਸ਼ਟਰੀ ਵਿਗਿਆਨ ਕੇਂਦਰ,ਨਵੀਂ ਦਿੱਲੀ ਅਤੇ ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ,ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਮੁੱਖ ਰੱਖਦੇ ਹੋਏ ਜਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਨੈਸ਼ਨਲ ਅਵਾਰਡੀ ਡਾ.ਗੁਰਿੰਦਰਜੀਤ ਕੌਰ ਅਤੇ ਉਪ ਜਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਸਟੇਟ ਅਵਾਰਡੀ ਰਾਜੀਵ ਜੋਸ਼ੀ ਦੀ ਅਗਵਾਈ ਵਿੱਚ ਅੱਜ ਜਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਜ਼ਾਰਾ ਵਿਖੇ ਜਿਲ੍ਹਾ ਪੱਧਰੀ ਸਾਇੰਸ ਸੈਮੀਨਾਰ ਕਰਵਾਇਆ ਗਿਆ।
ਸਟੇਟ ਅਵਾਰਡੀ ਪ੍ਰਿੰਸੀਪਲ ਕੁਲਦੀਪ ਕੌਰ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਕੁਆਂਟਮ ਯੁੱਗ ਦਾ ਆਗਾਜ਼ ਹੋ ਚੁੱਕਿਆ ਹੈ ਅਤੇ ਭਵਿੱਖ ਵਿੱਚ ਇਸ ਦੀ ਅਹਿਮੀਅਤ ਨੂੰ ਨਕਾਰਿਆ ਨਹੀਂ ਜਾ ਸਕਦਾ। ਜਿਲ੍ਹਾ ਪੱਧਰੀ ਸਾਇੰਸ ਸੈਮੀਨਾਰ ਦੇ ਇੰਚਾਰਜ ਪ੍ਰਿੰਸੀਪਲ ਸੁਖਦੇਵ ਲਾਲ ਬੱਬਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਦੇ ਜ਼ਿਲ੍ਹਾ ਪੱਧਰੀ ਸਾਇੰਸ ਸੈਮੀਨਾਰ ਦੌਰਾਨ ਜਿਲ੍ਹੇ ਦੇ ਸਮੂਹ 17 ਬਲਾਕਾਂ ਦੇ ਪਹਿਲੇ ਅਤੇ ਦੂਜੇ ਸਥਾਨ ਦੇ ਜੇਤੂ ਵਿੱਦਿਆਰਥੀਆਂ ਵੱਲੋਂ ਭਾਗ ਲਿਆ ਗਿਆ ਹੈ। ਇਨ੍ਹਾਂ ਮੁਕਾਬਲਿਆਂ ਦੌਰਾਨ ਭਾਗ ਲੈ ਰਹੇ ਸਮੂਹ ਵਿਦਿਆਰਥੀਆਂ ਵੱਲੋਂ ਕੁਆਂਟਮ ਯੁਗ ਦੀਆਂ ਸੰਭਾਵਨਾਵਾਂ ਅਤੇ ਚੁਣੌਤੀਆਂ ਬਾਰੇ ਆਪਣੇ ਵਿਚਾਰ ਪੇਸ਼ ਕੀਤੇ ਗਏ।
ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰ ਰਹੇ ਜਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਡਾ. ਗੁਰਿੰਦਰਜੀਤ ਕੌਰ ਵੱਲੋਂ ਜਿਲ੍ਹਾ ਪੱਧਰੀ ਸਾਇੰਸ ਸੈਮੀਨਾਰ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ।ਉਹਨਾਂ ਵਲੋਂ ਵਿੱਦਿਆਰਥੀਆਂ ਨੂੰ ਕੁਆਂਟਮ ਯੁੱਗ ਦੀਆਂ ਸੰਭਾਵਨਾਵਾਂ ਬਾਰੇ ਚਾਨਣਾ ਪਾਇਆ ਗਿਆ। ਉਹਨਾਂ ਜਾਣਕਾਰੀ ਦਿੱਤੀ ਕਿ ਕੁਆਂਟਮ ਤਕਨੀਕ ਦੀ ਵਰਤੋਂ ਨਾਲ ਭਵਿੱਖ ਵਿੱਚ ਲਾਇਲਾਜ ਬਿਮਾਰੀਆਂ ਦੇ ਇਲਾਜ ਸੰਭਵ ਹੋ ਸਕਣਗੇ। ਮੀਡੀਆ ਇੰਚਾਰਜ ਹਰਜੀਤ ਸਿੰਘ ਵੱਲੋਂ ਅੱਜ ਦੇ ਮੁਕਾਬਲਿਆਂ ਦੇ ਨਤੀਜੇ ਸਾਂਝੇ ਕੀਤੇ ਗਏ।
ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਅਲਾਵਲਪੁਰ ਦੀ ਜਸਮੀਨ ਵੱਲੋਂ ਪਹਿਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਡੋਵਾਲੀ ਰੋਡ ਦੇ ਮਹੇਸ਼ ਕੁਮਾਰ ਵੱਲੋਂ ਦੂਜਾ ਅਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨਕੋਦਰ ਦੀ ਦੀਕਸ਼ਾ ਵੱਲੋਂ ਤੀਜਾ ਸਥਾਨ ਹਾਸਿਲ ਕੀਤਾ ਗਿਆ। ਇਸ ਮੌਕੇ ਸਾਬਕਾ ਜ਼ਿਲਾ ਸਾਇੰਸ ਸੁਪਰਵਾਈਜ਼ਰ ਬਲਜਿੰਦਰ ਸਿੰਘ ਵਲੋਂ ਸਮੂਹ ਜੇਤੂ ਵਿੱਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।
ਪ੍ਰੋਗਰਾਮ ਦੇ ਅਖੀਰ ਵਿੱਚ ਡਾ. ਗੁਰਿੰਦਰਜੀਤ ਕੌਰ, ਪ੍ਰਿੰਸੀਪਲ ਕੁਲਦੀਪ ਕੌਰ,ਪ੍ਰਿੰਸੀਪਲ ਸੁਖਦੇਵ ਲਾਲ ਬੱਬਰ, ਪ੍ਰਿੰਸੀਪਲ ਦਿਨੇਸ਼, ਹਰਜੀਤ ਕੁਮਾਰ ਬਾਵਾ ਅਤੇ ਬਲਜਿੰਦਰ ਸਿੰਘ ਵੱਲੋਂ ਸਮੂਹ ਜੇਤੂ ਵਿੱਦਿਆਰਥੀਆਂ ਨੂੰ ਸਰਟੀਫਿਕੇਟ ਅਤੇ ਵਿਭਾਗ ਦੀਆਂ ਹਦਾਇਤਾਂ ਮੁਤਾਬਕ ਇਨਾਮ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਗਿਆ।
Post navigation
Coldrif ਤੋਂ ਬਾਅਦ ਹੁਣ ਇਹ ਦੋ ਖੰਘ ਦੀਆਂ ਦਵਾਈਆਂ ਹੋਈਆਂ ਬੈਨ
ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਮੌ+ਤ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us