ਕੈਨੇਡਾ ‘ਚ ਤੀਜੀ ਵਾਰ ਕਪਿਲ ਸ਼ਰਮਾ ਦੇ ਕੈਫੇ ‘ਤੇ ਫਾ+ਇਰਿੰ+ਗ

ਕੈਨੇਡਾ ‘ਚ ਤੀਜੀ ਵਾਰ ਕਪਿਲ ਸ਼ਰਮਾ ਦੇ ਕੈਫੇ ‘ਤੇ ਫਾ+ਇਰਿੰ+ਗ
Kapil sharma news

ਵੀਓਪੀ ਬਿਊਰੋ – ਕੈਨੇਡਾ ਵਿੱਚ ਵੀ ਅਪਰਾਧ ਇੰਨਾ ਵੱਧ ਗਿਆ ਹੈ, ਜਿਸ ਕਾਰਨ ਲੋਕ ਉੱਥੇ ਹੁਣ ਸੁਰੱਖਿਅਤ ਮਹਿਸੂਸ ਨਹੀਂ ਕਰ ਪਾ ਰਹੇ। ਕਈ ਪੰਜਾਬੀ ਕਲਾਕਾਰ ਜੋ ਕੈਨੇਡਾ ਵਿੱਚ ਰਹਿੰਦੇ ਨੇ , ਉਨ੍ਹਾਂ ਨੂੰ ਨਿਸ਼ਾਨਾ ਬਣਾ ਕੇ ਹਮਲੇ ਕੀਤੇ ਜਾ ਚੁੱਕੇ ਨੇ। ਕਾਮੇਡੀਅਨ ਕਪਿਲ ਸ਼ਰਮਾ ਵੀ ਕੈਨੇਡਾ ਵਿੱਚ ਗੈਂਗਸਟਰਾਂ ਦੇ ਨਿਸ਼ਾਨੇ ‘ਤੇ ਹਨ।

 

ਕੈਨੇਡਾ ਵਿੱਚ ਕਾਰੋਬਾਰ ਸ਼ੁਰੂ ਕਰਨ ਵਾਲੇ ਕਪਿਲ ਸ਼ਰਮਾ ਗੈਂਗਸਟਰਾਂ ਦੇ ਨਿਸ਼ਾਨੇ ‘ਤੇ ਹਨ। ਤੀਜੀ ਵਾਰ ਹੈ ਜਦੋਂ ਉਨ੍ਹਾਂ ਦੇ ਕੈਨੇਡਾ ਸਥਿਤ ਕੈਪਸ ਕੈਫੇ ਨੂੰ ਗੋਲੀਬਾਰੀ ਦਾ ਨਿਸ਼ਾਨਾ ਬਣਾਇਆ ਗਿਆ ਹੈ। ਲਾਰੈਂਸ ਬਿਸ਼ਨੋਈ ਗੈਂਗ ਨੇ ਇਸ ਗੋਲੀਬਾਰੀ ਦੀ ਜ਼ਿੰਮੇਵਾਰੀ ਲਈ ਹੈ।

ਲਾਰੈਂਸ ਬਿਸ਼ਨੋਈ ਗੈਂਗ ਦੇ ਗੈਂਗਸਟਰ ਗੋਲਡੀ ਢਿੱਲੋਂ ਅਤੇ ਕੁਲਵੀਰ ਸਿੱਧੂ (ਨੇਪਾਲੀ) ਨੇ ਗੋਲੀਬਾਰੀ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਸਾਂਝੀ ਕੀਤੀ, ਜਿਸ ਵਿੱਚ ਹਮਲੇ ਦੀ ਜ਼ਿੰਮੇਵਾਰੀ ਲਈ ਗਈ।
ਗੋਲੀਬਾਰੀ ਤੋਂ ਬਾਅਦ, ਲਾਰੈਂਸ ਗੈਂਗ ਨੇ ਲਿਖਿਆ, “ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ। ਮੈਂ, ਕੁਲਵੀਰ ਸਿੱਧੂ ਅਤੇ ਗੋਲਡੀ ਢਿੱਲੋਂ ਅੱਜ ਕੈਪਸ ਕੈਫੇ ਵਿੱਚ ਹੋਈਆਂ ਤਿੰਨ ਗੋਲੀਬਾਰੀ ਦੀ ਜ਼ਿੰਮੇਵਾਰੀ ਲੈਂਦੇ ਹਾਂ। ਸਾਡੀ ਆਮ ਲੋਕਾਂ ਨਾਲ ਕੋਈ ਦੁਸ਼ਮਣੀ ਨਹੀਂ ਹੈ। ਜਿਨ੍ਹਾਂ ਨਾਲ ਸਾਡਾ ਝਗੜਾ ਹੈ, ਉਨ੍ਹਾਂ ਨੂੰ ਸਾਡੇ ਤੋਂ ਦੂਰ ਰਹਿਣਾ ਚਾਹੀਦਾ ਹੈ। ਜੋ ਗੈਰ-ਕਾਨੂੰਨੀ ਕੰਮ ਕਰਦੇ ਹਨ, ਜੋ ਲੋਕਾਂ ਤੋਂ ਕੰਮ ਕਰਵਾਉਂਦੇ ਹਨ ਅਤੇ ਉਨ੍ਹਾਂ ਨੂੰ ਪੈਸੇ ਨਹੀਂ ਦਿੰਦੇ, ਉਨ੍ਹਾਂ ਨੂੰ ਵੀ ਤਿਆਰ ਰਹਿਣਾ ਚਾਹੀਦਾ ਹੈ। ਬਾਲੀਵੁੱਡ ਵਿੱਚ ਧਰਮ ਦੇ ਵਿਰੁੱਧ ਬੋਲਣ ਵਾਲਿਆਂ ਨੂੰ ਵੀ ਤਿਆਰ ਰਹਿਣਾ ਚਾਹੀਦਾ ਹੈ। ਗੋਲੀਆਂ ਕਿਤੇ ਵੀ ਆ ਸਕਦੀਆਂ ਹਨ। ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ।”

error: Content is protected !!