ਰਾਜਵੀਰ ਜਵੰਦਾ ਦੀ ਯਾਦ ‘ਚ ਪਾਠ ਦੇ ਭੋਗ, ਪਤਨੀ ਨੂੰ ਮਿਲ ਸਕਦੀ ਐ ਸਰਕਾਰੀ ਨੌਕਰੀ

ਰਾਜਵੀਰ ਜਵੰਦਾ ਦੀ ਯਾਦ ‘ਚ ਪਾਠ ਦੇ ਭੋਗ, ਪਤਨੀ ਨੂੰ ਮਿਲ ਸਕਦੀ ਐ ਸਰਕਾਰੀ ਨੌਕਰੀ

 

Rajvir jawanda news

 

ਲੁਧਿਆਣਾ (ਵੀਓਪੀ ਬਿਊਰੋ) ਪੰਜਾਬੀ ਗਾਇਕ ਰਾਜਵੀਰ ਜਵੰਦਾ ਬੀਤੀ 8 ਅਕਤੂਬਰ ਨੂੰ ਫਾਨੀ ਸੰਸਾਰ ਨੂੰ ਅਲਵੀਦਾ ਆਖ ਗਏ ਸਨ। ਉਨ੍ਹਾਂ ਦੀ ਯਾਦ ਵਿੱਚ ਪਾਠ ਦੇ ਭੋਗ ਅੱਜ ਉਨ੍ਹਾਂ ਦੇ ਜੱਦੀ ਪਿੰਡ ਪੋਨਾ ਵਿਖੇ ਪਾਏ ਗਏ। ਇਸ ਦੌਰਾਨ ਕਈ ਕਲਾਕਾਰ ਤੇ ਹੋਰ ਸ਼ਖਸੀਅਤਾਂ ਨੇ ਉਨ੍ਹਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ। ਇਸ ਦੌਰਾਨ ਉਨ੍ਹਾਂ ਦਾ ਪਰਿਵਾਰ ਤੇ ਖਾਸ ਕਰ ਕੇ ਉਨ੍ਹਾਂ ਦੀ ਪੁੱਤਰੀ ਕਾਫੀ ਭਾਵੁਕ ਨਜ਼ਰ ਆਈ।

ਇਸ ਦੌਰਾਨ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮਿਲ ਨਾਲ ਮੁਲਾਕਾਤ ਕਰਨਗੇ ਅਤੇ ਉਸ ਦੌਰਾਨ ਉਹ ਰਾਜਵੀਰ ਦੀ ਪਤਨੀ ਨੂੰ 2-3 ਦਿਨਾਂ ਅੰਦਰ ਸਰਕਾਰੀ ਨੌਕਰੀ ਦੇਣ ਦੀ ਅਪੀਲ ਕਰਨਗੇ।

ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਮੌਤ ਨੂੰ ਲੈ ਕੇ ਹੀ ਦੂਜੇ ਪਾਸੇ ਅਦਾਲਤੀ ਕਾਰਵਾਈ ਤੇਜ਼ ਹੋ ਗਈ ਹੈ। ਪਿੰਜੌਰ ਪੁਲਿਸ ਵੱਲੋਂ ਅਦਾਲਤ ਵਿੱਚ ਦਾਇਰ ਕੀਤੀ ਗਈ ਡੀਡੀਆਰ ਤੋਂ ਪਤਾ ਚੱਲਦਾ ਹੈ ਕਿ ਪਿੰਜੌਰ ਦੇ ਸ਼ੌਰੀ ਹਸਪਤਾਲ ਨੇ ਜ਼ਖਮੀ ਜਵੰਦਾ ਨੂੰ ਸਮੇਂ ਸਿਰ ਮੁੱਢਲੀ ਸਹਾਇਤਾ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਹਿਊਮਨ ਰਾਈਟਸ ਇੰਟਰਨੈਸ਼ਨਲ ਦੇ ਵਕੀਲਾਂ ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਹਸਪਤਾਲਾਂ ਵਿੱਚ ਡਾਕਟਰਾਂ ਵੱਲੋਂ ਕੀਤੀ ਗਈ ਅਜਿਹੀ ਅਸੰਵੇਦਨਸ਼ੀਲਤਾ ਅਤੇ ਲਾਪਰਵਾਹੀ ‘ਤੇ ਚਿੰਤਾ ਪ੍ਰਗਟ ਕੀਤੀ ਹੈ।

ਸੰਗਠਨ ਨੇ ਇਸ ਮੁੱਦੇ ‘ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਪਟੀਸ਼ਨ ਦੀਵਾਲੀ ਦੀਆਂ ਛੁੱਟੀਆਂ ਤੋਂ ਬਾਅਦ 27 ਅਕਤੂਬਰ, 2025 ਨੂੰ ਸੁਣਵਾਈ ਲਈ ਸੂਚੀਬੱਧ ਹੈ। ਪਟੀਸ਼ਨ ਵਿੱਚ ਮੰਗ ਕੀਤੀ ਗਈ ਹੈ ਕਿ ਰਾਜ ਸਰਕਾਰ ਅਤੇ ਪ੍ਰਸ਼ਾਸਨ ਇਹ ਯਕੀਨੀ ਬਣਾਏ ਕਿ ਕੋਈ ਵੀ ਹਸਪਤਾਲ ਐਮਰਜੈਂਸੀ ਵਿੱਚ ਜ਼ਖਮੀ ਵਿਅਕਤੀ ਨੂੰ ਮੁੱਢਲੀ ਸਹਾਇਤਾ ਦੇਣ ਤੋਂ ਇਨਕਾਰ ਨਾ ਕਰੇ।

error: Content is protected !!