ਦੀਵਾਲੀ ਦੇ ਤਿਉਹਾਰ ‘ਤੇ ਨਾ ਆਵੇ ਲੋਕਾਂ ਨੂੰ ਸਮੱਸਿਆ, CM ਮਾਨ ਨੇ ਅਧਿਕਾਰੀਆਂ ਨੂੰ ਦਿੱਤੇ ਸਖਤ ਨਿਰਦੇਸ਼

ਦੀਵਾਲੀ ਦੇ ਤਿਉਹਾਰ ‘ਤੇ ਨਾ ਆਵੇ ਲੋਕਾਂ ਨੂੰ ਸਮੱਸਿਆ, CM ਮਾਨ ਨੇ ਅਧਿਕਾਰੀਆਂ ਨੂੰ ਦਿੱਤੇ ਸਖਤ ਨਿਰਦੇਸ਼

ਚੰਡੀਗੜ੍ਹ (ਵੀਓਪੀ ਬਿਊਰੋ) ਤਿਉਹਾਰਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਆਪਣੇ ਉੱਚ ਅਧਿਕਾਰੀ ਨੂੰ ਸਖਤ ਨਿਰਦੇਸ਼ ਦੇ ਦਿੱਤੇ ਹਨ। ਬੀਤੀ ਸ਼ਾਮ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਖ-ਵੱਖ ਵਿਭਾਗਾਂ ਦੇ ਆਈਏਐਸ ਅਧਿਕਾਰੀਆਂ ਅਤੇ ਡੀਜੀਪੀ ਸਮੇਤ ਵੱਖ-ਵੱਖ ਵਿਭਾਗਾਂ ਦੇ ਪ੍ਰਮੁੱਖ ਸਕੱਤਰਾਂ ਦੇ ਨਾਲ ਮੀਟਿੰਗ ਕੀਤੀ।

ਇਸ ਦੌਰਾਨ ਉਨ੍ਹਾਂ ਨੇ ਤਿਉਹਾਰਾਂ ਦੇ ਸੀਜ਼ਨ ਨੂੰ ਲੈ ਕੇ ਲੋਕਾਂ ਦੀ ਰੱਖਿਆ ਅਤੇ ਸਹੂਲਤਾਂ ਦੇ ਲਈ ਸਖਤ ਤੋਂ ਸਖਤ ਕਦਮ ਚੁੱਕਣ ਦੀ ਹਦਾਇਤ ਦਿੱਤੀ ਹੈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿੱਤੇ ਕਿ ਝੋਨੇ ਦੀ ਖਰੀਦ ਦੇ ਪ੍ਰਬੰਧ ਸੰਚਾਰੂ ਢੰਗ ਨਾਲ ਚਲਾਏ ਜਾਣ ਅਤੇ ਵੱਧ ਤੋਂ ਵੱਧ ਲੋਕਾਂ ਦੀ ਸਮਰਪਣ ਭਾਵਨਾ ਨਾਲ ਸੇਵਾ ਕੀਤੀ ਜਾਵੇ।

ਇਸ ਦੌਰਾਨ ਉਹਨਾਂ ਨੇ ਦੱਸਿਆ ਕਿ ਲੋਕਾਂ ਨੂੰ ਤਿਉਹਾਰਾਂ ਦੇ ਮੱਦੇ ਨਜ਼ਰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਆਉਣੀ ਚਾਹੀਦੀ ਅਤੇ ਸ਼ਰਾਰਤੀ ਅਨਸਰਾਂ ਖਿਲਾਫ ਸਖਤੀ ਨਾਲ ਨਜਿੱਠਿਆ ਜਾਣਾ ਚਾਹੀਦਾ ਤਾਂ ਜੋ ਕਿਸੇ ਵੀ ਤਰ੍ਹਾਂ ਦਾ ਮਾਹੌਲ ਖਰਾਬ ਨਾ ਕੀਤਾ ਜਾ ਸਕੇ ਅਤੇ ਲੋਕ ਖੁਸ਼ੀ ਖੁਸ਼ੀ ਦੀਵਾਲੀ ਅਤੇ ਹੋਰ ਤਿਉਹਾਰ ਮਨਾ ਸਕਣ।

error: Content is protected !!