ਏਜੰਟਾਂ ਦੇ ਝਾਂਸੇ ‘ਚ ਆ ਕੇ ਤਜਾਕਿਸਤਾਨ ਫਸੇ 7 ਪੰਜਾਬੀ, ਪਰਿਵਾਰ ਕਰ ਰਿਹਾ ਵਾਪਸ ਲਿਆਉਣ ਲਈ ਮਿੰਨਤਾਂ
ਵੀਓਪੀ ਬਿਊਰੋ – ਪੰਜਾਬੀ ਨੌਜਵਾਨਾਂ ਵਿਚ ਵਿਦੇਸ਼ ਜਾਣ ਦਾ ਕਰੇਜ਼ ਵਧਦਾ ਜਾ ਰਿਹਾ ਹੈ। ਹਰ ਨੌਜਵਾਨ ਸੁਨਿਹਰੀ ਭਵਿੱਖ ਦੀ ਆਸ ਲਈ ਵਿਦੇਸ਼ਾਂ ਵਿਚ ਜਾਣ ਦਾ ਸੁਪਨਾ ਦੇਖਦਾ ਹੈ ਤੇ ਉਥੇ ਜਾ ਕੇ ਸੈਟਲ ਵੀ ਹੋ ਜਾਂਦਾ ਹੈ ਪਰ ਕਈ ਵਾਰ ਉਨ੍ਹਾਂ ਨਾਲ ਅਜਿਹੀ ਘਟਨਾ ਵਾਪਰ ਜਾਂਦੀ ਹੈ ਕਿ ਉਨ੍ਹਾਂ ਦੇ ਸੁਪਨੇ ਜਿਉਂ ਦੇ ਤਿਉਂ ਰਹਿ ਜਾਂਦੇ ਹਨ। ਪਿਛਲੇ ਤਿੰਨ ਚਾਰ ਦਿਨਾਂ ਤੋਂ ਸੋਸ਼ਲ ਮੀਡੀਆ ਰਾਹੀਂ ਗੁਹਾਰ ਲਗਾ ਰਹੇ ਸੱਤ ਲੋਕਾਂ ਦੇ ਪਰਿਵਾਰਾਂ ਨੇ ਅੱਜ ਫਿਰ ਇਕੱਠੇ ਹੋ ਕੇ ਕੈਬਨਿਟ ਮੰਤਰੀ ਹਰਜੋਤ ਬੈਂਸ ਅੱਗੇ ਗੁਹਾਰ ਲਗਾਈ ਹੈ ਕਿ ਉਹਨਾਂ ਦੇ ਪਰਿਵਾਰਾਂ ਦੇ ਜੀਅ ਜੋ ਤਜ਼ਾਕਿਸਤਾਨ ਵਿੱਚ ਰੋਜ਼ੀ ਰੋਟੀ ਕਮਾਉਣ ਗਏ ਸਨ, ਉਹਨਾਂ ਦੀ ਹਾਲਤ ਨੂੰ ਦੇਖਦੇ ਹੋਏ ਉਹਨਾਂ ਨੂੰ ਵਾਪਸ ਆਪਣੇ ਘਰਾਂ ਚ ਆਉਣ ਲਈ ਪੰਜਾਬ ਸਰਕਾਰ ਮਦਦ ਕਰੇ।



