CM ਭਗਵੰਤ ਮਾਨ ਨੇ ਦਿੱਤੀ ਦੀਵਾਲੀ ਦੀ ਵਧਾਈ, “ਤੁਹਾਡਾ ਬਾਲਿਆ ਦੀਵਾ ਖੁਸ਼ੀ ਤੇ ਬਰਕਤ ਲੈ ਕੇ ਆਵੇ”

CM ਭਗਵੰਤ ਮਾਨ ਨੇ ਦਿੱਤੀ ਦੀਵਾਲੀ ਦੀ ਵਧਾਈ, “ਤੁਹਾਡਾ ਬਾਲਿਆ ਦੀਵਾ ਖੁਸ਼ੀ ਤੇ ਬਰਕਤ ਲੈ ਕੇ ਆਵੇ”

 

 

ਵੀਓਪੀ ਬਿਊਰੋ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬੀਆਂ ਅਤੇ ਦੇਸ਼ ਵਾਸੀਆਂ ਨੂੰ ਦੀਵਾਲੀ ਦੀਆਂ ਮੁਬਾਰਕਾਂ ਦਿੱਤੀਆਂ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆ ਸਮੂਹ ਪੰਜਾਬੀਆਂ ਨੂੰ ਲੱਖ ਲੱਖ ਮੁਬਾਰਕਾਂ ਹੋਣ।

ਇਸ ਦੌਰਾਨ ਉਹਨਾਂ ਨੇ ਇਹ ਵੀ ਕਿਹਾ ਕਿ ਦੀਵਾਲੀ ਖੁਸ਼ੀਆਂ ਦਾ ਪ੍ਰਤੀਕ ਹੈ, ਇਸ ਲਈ ਸਾਰੇ ਪਰਿਵਾਰ, ਸਾਰੇ ਦੋਸਤ ਮਿੱਤਰ ਰਿਸ਼ਤੇਦਾਰ ਅਤੇ ਆਂਢ ਗੁਆਂਡ ਵਿੱਚ ਪਿਆਰ ਅਤੇ ਖੁਸ਼ੀਆਂ ਖੇੜੇ ਵੰਡੇ ਜਾਣ ਅਤੇ ਨਫਰਤ ਦੀ ਭਾਵਨਾ ਪੈਦਾ ਨਾ ਕੀਤੀ ਜਾਵੇ ਅਤੇ ਸਾਰੇ ਰਲ ਮਿਲ ਕੇ ਪੰਜਾਬ ਨੂੰ ਰੰਗਲਾ ਪੰਜਾਬ ਅਤੇ ਖੁਸ਼ਹਾਲ ਪੰਜਾਬ ਬਣਾਉਣ ਵਿੱਚ ਸਹਿਯੋਗ ਕਰਨ।

ਇਸੇ ਦੇ ਨਾਲ ਇਸੇ ਦੇ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਤੁਹਾਡੇ ਵੱਲੋਂ ਬਾਲਿਆ ਇੱਕ-ਇੱਕ ਦੀਵਾ ਤੁਹਾਡੇ ਘਰ ਵਿੱਚ ਖੁਸ਼ੀਆਂ ਅਤੇ ਬਰਕਤ ਲੈ ਕੇ ਆਵੇ।

error: Content is protected !!