ਭੈਣ ਨੂੰ ਛੇੜਦੇ ਸੀ ਮੁਸ਼ਟੰਡੇ, ਰੋਕਿਆ ਤਾਂ ਘਰ ਆ ਕੇ ਕੀਤੀ ਕੁੱਟਮਾਰ
ਅੰਮ੍ਰਿਤਸਰ (ਵੀਓਪੀ ਬਿਊਰੋ) ਅੰਮ੍ਰਿਤਸਰ ਵਿੱਚ 2 ਧਿਰਾਂ ਵਿਚਾਲੇ ਭਿਆਨਕ ਕਿਸਮ ਦੀ ਲੜਾਈ ਹੋ ਗਈ। ਇੱਕ ਧਿਰ ਨੇ ਤਾਂ ਗੁੱਸੇ ਵਿੱਚ ਆ ਕੇ ਹਮਲਾ ਹੀ ਕਰ ਦਿੱਤਾ। ਹਾਲਾਤ ਇੰਨੇ ਵਿਗੜ ਗਏ ਕਿ ਪੁਲਿਸ ਨੂੰ ਸ਼ਿਕਾਇਤ ਕਰਨੀ ਪਈ। ਇਹ ਮਾਮਲਾ ਸ਼ਹਿਰ ਦੇ ਮੋਹਕਮਪੁਰਾ ਤੋਂ ਸਾਹਮਣੇ ਆਇਆ ਹੈ।
ਜਾਣਕਾਰੀ ਮੁਤਾਬਕ ਮੋਹਕਮਪੁਰੇ ਇਲਾਕੇ ’ਚ ਦੇਰ ਰਾਤ ਗੁੰਡਾਗਰਦੀ ਦਾ ਮਾਮਲਾ ਸਾਹਮਣੇ ਆਇਆ, ਜਿੱਥੇ ਇੱਕ ਪਰਿਵਾਰ ’ਤੇ ਗੁਆਂਢੀ ਅਤੇ ਅਣਪਛਾਤੇ ਵਿਅਕਤੀਆਂ ਨੇ ਮਿਲ ਕੇ ਹਮਲਾ ਕਰ ਦਿੱਤਾ। ਪਰਿਵਾਰਕ ਮੈਂਬਰਾਂ ਦਾ ਦੋਸ਼ ਹੈ ਕਿ ਗਵਾਂਢੀ ਉਨ੍ਹਾਂ ਦੀ ਭੈਣ ਨਾਲ ਛੇੜਛਾੜ ਕਰਦੇ ਸਨ ਅਤੇ ਜਦੋਂ ਇਸ ਦਾ ਵਿਰੋਧ ਕੀਤਾ ਗਿਆ ਤਾਂ ਉਨ੍ਹਾਂ ਨੇ ਬਦਲੇ ਦੀ ਕਾਰਵਾਈ ਕਰਦੇ ਹੋਏ ਰਾਤ ਸਮੇਂ ਹਮਲਾ ਕਰ ਦਿੱਤਾ।
ਪਰਿਵਾਰ ਨੇ ਦੱਸਿਆ ਕਿ ਜਦੋਂ ਉਹਨਾਂ ਨੇ ਗੇਟ ਖੋਲ੍ਹਿਆ ਤਾਂ ਹਮਲਾਵਰਾਂ ਨੇ ਉਨ੍ਹਾਂ ਦੀਆਂ ਅੱਖਾਂ ਵਿੱਚ ਮਿਰਚਾਂ ਪਾ ਦਿੱਤੀਆਂ ਅਤੇ ਤਰ੍ਹਾਂ-ਤਰ੍ਹਾਂ ਦੇ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਦੌਰਾਨ ਘਰ ਦੀ ਮਹਿਲਾ ਨਾਲ ਵੀ ਗਲਤ ਭਾਸ਼ਾ ਵਰਤੀ ਗਈ।
ਫਿਲਹਾਲ ਪੁਲਿਸ ਨੇ ਦੋਵਾਂ ਧਿਰਾਂ ਦੀਆਂ ਸ਼ਿਕਾਇਤਾਂ ਸੁਣੀਆਂ ਅਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

