ਪੁਲਿਸ ਹਿਰਾਸਤ ‘ਚ ਨੌਜਵਾਨ ਦੀ ਮੌ+ਤ…ਭਖਿਆ ਮਾਹੌਲ

ਪੁਲਿਸ ਹਿਰਾਸਤ ‘ਚ ਨੌਜਵਾਨ ਦੀ ਮੌ+ਤ…ਭਖਿਆ ਮਾਹੌਲ

ਵੀਓਪੀ ਬਿਊਰੋ -ਵਸੁਲਤਾਨਪੁਰ ਲੋਧੀ ਵਿੱਚ ਪੁਲਿਸ ਵੱਲੋਂ ਹਿਰਾਸਤ ਵਿੱਚ ਰੱਖੇ ਇੱਕ ਨੌਜਵਾਨ ਦੀ ਭੇਤ ਭਰੇ ਹਾਲਾਤਾਂ ਵਿੱਚ ਮੌਤ ਹੋ ਗਈ ਹੈ। ਮੌਤ ਤੋਂ ਬਾਅਦ ਪੁਲਿਸ ਵੱਲੋਂ ਨੌਜਵਾਨ ਨੂੰ ਸਿਵਿਲ ਹਸਪਤਾਲ ਸੁਲਤਾਨਪੁਰ ਲੋਧੀ ਵਿਖੇ ਲਿਆਂਦਾ ਗਿਆ ਸੀ। ਉੱਥੇ ਮੌਜੂਦ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪਰਿਵਾਰ ਵੱਲੋਂ ਸਥਾਨਕ ਪੁਲਿਸ ਤੇ ਗੰਭੀਰ ਦੋਸ਼ ਲਗਾਏ ਜਾ ਰਹੇ ਹਨ ਅਤੇ ਸਖਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ।

ਪਿਛਲੇ ਦਿਨੀ ਪਿੰਡ ਮਸੀਤਾਂ ਵਿਖੇ ਨਸ਼ੇ ਦੀ ਓਵਰਡੋਜ਼ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਜਾਣ ਤੋਂ ਬਾਅਦ ਉਕਤ ਮ੍ਰ੍ਰਿਤਕ ਨੂੰ ਪੁਲਿਸ ਨੇ ਹਿਰਾਸਤ ਵਿੱਚ ਪੁੱਛਗਿੱਛ ਲਈ ਲਿਆ ਸੀ। ਪੁਲਿਸ ਵੱਲੋਂ ਸੀਸੀਟੀਵੀ ਫੁਟੇਜ ਦੇ ਅਧਾਰ ‘ਤੇ ਕੁਝ ਸ਼ੱਕੀ ਨੌਜਵਾਨਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਸੀ। ਜਿਨਾਂ ਵਿੱਚੋਂ ਇੱਕ ਦੀ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਨੌਜਵਾਨ ਦੀ ਲਾਸ਼ ਨੂੰ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਦੀ ਮੋਰਚਰੀ ਵਿੱਚ ਰਖਵਾ ਦਿੱਤਾ ਗਿਆ।

ਦੂਜੇ ਪਾਸੇ ਮੌਕੇ ‘ਤੇ ਪੁੱਜੇ ਮ੍ਰਿਤਕ ਵੀਰਪਾਲ (25) ਪੁੱਤਰ ਗੁਰਮੇਲ ਸਿੰਘ , ਪਿੰਡ ਮਸੀਤਾਂ ਥਾਣਾ ਸੁਲਤਾਨਪੁਰ ਲੋਧੀ ਦੇ ਪਰਿਵਾਰਿਕ ਮੈਂਬਰਾਂ ਨੇ ਪੁਲਿਸ ਤੇ ਗੰਭੀਰ ਦੋਸ਼ ਲਗਾਏ ਹਨ। ਪਰਿਵਾਰਿਕ ਮੈਂਬਰਾਂ ਦਾ ਦੋਸ਼ ਹੈ ਕਿ ਪੁਲਿਸ ਵੱਲੋਂ ਸਰਪੰਚ ਦੀ ਸ਼ਹਿ ਤੇ ਸਾਡੇ ਬੇਟੇ ਨਾਲ ਕੁੱਟਮਾਰ ਕੀਤੀ ਗਈ ਹੈ। ਮ੍ਰਿਤਕ ਨੌਜਵਾਨ ਦੇ ਭਰਾ ਵੱਲੋਂ ਪੁਲਿਸ ਉੱਤੇ ਉਸਦੇ ਭਰਾ ਨੂੰ ਨਸ਼ਾ ਦੇਣ ਦੇ ਵੀ ਦੋਸ਼ ਲਗਾਏ ਗਏ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

error: Content is protected !!