ਮੁੱਖ ਮੰਤਰੀ ਭਗਵੰਤ ਮਾਨ ਨੇ ਰਾਸ਼ਟਰਪਤੀ ਨੂੰ ਦਿੱਤਾ 9ਵੇਂ ਪਾਤਸ਼ਾਹ ਦੇ ਸ਼ਹੀਦੀ ਸ਼ਤਾਬਦੀ ਸਮਾਗਮ ਲਈ ਸੱਦਾ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਸ਼ਟਰਪਤੀ ਨੂੰ ਦਿੱਤਾ 9ਵੇਂ ਪਾਤਸ਼ਾਹ ਦੇ ਸ਼ਹੀਦੀ ਸ਼ਤਾਬਦੀ ਸਮਾਗਮ ਲਈ ਸੱਦਾ ਪੱਤਰ

ਵੀਓਪੀ ਬਿਊਰੋ – ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਵਿਸ਼ੇਸ਼ ਸ਼ਤਾਬਦੀ ਸਮਾਗਮ ਕਰਵਾਏ ਜਾ ਰਹੇ ਨੇ ਇਸੇ ਦੇ ਸੰਬੰਧ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ। ਮੀਟਿੰਗ ਦੌਰਾਨ ਮੁੱਖ ਮੰਤਰੀ ਮਾਨ ਨੇ ਉਨ੍ਹਾਂ ਨੂੰ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ।

ਮੀਟਿੰਗ ਬਾਰੇ ਮੁੱਖ ਮੰਤਰੀ ਮਾਨ ਨੇ ਕਿਹਾ, “ਅਸੀਂ ਰਾਸ਼ਟਰਪਤੀ ਨੂੰ ਉਨ੍ਹਾਂ ਦੇ ਪ੍ਰੋਗਰਾਮ ਅਨੁਸਾਰ 18 ਨਵੰਬਰ ਤੋਂ 25 ਨਵੰਬਰ ਦੇ ਵਿਚਕਾਰ ਕੋਈ ਵੀ ਤਾਰੀਖ ਚੁਣਨ ਲਈ ਕਿਹਾ ਹੈ। ਉਹ ਜੋ ਵੀ ਤਾਰੀਖ਼ ਤੈਅ ਕਰਨ, ਪੰਜਾਬ ਸਰਕਾਰ ਉਨ੍ਹਾਂ ਦਾ ਸਵਾਗਤ ਕਰੇਗੀ।” ਮੁੱਖ ਮੰਤਰੀ ਮਾਨ ਨੇ ਰਾਸ਼ਟਰਪਤੀ ਨਾਲ ਦੁਪਹਿਰ 12 ਵਜੇ ਰਾਸ਼ਟਰਪਤੀ ਭਵਨ ਵਿੱਚ ਮੁਲਾਕਾਤ ਕੀਤੀ।

ਪੰਜਾਬ ਸਰਕਾਰ ਨੇ ਇਸ ਇਤਿਹਾਸਕ ਸਮਾਗਮ ਲਈ ਸਾਰੇ ਰਾਜਾਂ ਦੇ ਮੁੱਖ ਮੰਤਰੀਆਂ ਨੂੰ ਵੀ ਸੱਦਾ ਪੱਤਰ ਭੇਜੇ ਹਨ। ਪੰਜਾਬ ਦੇ ਮੰਤਰੀ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਮਨਾਉਣ ਲਈ ਹੋਣ ਵਾਲੇ ਸਮਾਗਮਾਂ ਲਈ ਸੱਦਾ ਦੇਣ ਲਈ ਵੱਖ-ਵੱਖ ਰਾਜਾਂ ਦਾ ਦੌਰਾ ਕਰ ਰਹੇ ਹਨ।

error: Content is protected !!