ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਜ਼ੋਰਾਂ ‘ਤੇ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਜ਼ੋਰਾਂ ‘ਤੇ

ਸੁਲਤਾਨਪੁਰ ਲੋਧੀ (ਵੀਓਪੀ ਬਿਊਰੋ) ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਆਉਣ ਵਾਲਾ ਹੈ ਅਤੇ ਸਿੱਖ ਸੰਗਤ ਵਿੱਚ ਇਸ ਨੂੰ ਲੈ ਕੇ ਪੂਰਾ ਉਤਸ਼ਾਹ ਹੈ। ਗੁਰੂ ਘਰਾਂ ਵਿੱਚ ਰੌਣਕਾਂ ਚੱਲ ਰਹੀਆਂ ਨੇ ਇਹਦੇ ਪੂਰੇ ਜ਼ੋਰ ਸ਼ੋਰ ਨਾਲ ਤਿਆਰੀਆਂ ਕੀਤੀਆਂ ਜਾ ਰਹੀਆਂ ਨੇ।

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਲਈ ਸੂਬੇ ਭਰ ਵਿੱਚ ਤਿਆਰੀਆਂ ਚੱਲ ਰਹੀਆਂ ਹਨ, ਪਰ ਰਾਜ ਸਭਾ ਮੈਂਬਰ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਨੇ ਸੁਲਤਾਨਪੁਰ ਲੋਧੀ ਵਿੱਚ ਪ੍ਰਬੰਧਕੀ ਤਿਆਰੀਆਂ ‘ਤੇ ਨਾਰਾਜ਼ਗੀ ਪ੍ਰਗਟ ਕੀਤੀ ਹੈ। ਉਨ੍ਹਾਂ ਕਿਹਾ ਕਿ ਸੁਲਤਾਨਪੁਰ ਲੋਧੀ ਵਿੱਚ ਵੱਖ-ਵੱਖ ਪ੍ਰੋਜੈਕਟਾਂ ਤਹਿਤ ਕੰਮ ਚੱਲ ਰਿਹਾ ਹੈ, ਪਰ ਕੰਮ ਅਜੇ ਤੱਕ ਪੂਰਾ ਨਹੀਂ ਹੋਇਆ ਹੈ।

ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਸੁਲਤਾਨਪੁਰ ਲੋਧੀ ਨੂੰ ਜਾਣ ਵਾਲੀਆਂ ਸਾਰੀਆਂ ਸੜਕਾਂ ਪੁੱਟੀਆਂ ਅਤੇ ਟੁੱਟੀਆਂ ਹੋਈਆਂ ਹਨ ਅਤੇ ਲਾਈਟਾਂ ਬੰਦ ਹਨ। ਇਸ ਕਾਰਨ ਨਗਰ ਕੀਰਤਨ ਅਤੇ ਸੰਤਾਂ ਲਈ ਮੁਸ਼ਕਲਾਂ ਆ ਰਹੀਆਂ ਹਨ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਗੁਰੂ ਪੁਰਬ ਤੋਂ ਪਹਿਲਾਂ ਸਾਰੇ ਕੰਮ ਪੂਰੇ ਕੀਤੇ ਜਾਣ।

ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਚੇਤਾਵਨੀ ਦਿੱਤੀ ਹੈ ਕਿ ਜੇਕਰ ਗੁਰੂ ਪੂਰਨਿਮਾ ਤੋਂ ਪਹਿਲਾਂ ਕੰਮ ਪੂਰਾ ਨਾ ਹੋਇਆ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੁਲਤਾਨਪੁਰ ਲੋਧੀ ਵਿੱਚ ਪ੍ਰਸ਼ਾਸਨਿਕ ਕੰਮ ਵਿੱਚ ਢਿੱਲ ਦਾ ਇੱਕ ਕਾਰਨ ਇਹ ਹੈ ਕਿ ਉੱਥੇ ਕੋਈ ਵੀ ਸਥਾਈ ਅਧਿਕਾਰੀ ਤਾਇਨਾਤ ਨਹੀਂ ਹੈ, ਜਿਸ ਵਿੱਚ ਐਸਡੀਐਮ, ਬਲਾਕ ਵਿਕਾਸ ਅਧਿਕਾਰੀ ਜਾਂ ਤਹਿਸੀਲਦਾਰ ਸ਼ਾਮਲ ਹਨ।

error: Content is protected !!