ਗਿਆਨੀ ਹਰਪ੍ਰੀਤ ਸਿੰਘ ਨਾਲ ਹੱਸ ਕੇ ਬੋਲਣ ਦੀ ਸਜ਼ਾ?… ਗਿਆਨੀ ਸੁਲਤਾਨ ਸਿੰਘ ਦੀ ਬਦਲੀ

ਅੰਮ੍ਰਿਤਸਰ (ਵੀਓਪੀ ਬਿਊਰੋ) ਸ਼੍ਰੋਮਣੀ ਅਕਾਲੀ ਦਲ ਦੋ ਫਾੜ ਹੋ ਚੁੱਕੀ ਹੈ, ਜਿੱਥੇ ਇੱਕ ਪਾਸੇ ਬਾਦਲ ਧੜਾ ਹੈ ਉਥੇ ਹੀ ਦੂਜੇ ਪਾਸੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਕਾਲੀ ਦਲ (ਪੁਨਰ ਸਰਜੀਤ) ਦੀ ਅਗਵਾਈ ਕਰ ਰਹੇ ਹਨ। ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ, ਗੁਰ ਪ੍ਰਤਾਪ ਸਿੰਘ ਵਡਾਲਾ, ਬੀਬੀ ਜਗੀਰ ਕੌਰ ਅਤੇ ਹੋਰ ਆਗੂਆਂ ਨੇ ਮਿਲ ਕੇ ਬਾਗੀ ਧੜਾ ਬਣਾਇਆ ਸੀ, ਇਸ ਨੂੰ ਬਾਅਦ ਵਿੱਚ ਸ਼੍ਰੋਮਣੀ ਅਕਾਲੀ ਦਲ ਪੂਰਨ ਸੁਰਜੀਤ ਦਾ ਨਾਮ ਦਿੱਤਾ ਹੋਇਆ। ਇਸੇ ਨੂੰ ਲੈ ਕੇ ਦੋਵਾਂ ਧੜਿਆਂ ਵਿੱਚ ਕਈ ਵਾਰ ਵਿਵਾਦ ਹੁੰਦਾ ਰਹਿੰਦਾ ਹੈ।
2 ਦਸੰਬਰ ਦੇ ਫੈਸਲਿਆਂ ਦੌਰਾਨ ਪੰਜ ਸਿੰਘ ਸਾਹਿਬਾਨ ਵਿਚ ਸ਼ਾਮਲ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਾਬਕਾ ਜਥੇਦਾਰ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਸੁਲਤਾਨ ਸਿੰਘ ਵੱਲੋਂ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨਾਲ ਸਿਰ ਜੋੜ ਕੇ ਬੈਠਣ ਅਤੇ ਹੱਸ-ਹੱਸ ਕੇ ਗੱਲਬਾਤ ਕਰਨ ਦੀ ਵਾਈਰਲ ਵੀਡੀਓ ਤੋਂ ਬਾਅਦ ਗਿਆਨੀ ਸੁਲਤਾਨ ਸਿੰਘ ਨੂੰ ਇਸ ਦਾ ਖਮਿਆਜਾ ਭੁਗਤਨਾ ਪਿਆ ਹੈ। ਸ਼੍ਰੋਮਣੀ ਕਮੇਟੀ ਨੇ ਵੀਡੀਓ ਵਾਈਰਲ ਹੋਣ ਤੋਂ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਸੁਲਤਾਨ ਸਿੰਘ ਨੂੰ ਗੁਰਦੁਆਰਾ ਸ੍ਰੀ ਮੁਕਤਸਰ ਸਾਹਿਬ ਵਿਖੇ ਡਿਊਟੀ ਲਗਾ ਕੇ ਭੇਜ ਦਿੱਤਾ ਹੈ। ਸ਼੍ਰੋਮਣੀ ਕਮੇਟੀ ਨੇ ਇਹ ਡਿਊਟੀ ਅਗਲੇ ਹੁਕਮਾਂ ਤੱਕ ਲਗਾਈ ਹੈ, ਭਾਵ ਕਿ ਗਿਆਨੀ ਸੁਲਤਾਨ ਸਿੰਘ ਹੁਣ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਵਜੋਂ ਨਹੀਂ ਗੁਰਦੁਆਰਾ ਸ੍ਰੀ ਮੁਕਤਸਰ ਸਾਹਿਬ ਵਿਖੇ ਆਪਣੀ ਸੇਵਾ ਨਿਭਾਉਂਣਗੇ।

