ਵਿਆਹ ਸਮਾਗਮ ‘ਚ ਜਾਂਦਿਆਂ ਦਰੱਖਤ ‘ਚ ਵੱਜੀ ਕਾਰ, 3 ਲੋਕਾਂ ਦੀ ਮੌ+ਤ
ਵੀਓਪੀ ਬਿਊਰੋ – ਜੈਤੋ ਨੇੜਲੇ ਪਿੰਡ ਚੰਦਭਾਨ ਤੋਂ ਬੇਹੱਦ ਹੀ ਦਰਦਨਾਕ ਖਬਰ ਸਾਹਮਣੇ ਆਈ ਹੈ। ਇੱਥੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ, ਜਿਸ ਵਿੱਚ 3 ਲੋਕਾਂ ਦੀ ਮੌ+ਤ ਹੋ ਗਈ ਹੈ ਅਤੇ ਕਰੀਬ 4 ਲੋਕ ਗੰਭੀਰ ਜ਼ਖਮੀ ਹੋ ਗਏ ਹਨ। ਦੱਸਿਆ ਜਾ ਰਿਹਾ ਹੈ ਕਾਰ ਸਵਾਰ ਜੋ ਕਿ ਕਿਸੇ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਲਈ ਜਾ ਰਹੇ ਸਨ ਤਾਂ ਰਸਤੇ ਵਿੱਚ ਹੀ ਕਾਰ ਚਾਲਨ ਵਾਹਨ ਤੋਂ ਆਪਣਾ ਸੰਤੁਲਨ ਗੁਆ ਬੈਠਾ।
ਇਸ ਦੌਰਾਨ ਤੇਜ਼ ਰਫਤਾਰ ਕਾਰ ਦਰੱਖਤ ਦੇ ਨਾਲ ਟਕਰਾ ਗਈ ਅਤੇ ਕਾਰ ਸਵਾਰ 3 ਲੋਕਾਂ ਦੀ ਮੌਕੇ ‘ਤੇ ਹੀ ਮੌ+ਤ ਹੋ ਗਈ। ਇਸ ਹਾਦਸੇ ਵਿੱਚ 4 ਲੋਕ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਫਿਲਹਾਲ ਲਈ ਪੁਲਿਸ ਹਾਦਸੇ ਦੀ ਜਾਂਚ ਕਰ ਰਹੀ ਹੈ।




