ਪਾਕਿਸਤਾਨ ਗਏ ਜਥੇਦਾਰ ਕੁਲਦੀਪ ਸਿੰਘ ਗੜਗੱਜ ਦੀ ਭਾਰਤ ਸਰਕਾਰ ਨੂੰ ਅਪੀਲ “ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹ ਦਿਓ”

ਪਾਕਿਸਤਾਨ ਗਏ ਜਥੇਦਾਰ ਕੁਲਦੀਪ ਸਿੰਘ ਗੜਗੱਜ ਦੀ ਭਾਰਤ ਸਰਕਾਰ ਨੂੰ ਅਪੀਲ “ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹ ਦਿਓ”

ਅੰਮ੍ਰਿਤਸਰ (ਵੀਓਪੀ ਬਿਊਰੋ) ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਸਿੱਖ ਜੱਥਾ ਪਾਕਿਸਤਾਨ ਗਿਆ ਹੋਇਆ ਹੈ। ਇਸ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੀ ਜੱਥੇ ਦੇ ਨਾਲ ਪਾਕਿਸਤਾਨ ਗਏ ਹੋਏ ਹਨ ਅਤੇ ਪਾਕਿਸਤਾਨ ਜਾ ਕੇ ਜਥੇਦਾਰ ਸਾਹਿਬ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਕਰਤਾਰਪੁਰ ਸਾਹਿਬ ਲਾਂਘਾ ਖੋਲਣ ਦੀ ਕਿਰਪਾਲਤਾ ਕੀਤੀ ਜਾਵੇ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਲਹਿੰਦੇ ਪੰਜਾਬ ਦੇ ਮੰਤਰੀ ਸ. ਰਮੇਸ਼ ਸਿੰਘ ਅਰੋੜਾ, ਸ੍ਰੀ ਕਰਤਾਰਪੁਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਗੋਬਿੰਦ ਸਿੰਘ ਸਮੇਤ ਸਥਾਨਕ ਸਿੱਖਾਂ ਤੇ ਗੁਰੂ ਘਰ ਦੇ ਸੇਵਾਦਾਰਾਂ ਵੱਲੋਂ ਜਥੇਦਾਰ ਗੜਗੱਜ ਦਾ ਫੁੱਲਾਂ ਦੇ ਗੁਲਦਸਤੇ ਦੇ ਕੇ ਸੁਆਗਤ ਕੀਤਾ ਗਿਆ। ਗੁਰੂ ਘਰ ਵਿਖੇ ਨਤਮਸਤਕ ਹੋਣ ਉਪਰੰਤ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਜਲਦ ਖੁੱਲ੍ਹਣ ਅਤੇ ਭਾਰਤ ਤੇ ਪਾਕਿਸਤਾਨ ਵਿਚਕਾਰ ਅਮਨ ਸ਼ਾਂਤੀ ਵਾਲੇ ਸਬੰਧ ਹੋਣ ਲਈ ਅਰਦਾਸ ਬੇਨਤੀ ਕੀਤੀ।

error: Content is protected !!