ਨੌਕਰੀ ਨਾ ਮਿਲਣ ਤੋਂ ਪਰੇਸ਼ਾਨ 21 ਸਾਲਾਂ ਨੌਜਵਾਨ ਨੇ ਕੀਤੀ ਖੁ+ਦਕੁ+ਸ਼ੀ
ਵੀਓਪੀ ਬਿਊਰੋ – ਬੇਰੁਜ਼ਗਾਰੀ ਨੌਜਵਾਨ ਪੀੜੀ ‘ਤੇ ਬੇਹੱਦ ਹਾਵੀ ਹੋ ਰਹੀ ਹੈ। ਰੁਜ਼ਗਾਰ ਨਾ ਮਿਲਣ ਤੋਂ ਨੌਜਵਾਨ ਪੀੜੀ ਬੇਹੱਦ ਹੀ ਪਰੇਸ਼ਾਨ ਹੈ। ਬਹੁਤ ਸਾਰੇ ਪੰਜਾਬੀ ਨੌਜਵਾਨ ਵਿਦੇਸ਼ਾਂ ਦੇ ਰੁਖ ਕਰ ਰਹੇ ਹਨ, ਕਿਉਂਕਿ ਇੱਥੇ ਜਾਂ ਤਾਂ ਸਹੀ ਕੰਮਕਾਰ-ਨੌਕਰੀ ਨਹੀਂ ਮਿਲਦੀ, ਜੇਕਰ ਮਿਲਦੀ ਵੀ ਹੈ ਤਾਂ ਮਿਹਨਤਾਨਾ ਇੰਨਾ ਘੱਟ ਹੈ ਕਿ ਗੁਜ਼ਾਰਾ ਕਰਨਾ ਬਹੁਤ ਹੀ ਮੁਸ਼ਕਲ ਹੈ। ਇਸੇ ਤਰ੍ਹਾਂ ਦੀ ਹੀ ਇੱਕ ਮਾਮਲਾ ਸਾਹਮਣੇ ਆਇਆ ਹੈ ਬਰਨਾਲਾ ਜ਼ਿਲ੍ਹੇ ਤੋਂ, ਜਿੱਥੇ ਇੱਕ ਨੌਜਵਾਨ ਨੇ ਨੌਕਰੀ ਨਾ ਮਿਲਣ ਤੋਂ ਦੁਖੀ ਹੋ ਕੇ ਖੁਦ+ਕੁਸ਼ੀ ਕਰ ਲਈ।
ਜਾਣਕਾਰੀ ਮੁਤਾਬਕ ਜ਼ਿਲ੍ਹੇ ਦੇ ਪਿੰਡ ਹਮੀਦੀ ਵਿੱਚ ਇੱਕ 21 ਸਾਲਾ ਨੌਜਵਾਨ ਨੇ ਖੁਦ+ਕੁਸ਼ੀ ਕਰ ਲਈ ਕਿਉਂਕਿ ਉਕਤ ਨੌਜਵਾਨ ਨੌਕਰੀ ਨਾ ਮਿਲਣ ਕਾਰਨ ਮਾਨਸਿਕ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਿਹਾ ਸੀ। ਨੌਕਰੀ ਨਾ ਮਿਲਣ ਤੋਂ ਪਰੇਸ਼ਾਨ ਨੌਜਵਾਨ ਜ਼ਿਆਦਾ ਬੋਝ ਲੈ ਗਿਆ ਅਤੇ ਕੋਈ ਜ਼ਹਿਰਲੀ ਦਵਾਈ ਨਿਗਲ ਲਈ, ਜਿਸ ਕਾਰਨ ਉਸ ਦੀ ਹਾਲਤ ਵਿਗੜ ਗਈ ਅਤੇ ਜਦੋਂ ਤਕ ਘਰ ਵਾਲੇ ਉਸ ਨੂੰ ਹਸਪਤਾਲ ਲੈ ਕੇ ਗਏ ਉਦੋਂ ਤਕ ਉਸ ਨੇ ਦਮ ਤੋੜ ਦਿੱਤਾ।
ਮ੍ਰਿਤਕ ਦੀ ਪਛਾਣ ਦਵਿੰਦਰ ਸਿੰਘ ਵਜੋਂ ਹੋਈ ਹੈ। ਉਸਦੇ ਭਰਾ ਦਲਵੀਰ ਸਿੰਘ ਨੇ ਕਿਹਾ ਕਿ ਦਵਿੰਦਰ ਇੱਕ ਗਰੀਬ ਪਰਿਵਾਰ ਤੋਂ ਸੀ ਅਤੇ ਉਸਨੇ ਆਪਣੇ ਮਾਪਿਆਂ ਅਤੇ ਛੋਟੇ ਭਰਾ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਸਖ਼ਤ ਮਿਹਨਤ ਕੀਤੀ। ਉਹ 12ਵੀਂ ਪਾਸ ਕਰਨ ਤੋਂ ਬਾਅਦ ਬਰਨਾਲਾ ਵਿੱਚ ਗ੍ਰੈਜੂਏਸ਼ਨ ਕਰ ਰਿਹਾ ਸੀ।
ਨੌਜਵਾਨ ਪੁੱਤ ਦੀ ਮੌਤ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ ਅਤੇ ਇਲਾਕੇ ਵਿੱਚ ਵੀ ਸੋਗ ਦਾ ਮਾਹੌਲ ਹੈ। ਇਲਾਕਾ ਵਾਸੀਆਂ ਨੇ ਮੰਗ ਕੀਤੀ ਕਿ ਸਰਕਾਰ ਨੂੰ ਨੌਜਵਾਨ ਪੀੜੀ ਨੂੰ ਬਚਾਉਣ ਲਈ ਕੋਸ਼ਿਸ਼ਾਂ ਕਰਨੀਆਂ ਚਾਹੀਦੀਆਂ ਹਨ ਨਹੀਂ ਤਾਂ ਜਾਂ ਸਾਰੇ ਨੌਜਵਾਨ ਬਾਹਰ ਚਲੇ ਜਾਣਗੇ ਅਤੇ ਜੋ ਬਾਹਰ ਨਹੀਂ ਜਾ ਸਕਦੇ ਉਹ ਨਸ਼ਿਆਂ ਦੀ ਦਲਦਲ ‘ਚ ਫਸ ਕੇ ਆਪਣਾ ਜੀਵਨ ਖਰਾਬ ਕਰ ਲੈਣਗੇ।




