ਸਕੂਲਾਂ ‘ਚ ਪੜ੍ਹਾਇਆ ਜਾਵੇਗਾ 9ਵੇਂ ਪਾਤਸ਼ਾਹ ਜੀ ਦਾ ਮਹਾਨ ਇਤਿਹਾਸ, ਸਿੱਖਿਆ ਮੰਤਰੀ ਨੇ ਕੀਤਾ ਐਲਾਨ

ਸਕੂਲਾਂ ‘ਚ ਪੜ੍ਹਾਇਆ ਜਾਵੇਗਾ 9ਵੇਂ ਪਾਤਸ਼ਾਹ ਜੀ ਦਾ ਮਹਾਨ ਇਤਿਹਾਸ, ਸਿੱਖਿਆ ਮੰਤਰੀ ਨੇ ਕੀਤਾ ਐਲਾਨ

ਵੀਓਪੀ ਬਿਊਰੋ – ਸਿੱਖ ਪੰਥ ਦੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵਾਂ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਸਰਕਾਰ ਵੱਡੇ ਪੱਧਰ ‘ਤੇ ਸ਼ਹੀਦੀ ਸਮਾਗਮ ਕਰਵਾ ਰਹੀ ਹੈ। ਇਹਨਾਂ ਨੂੰ ਸ਼ਹੀਦੀ ਸ਼ਤਾਬਦੀ ਸਮਾਗਮ ਦਾ ਨਾਮ ਦਿੱਤਾ ਗਿਆ ਹੈ। ਇਸ ਤਰਾਂ ਪੰਜਾਬ ਸਰਕਾਰ ਨੇ ਵੱਡੇ ਪੱਧਰ ‘ਤੇ ਧਾਰਮਿਕ ਪ੍ਰੋਗਰਾਮ ਉਲੀਕੇ ਹਨ, ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਦਿੱਲੀ ਚ ਵੀ ਇਹਨਾਂ ਪ੍ਰੋਗਰਾਮਾਂ ਦੀ ਸ਼ੁਰੂਆਤ ਕੀਤੀ।

ਉਥੇ ਹੀ ਪੰਜਾਬ ਸਰਕਾਰ ਸਿੱਖ ਇਤਿਹਾਸ ਨਾਲ ਜੁੜਿਆ ਨਵੀਆਂ ਨਵੀਆਂ ਪਹਿਲ ਕਦਮੀਆਂ ਵੀ ਕਰ ਰਹੀ ਹੈ। ਉੱਥੇ ਹੀ ਹੁਣ ਪੰਜਾਬ ਦੇ ਸਿੱਖਿਆ ਮੰਤਰੀ ਸਰਦਾਰ ਹਰਜੋਤ ਸਿੰਘ ਬੈਂਸ ਨੇ ਇੱਕ ਨਵਾਂ ਐਲਾਨ ਕੀਤਾ ਹੈ। ਇਹ ਐਲਾਨ ਉਹਨਾਂ ਨੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਨਾਲ ਸੰਬੰਧਿਤ ਕੀਤਾ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਕਹਿਣਾ ਹੈ ਕਿ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਸਿੱਖ ਇਤਿਹਾਸ ਬਾਰੇ ਜਾਣਕਾਰੀ ਦੇਣਾ ਬਹੁਤ ਹੀ ਜ਼ਰੂਰੀ ਹੈ। ਇਸ ਲਈ ਸਰਕਾਰੀ ਅਤੇ ਨਿੱਜੀ ਸਕੂਲਾਂ ਵਿੱਚ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਇਤਿਹਾਸ ਪੜਾਇਆ ਜਾਵੇਗਾ ਤਾਂ ਜੋ ਪੰਜਾਬ ਦੀ ਪੀੜੀ ਆਪਣੇ ਪੁਰਖਿਆਂ ਦਾ ਇਤਿਹਾਸ ਅਤੇ ਕੁਰਬਾਨੀਆਂ ਨੂੰ ਯਾਦ ਰੱਖ ਸਕੇ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਸਾਰੇ ਸਰਕਾਰੀ ਅਤੇ ਨਿੱਜੀ ਸਕੂਲਾਂ ਵਿੱਚ ਨੌਵੇਂ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਵੱਡਮੁੱਲਾ ਇਤਿਹਾਸ ਪੜ੍ਹਾਇਆ ਜਾਵੇਗਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਰਕਾਰੀ ਹਾਈ ਸਮਾਰਟ ਸਕੂਲ ਤੋਂ ਖੁਦ ਆਗਾਜ਼ ਕੀਤਾ।

error: Content is protected !!