ਮਾਨਸਿਕ ਪਰੇਸ਼ਾਨ ਹੋਇਆ AAP ਸਰਪੰਚ, ਕਰ ਲਈ ਖੁ+ਦਕੁ+ਸ਼ੀ

ਮਾਨਸਿਕ ਪਰੇਸ਼ਾਨ ਹੋਇਆ AAP ਸਰਪੰਚ, ਕਰ ਲਈ ਖੁ+ਦਕੁ+ਸ਼ੀ

 

ਮੋਗਾ (ਵੀਓਪੀ ਬਿਊਰੋ) ਮਾਨਸਿਕ ਤੌਰ ‘ਤੇ ਪਰੇਸ਼ਾਨ ਇੱਕ ਆਮ ਆਦਮੀ ਪਾਰਟੀ ਦੇ ਸਰਪੰਚ ਨੇ ਖੁਦ ਨੂੰ ਗੋਲੀ ਮਾਰ ਕੇ ਖੁ+ਦਕੁਸ਼ੀ ਕਰ ਲਈ ਹੈ। ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿੱਚ ਸੋਗ ਦਾ ਮਾਹੌਲ ਹੈ। ਮੋਗਾ ਜ਼ਿਲ੍ਹੇ ਦੇ ਧਰਮਕੋਟ ਕਸਬੇ ਦੇ ਨੇੜੇ ਸਥਿਤ ਪਿੰਡ ਭੋਡੀਪੁਰਾ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਆਮ ਆਦਮੀ ਪਾਰਟੀ ਦੇ ਮੌਜੂਦਾ ਸਰਪੰਚ ਜਸਵੰਤ ਸਿੰਘ ਨੇ ਕਥਿਤ ਤੌਰ ‘ਤੇ ਆਪਣੀ ਹੀ ਪਿਸਤੌਲ ਨਾਲ ਗੋਲੀ ਮਾਰ ਕੇ ਆਪਣੀ ਜਾਨ ਲੈ ਲਈ।

ਜਾਂਚ ਅਧਿਕਾਰੀ ਏਐਸਆਈ ਜਰਨੈਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਜਸਵੰਤ ਸਿੰਘ ਪਿਛਲੇ ਕੁਝ ਦਿਨਾਂ ਤੋਂ ਮਾਨਸਿਕ ਤੌਰ ‘ਤੇ ਪਰੇਸ਼ਾਨ ਸੀ। ਉਨ੍ਹਾਂ ਦੱਸਿਆ ਕਿ ਜਸਵੰਤ ਸਿੰਘ ਰਾਤ ਦਾ ਖਾਣਾ ਖਾਣ ਤੋਂ ਬਾਅਦ ਆਪਣੇ ਕਮਰੇ ਵਿੱਚ ਸੌਣ ਲਈ ਗਿਆ ਸੀ। ਜਦੋਂ ਪਰਿਵਾਰ ਨੇ ਸਵੇਰੇ ਦਰਵਾਜ਼ਾ ਖੜਕਾਇਆ ਤਾਂ ਉਨ੍ਹਾਂ ਨੂੰ ਕੋਈ ਜਵਾਬ ਨਹੀਂ ਮਿਲਿਆ। ਸ਼ੱਕ ਹੋਣ ‘ਤੇ ਉਨ੍ਹਾਂ ਦਰਵਾਜ਼ਾ ਤੋੜਿਆ ਅਤੇ ਜਸਵੰਤ ਸਿੰਘ ਨੂੰ ਖੂਨ ਨਾਲ ਲੱਥਪੱਥ ਲਾਸ਼ ਪਈ ਮਿਲੀ। ਪਰਿਵਾਰ ਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ। ਫਿਲਹਾਲ ਪੁਲਿਸ ਘਟਨਾ ਦੀ ਜਾਂਚ ਕਰ ਰਹੀ ਹੈ।

 

error: Content is protected !!