ਡੇਰਾ ਬੱਸੀ ‘ਚ 10 ਕਰੋੜ ਰੁਪਏ ਦੇ ਜਾਅਲੀ ਨੋਟਾਂ ਦਾ ਢੇਰ ਬਰਾਮਦ

ਡੇਰਾ ਬੱਸੀ ‘ਚ 10 ਕਰੋੜ ਰੁਪਏ ਦੇ ਜਾਅਲੀ ਨੋਟਾਂ ਦਾ ਢੇਰ ਬਰਾਮਦ

ਮੋਹਾਲੀ (ਵੀਓਪੀ ਬਿਊਰੋ) ਨੋਟਬੰਦੀ ਤੋਂ ਬਾਅਦ ਵੀ ਜਾਅਲੀ ਕਰੰਸੀ ਤੇ ਬਲੈਕਮਨੀ ਦਾ ਧੰਦਾ ਜ਼ੋਰਾਂ ‘ਤੇ ਹੈ। ਸ਼ਾਤਿਰ ਕੋਈ ਨਾ ਕੋਈ ਤਰੀਕਾ ਲੱਭ ਹੀ ਲੈਂਦੇ ਨੇ ਸਖਤੀ ਚਾਹੇ ਕਿੰਨੀ ਵੀ ਹੋਵੇ। ਮੋਹਾਲੀ ਪੁਲਿਸ ਨੇ ਡੇਰਾਬੱਸੀ ਵਿੱਚ ਇੱਕ ਅੰਤਰਰਾਜੀ ਜਾਅਲੀ ਕਰੰਸੀ ਗਿਰੋਹ ਦਾ ਪਰਦਾਫਾਸ਼ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ, ਜਿਸ ਵਿੱਚ ਕਰੀਬ 10 ਰੁਪਏ ਦੀ ਜਾਅਲੀ ਅਤੇ ਬੰਦ ਕੀਤੀ ਗਈ ਕਰੰਸੀ ਬਰਾਮਦ ਕੀਤੀ ਗਈ ਅਤੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

SSP ਨੇ ਦੱਸਿਆ ਕਿ ਜਾਅਲੀ ਕਰੰਸੀ ਅਪਰਾਧ ਵਿੱਚ ਸ਼ਾਮਲ ਇੱਕ ਅੰਤਰਰਾਜੀ ਸਿੰਡੀਕੇਟ ਨਾਲ ਜੁੜੇ ਦੋ ਸ਼ੱਕੀਆਂ ਦੀ ਗਤੀਵਿਧੀ ਬਾਰੇ ਇੱਕ ਸੂਹ ਮਿਲੀ ਸੀ। ਤੁਰੰਤ ਕਾਰਵਾਈ ਕਰਦੇ ਹੋਏ, ਐਸ ਪੀ ਦਿਹਾਤੀ ਮਨਪ੍ਰੀਤ ਸਿੰਘ ਅਤੇ ਡੀ ਐਸ ਪੀ ਡੇਰਾ ਬੱਸੀ ਬਿਕਰਮਜੀਤ ਸਿੰਘ ਬਰਾੜ ਦੀ ਨਿਗਰਾਨੀ ਹੇਠ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ। ਇੰਸਪੈਕਟਰ ਸੁਮਿਤ ਮੋਰ (ਐਸ ਐਚ ਓ ਡੇਰਾ ਬੱਸੀ) ਅਤੇ ਇੰਸਪੈਕਟਰ ਮਲਕੀਤ ਸਿੰਘ (ਇੰਚਾਰਜ ਐਂਟੀ-ਨਾਰਕੋਟਿਕਸ ਸੈੱਲ) ਦੀ ਅਗਵਾਈ ਹੇਠ ਟੀਮਾਂ ਨੇ ਪੁਰਾਣਾ ਅੰਬਾਲਾ-ਕਾਲਕਾ ਹਾਈਵੇਅ ‘ਤੇ ਘੱਗਰ ਪੁਲ ‘ਤੇ ਪੀ ਡਬਲਯੂ ਡੀ ਰੈਸਟ ਹਾਊਸ ਨੇੜੇ ਇੱਕ ਨਾਕਾ ਲਗਾਇਆ। ਸ਼ੱਕੀਆਂ ਨੂੰ ਇੱਕ ਚਿੱਟੇ ਰੰਗ ਦੀ ਸਕਾਰਪੀਓ-ਐਨ (ਐਚ ਆਰ-41-ਐਮ-6974) ਵਿੱਚ ਜਾਂਦੇ ਹੋਏ ਰੋਕਿਆ ਗਿਆ, ਜਿਸ ਨਾਲ 11,05,000 ਰੁਪਏ ਦੀ ਅਸਲ ਬੰਦ ਕੀਤੀ ਗਈ ਕਰੰਸੀ ਅਤੇ 9 ਕਰੋੜ 88 ਲੱਖ ਰੁਪਏ ਦੀ ਡੁਪਲੀਕੇਟ ਕਰੰਸੀ ਬਰਾਮਦ ਹੋਈ।Punjab dera bassi news

 

error: Content is protected !!