ਪੰਜਾਬ ਸਰਕਾਰ ਨੇ ਬਦਲੇ 2 IAS ਅਫਸਰ

ਪੰਜਾਬ ਸਰਕਾਰ ਨੇ ਬਦਲੇ 2 IAS ਅਫਸਰ

ਵੀਓਪੀ ਬਿਊਰੋ – ਪੰਜਾਬ ਸਰਕਾਰ ਸਮੇਂ-ਸਮੇਂ ‘ਤੇ ਵੱਡੇ ਪ੍ਰਸ਼ਾਸਨਿਕ ਫੇਰਬਦਲ ਕਰਦੀ ਰਹਿੰਦੀ ਹੈ। ਕੁਝ ਆਈਐੱਸ ਤੇ ਆਈਪੀਐੱਸ ਅਧਿਕਾਰੀਆਂ ਨੂੰ ਇੱਕ ਸ਼ਹਿਰ ਤੋਂ ਦੂਜੇ ਸ਼ਹਿਰ ਅਤੇ ਦੂਜੇ ਵਿਭਾਗਾਂ ਵਿੱਚ ਭੇਜ ਦਿੱਤਾ ਜਾਂਦਾ ਹੈ ਤਾਂ ਜੋ ਪ੍ਰਸ਼ਾਸਨਿਕ ਹਾਲਾਤ ਬਿਹਤਰ ਬਣਾਏ ਜਾ ਸਕਣ। ਹੁਣ ਫਿਰ ਪੰਜਾਬ ਸਰਕਾਰ ਨੇ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਹੈ।

ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ ਕਰਦਿਆਂ 2 IAS ਅਫ਼ਸਰਾਂ ਦੀ ਨਵੀਂ ਤਾਇਨਾਤੀ ਕੀਤੀ ਗਈ ਹੈ। ਇਹ ਦੋਵੇਂ ਅਫ਼ਸਰ 2020 ਬੈਚ ਦੇ ਹਨ। ਇਸ ਤਹਿਤ ਹਰਸੁਹਿੰਦਰ ਪਾਲ ਸਿੰਘ ਬਰਾੜ ਨੂੰ ਉਚੇਰੀ ਸਿੱਖਿਆ ਵਿਭਾਗ ਦਾ ਡਾਇਰੈਕਟਰ ਨਿਯੁਕਤ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਹਰਪ੍ਰੀਤ ਸਿੰਘ ਸੂਦਨ ਨੂੰ ਇਸ ਦੇ ਵਾਧੂ ਚਾਰਜ ਤੋਂ ਰਿਲੀਵ ਕਰ ਦਿੱਤਾ ਗਿਆ ਹੈ।

ਇਸ ਤੋਂ ਇਲਾਵਾ ਰੁਬਿੰਦਰਜੀਤ ਸਿੰਘ ਬਰਾੜ ਨੂੰ ਪੰਜਾਬ ਪੂੰਜੀ ਪ੍ਰੋਤਸਾਹਨ ਬਿਓਰੋ ਦੇ ਵਧੀਕ ਮੁੱਖ ਕਾਰਜਕਾਰੀ ਅਫ਼ਸਰ ਵਜੋਂ ਤਾਇਨਾਤ ਕਰਨ ਲਈ ਉਨ੍ਹਾਂ ਦੀਆਂ ਸੇਵਾਵਾਂ ਪੂੰਜੀ ਪ੍ਰੋਤਸਾਹਨ ਵਿਭਾਗ ਦੇ ਸਪੁਰਦ ਕਰ ਦਿੱਤੀਆਂ ਗਈਆਂ ਹਨ।

error: Content is protected !!