ਧਾਰਮਿਕ ਸਥਾਨ ਤੋਂ ਮੱਥਾ ਟੇਕ ਆਉਂਦਿਆਂ ਦੀ ਟਿੱਪਰ ਨਾਲ ਟਕਰਾਈ ਕਾਰ, ਪਿਓ-ਧੀ ਦੀ ਮੌ+ਤ
ਗੁਰਦਾਸਪੁਰ (ਵੀਓਪੀ ਬਿਊਰੋ) – ਗੁਰਦਾਸਪੁਰ ਵਿੱਚ ਇੱਕ ਸੜਕ ਹਾਦਸੇ ਦੌਰਾਨ ਪਿਓ-ਧੀ ਦੀ ਮੌ+ਤ ਹੋ ਜਾਣ ਨਾਲ ਇਲਾਕੇ ਵਿੱਚ ਸੋਗ ਦਾ ਮਾਹੌਲ ਹੈ। ਦੱਸਿਆ ਜਾ ਰਿਹਾ ਹੈ ਕਿ ਕਾਰ ਤੇ ਟਿੱਪਰ ਦੀ ਟੱਕਰ ਕਾਰਨ ਹਾਦਸਾ ਵਾਪਰਿਆ ਹੈ। ਬੱਚੀ ਦੀ ਉਮਰ ਸਿਰਫ 3 ਸਾਲ ਦੱਸੀ ਜਾ ਰਹੀ ਹੈ।
ਜਾਣਕਾਰੀ ਅਨੁਸਾਰ ਪਿਓ-ਧੀ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕ ਕੇ ਵਾਪਸ ਮੁਕੇਰੀਆਂ ਆ ਰਿਹਾ ਸੀ ਕਿ ਰਸਤੇ ਵਿਚ ਟਿੱਪਰ ਦੀ ਟੱਕਰ ਵੱਜਣ ਕਾਰਨ ਗੱਡੀ ਦਾ ਸੰਤੁਲਨ ਵਿਗੜ ਗਿਆ ਤੇ ਕਾਰ ਇਕ ਪਾਣੀ ਨਾਲ ਭਰੇ ਟੋਏ ਵਿਚ ਡਿੱਗ ਗਈ। ਹਾਦਸੇ ਵਿੱਚ ਬੇਟਾ ਅਤੇ ਪਤਨੀ ਗੰਭੀਰ ਜਖ਼ਮੀ ਹੋ ਗਏ ਹਨ।

