MP ਅੰਮ੍ਰਿਤਪਾਲ ਨੂੰ ਪੈਰੋਲ ਲਈ ਸਰਕਾਰ ਨੂੰ ਹੁਕਮ, ਹਾਈ ਕੋਰਟ ਨੇ ਕਿਹਾ- ਸੰਸਦ ‘ਚ ਸਵਾਲ ਵੀ ਕਰੋਗੇ ਜਾਂ ਨਹੀਂ
ਵੀਓਪੀ ਬਿਊਰੋ – ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਸਰ ਸਿੰਘ ਜੋ ਕਿ ਇਸ ਸਮੇਂ ਪੈਰੋਲ ਲਈ ਪੰਜਾਬ -ਹਰਿਆਣਾ ਹਾਈ ਕੋਰਟ ਪਹੁੰਚੇ ਹੋਏ ਹਨ। ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਪੰਜਾਬ ਦੇ ਗ੍ਰਹਿ ਵਿਭਾਗ ਨੂੰ ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਵੱਲੋਂ ਦਾਇਰ ਇੱਕ ਪ੍ਰਤੀਨਿਧੀ ਪਟੀਸ਼ਨ ‘ਤੇ ਇੱਕ ਹਫ਼ਤੇ ਦੇ ਅੰਦਰ ਫੈਸਲਾ ਦੇਣ ਦਾ ਨਿਰਦੇਸ਼ ਦਿੱਤਾ। ਇਹ ਪਟੀਸ਼ਨ ਸੰਸਦ ਦੇ ਆਉਣ ਵਾਲੇ ਸਰਦ ਰੁੱਤ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਉਨ੍ਹਾਂ ਦੀ ਅਸਥਾਈ ਰਿਹਾਈ ਨਾਲ ਸਬੰਧਤ ਹੈ।
ਚੀਫ਼ ਜਸਟਿਸ ਸ਼ੀਲ ਨਾਗੂ ਦੀ ਅਗਵਾਈ ਵਾਲੇ ਡਿਵੀਜ਼ਨ ਬੈਂਚ ਨੇ ਕਿਹਾ ਕਿ, ਜੇਕਰ ਸੰਭਵ ਹੋਵੇ, ਤਾਂ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਫੈਸਲਾ ਲਿਆ ਜਾਣਾ ਚਾਹੀਦਾ ਹੈ ਅਤੇ ਅੰਮ੍ਰਿਤਪਾਲ ਨੂੰ ਇਸ ਬਾਰੇ ਸੂਚਿਤ ਕੀਤਾ ਜਾਣਾ ਚਾਹੀਦਾ ਹੈ। ਅੰਮ੍ਰਿਤਪਾਲ ਸਿੰਘ ਨੇ ਅਦਾਲਤ ਤੋਂ ਸਰਦ ਰੁੱਤ ਸੈਸ਼ਨ ਵਿੱਚ ਹਿੱਸਾ ਲੈਣ ਦੀ ਇਜਾਜ਼ਤ ਮੰਗੀ ਹੈ, ਜੋ ਕਿ 1 ਦਸੰਬਰ ਤੋਂ 19 ਦਸੰਬਰ ਤੱਕ ਚੱਲੇਗਾ। ਉਹ ਇਸ ਸਮੇਂ ਰਾਸ਼ਟਰੀ ਸੁਰੱਖਿਆ ਐਕਟ (NSA) ਅਧੀਨ ਅਸਾਮ ਦੀ ਡਿਬਰੂਗੜ੍ਹ ਕੇਂਦਰੀ ਜੇਲ੍ਹ ਵਿੱਚ ਬੰਦ ਹੈ।
ਇਸ ਦੌਰਾਨ ਹਾਈਕੋਰਟ ਨੇ ਅੰਮ੍ਰਿਤਪਾਲ ਸਿੰਘ ਦੇ ਵਕੀਲ ਨੂੰ ਇਹ ਵੀ ਪੁੱਛਿਆ ਹੈ ਕਿ ਪੈਰੋਲ ਸਿਰਫ ਇੱਕ ਬਹਾਨਾ ਤਾਂ ਨਹੀਂ ਹੈ ਬਾਹਰ ਆਉਣ ਦਾ, ਉਹਨਾਂ ਨੇ ਕਿਹਾ ਕਿ ਪਾਰਲੀਮੈਂਟ ਦੇ ਸੈਸ਼ਨ ਵਿੱਚ ਸ਼ਾਮਲ ਹੋ ਕੇ ਕੀ ਅੰਮ੍ਰਿਤਪਾਲ ਸਿੰਘ ਆਪਣੇ ਹਲਕੇ ਅਤੇ ਲੋਕਾਂ ਨਾਲ ਜੁੜੇ ਹੋਏ ਮੁੱਦੇ ਵੀ ਚੁੱਕਣਗੇ ਜਾਂ ਫਿਰ ਸਿਰਫ ਮੂਕ ਦਰਸ਼ਨ ਬਣ ਕੇ ਹੀ ਪਾਰਲੀਮੈਂਟ ਦੀ ਕਾਰਵਾਈ ਦੇਖਣ ਲਈ ਪੈਰੋਲ ਮੰਗ ਰਹੇ ਹਨ।


