ਕਪਿਲ ਸ਼ਰਮਾ ਦੇ ਕੈਨੇਡਾ ਕੈਫੇ ‘ਤੇ ਗੋ+ਲੀਆਂ ਚਲਾਉਣ ਵਾਲਾ ਦਿੱਲੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ
ਦਿੱਲੀ (ਵੀਓਪੀ ਬਿਊਰੋ) ਕਾਮੇਡੀਅਨ ਕਪਿਲ ਸ਼ਰਮਾ ਦੇ ਕੈਨੇਡਾ ਸਥਿਤ ਕੈਫੇ ‘ਤੇ ਫਾਇਰਿੰਗ ਤੋਂ ਬਾਅਦ ਬੀਤੇ ਦਿਨੀਂ ਕਪਿਲ ਸ਼ਰਮਾ ਨੇ ਖੁੱਲ੍ਹ ਕੇ ਕਿਹਾ ਸੀ ਕਿ ਕੈਨੇਡਾ ਪੁਲਿਸ ਕੋਲ ਇੰਨੀ ਪਾਵਰ ਨਹੀਂ ਕਿ ਉਹ ਅਪਰਾਧੀਆਂ ਖਿਲਾਫ਼ ਕਾਰਵਾਈ ਕਰ ਸਕੇ ਪਰ ਭਾਰਤ ਵਿੱਚ ਉਹ ਸੁਰੱਖਿਅਤ ਮਹਿਸੂਸ ਕਰਦੇ ਹਨ। ਹੁਣ ਭਾਰਤ ਨੇ ਕਪਿਲ ਸ਼ਰਮਾ ਦੇ ਵਿਸ਼ਵਾਸ ਨੂੰ ਹੋਰ ਗੂੜਾ ਕਰਦੇ ਹੋਏ ਵੱਡੀ ਕਾਰਵਾਈ ਕੀਤੀ ਹੈ।
ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਕੈਨੇਡਾ ਵਿੱਚ ਕਪਿਲ ਸ਼ਰਮਾ ਦੇ KAP’s ਕੈਫੇ ਵਿੱਚ ਹੋਈ ਗੋਲੀਬਾਰੀ ਦੀ ਘਟਨਾ ਦੇ ਮੁੱਖ ਦੋਸ਼ੀ ਸ਼ੂਟਰ ਬੰਧੂ ਮਾਨ ਸਿੰਘ ਸੇਖੋਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸੇਖੋਂ ਦਾ ਸਬੰਧ ਗੈਂਗਸਟਰ ਗੋਲਡੀ ਬਰਾੜ ਨਾਲ ਦੱਸਿਆ ਜਾਂਦਾ ਹੈ। ਉਹ ਇਸ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਭਾਰਤ ਵਾਪਸ ਆ ਗਿਆ ਸੀ। ਉਹ ਲਾਰੈਂਸ ਬਿਸ਼ਨੋਈ ਗੈਂਗ ਦੇ ਲੋੜੀਂਦੇ ਗੈਂਗਸਟਰ ਗੋਲਡੀ ਢਿੱਲੋਂ ਦੇ ਸੰਪਰਕ ਵਿੱਚ ਵੀ ਸੀ। ਪੁਲਿਸ ਉਸਦੀ ਗ੍ਰਿਫ਼ਤਾਰੀ ਨੂੰ ਇੱਕ ਵੱਡੀ ਸਫਲਤਾ ਮੰਨ ਰਹੀ ਹੈ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਨੂੰ ਕੈਨੇਡਾ ਵਿੱਚ ਕੈਫੇ ਵਿੱਚ ਹੋਈ ਗੋਲੀਬਾਰੀ ਦਾ ਮੁੱਖ ਸ਼ੂਟਰ ਮੰਨਿਆ ਜਾ ਰਿਹਾ ਹੈ। ਗੋਲੀਬਾਰੀ ਦੇ ਪਿੱਛੇ ਦੀ ਸਾਜ਼ਿਸ਼ ਨੂੰ ਸਮਝਣ ਅਤੇ ਨੈੱਟਵਰਕ ਦਾ ਪਤਾ ਲਗਾਉਣ ਲਈ ਉਸਦੀ ਗ੍ਰਿਫ਼ਤਾਰੀ ਬਹੁਤ ਮਹੱਤਵਪੂਰਨ ਹੈ। ਗੋਲਡੀ ਬਰਾੜ ਨਾਲ ਉਸਦੇ ਸਬੰਧਾਂ ਤੋਂ ਬਾਅਦ, ਦਿੱਲੀ ਪੁਲਿਸ ਇਸ ਐਂਗਲ ਦੀ ਹੋਰ ਜਾਂਚ ਕਰ ਰਹੀ ਹੈ।


