Skip to content
Saturday, April 18, 2026
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2025
November
28
ਹੜਤਾਲ… ਸਰਕਾਰੀ ਬੱਸਾਂ ਦਾ ਚੱਕਾ ਜਾਮ, ਲੋਕ ਪਰੇਸ਼ਾਨ
Crime
Latest News
National
Punjab
ਹੜਤਾਲ… ਸਰਕਾਰੀ ਬੱਸਾਂ ਦਾ ਚੱਕਾ ਜਾਮ, ਲੋਕ ਪਰੇਸ਼ਾਨ
November 28, 2025
VOP TV
ਹੜਤਾਲ… ਸਰਕਾਰੀ ਬੱਸਾਂ ਦਾ ਚੱਕਾ ਜਾਮ, ਲੋਕ ਪਰੇਸ਼ਾਨ
ਜਲੰਧਰ (ਵੀਓਪੀ ਬਿਊਰੋ) ਸਫਰ ਕਰਨ ਵਾਲਿਆਂ ਲਈ ਅੱਜ ਬਹੁਤ ਹੀ ਵੱਡੀ ਖਬਰ ਹੈ। ਪੰਜਾਬ ਦੀਆਂ ਸਰਕਾਰੀ ਬੱਸਾਂ ਪੀਆਰਟੀ ਤੇ ਪਨਬੱਸ ਦੇ ਮੁਲਾਜ਼ਮਾਂ ਨੇ ਵੱਡੇ ਪੱਧਰ ‘ਤੇ ਹੜਤਾਲ ਕੀਤੀ ਹੋਈ ਹੈ। ਇਸ ਹੜਤਾਲ ਦੇ ਨਾਲ ਆਮ ਲੋਕਾਂ ਨੂੰ ਵੱਡੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਆਪਣੀਆਂ ਮੰਗਾਂ ਦੇ ਹੱਲ ਲਈ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਗਟਾਉਂਦੇ ਹੋਏ ਸਰਕਾਰੀ ਬੱਸਾਂ ਦਾ ਚੱਕਾ ਜਾਮ ਕੀਤਾ ਹੋਇਆ ਹੈ। ਇਸ ਕਾਰਨ ਆਮ ਲੋਕਾਂ ਨੂੰ ਸਫਰ ਕਰਨ ਲਈ ਦਿੱਕਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉੱਥੇ ਹੀ ਆਧਾਰ ਕਾਰਡ ਦੀ ਵਰਤੋਂ ਕਰਕੇ ਫਰੀ ਸਫਰ ਕਰਨ ਵਾਲੇ ਔਰਤਾਂ ਨੂੰ ਵੀ ਵੱਡੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਪੀਆਰਟੀਸੀ ਕੱਚੇ ਮੁਲਾਜ਼ਮਾਂ ਵੱਲੋਂ ਬੱਸ ਅੱਡੇ ਨੂੰ ਜਿੰਦਰਾ ਮਾਰ ਕੇ ਸੜਕ ਜਾਮ ਕਰ ਦਿੱਤੀ ਅਤੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਦੱਸ ਦਈਏ ਕਿ ਫਰੀਦਕੋਟ ਵਿੱਚ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਵੱਲੋਂ ਕਿਲੋਮੀਟਰ ਸਕੀਮ ਤਹਿਤ ਲਿਆਂਦੀਆਂ ਜਾ ਰਹੀਆਂ ਬੱਸਾਂ ਦਾ ਵਿਰੋਧ ਕੀਤਾ ਜਾ ਰਿਹਾ ਜਿਸ ਦੇ ਚੱਲਦੇ ਅੱਜ ਦੋ ਘੰਟੇ ਲਈ ਗੇਟ ਰੈਲੀ ਦਾ ਸੱਦਾ ਦਿੱਤਾ ਗਿਆ ਸੀ ਕਿਉਂਕਿ ਅੱਜ ਪੰਜਾਬ ਰੋਡਵੇਜ਼ ਵਿਭਾਗ ਵਿੱਚ ਕਿਲੋਮੀਟਰ ਸਕੀਮਾਂ ਤਹਿਤ ਬੱਸਾਂ ਪਾਉਣ ਲਈ ਟੈਂਡਰ ਹੋਣਾ ਸੀ ਤੇ ਉਸ ਤੋਂ ਬਾਅਦ ਪੀਆਰਟੀਸੀ ਵਿਭਾਗ ਵਿੱਚ ਕਿਲੋਮੀਟਰ ਸਕੀਮ ਤਹਿਤ ਬੱਸਾਂ ਪਾਉਣ ਲਈ ਟੈਂਡਰ ਹੋਣਾ ਸੀ।
Post navigation
PU ਵਿਦਿਆਰਥੀਆਂ ਦੀ ਵੱਡੀ ਜਿੱਤ, ਸੈਨੇਟ ਚੋਣਾਂ ਦੀ ਮਿਤੀ ਦਾ ਐਲਾਨ
ਕਾਰ ‘ਤੇ ਪਲਟਿਆ ਟਿੱਪਰ, ਇੱਕੋ ਪਰਿਵਾਰ ਦੇ ਚਾਰ ਲੋਕਾਂ ਦੀ ਮੌ+ਤ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us