ਹਸਨ ਮਾਣਕ ਫਸਿਆ ਕਸੂਤਾ, ਗ੍ਰਿਫ਼ਤਾਰੀ ਤੋਂ ਬਾਅਦ ਹੁਣ ਰੇ+ਪ ਕੇਸ ਵੀ ਦਰਜ
ਵੀਓਪੀ ਬਿਊਰੋ – ਪੰਜਾਬ ਦੇ ਮਸ਼ਹੂਰ ਗਾਇਕ ਅਤੇ ਕਲੀਆਂ ਦੇ ਬਾਦਸ਼ਾਹ ਕੁਲਦੀਪ ਮਾਣਕ ਦੇ ਪੋਤੇ ਕਹੇ ਜਾਂਦੇ ਹਸਨ ਮਾਣਕ ਦੀਆਂ ਮੁਸ਼ਕਲਾਂ ਹੋਰ ਵੀ ਵਧ ਗਈਆਂ ਹਨ। ਕਪੂਰਥਲਾ ਵਿੱਚ ਪੁਲਿਸ ਨੇ ਹੁਣ ਪੰਜਾਬੀ ਗਾਇਕ ਹਸਨ ਮਾਣਕ ਵਿਰੁੱਧ ਦਰਜ ਮਾਮਲੇ ਵਿੱਚ ਬ+ਲਾਤਕਾਰ ਦੇ ਦੋਸ਼ ਵੀ ਜੋੜ ਦਿੱਤੇ ਹਨ। ਰੇਪ ਕੇਸ ਦੀਆਂ ਧਾਰਾਵਾਂ ਜੋੜਨ ਨਾਲ ਹੁਣ ਹਸਨ ਮਾਣਕ ਦੀਆਂ ਮੁਸ਼ਕਲਾਂ ਹੋਰ ਵੀ ਵਧ ਗਈਆਂ ਹਨ।
ਇਹ ਕਾਰਵਾਈ ਧੋਖਾਧੜੀ ਮਾਮਲੇ ਦੀ ਜਾਂਚ ਦੌਰਾਨ ਦਰਜ ਬਿਆਨਾਂ ਵਿੱਚ ਬਲਾਤਕਾਰ ਦੇ ਦੋਸ਼ ਸਾਹਮਣੇ ਆਉਣ ਤੋਂ ਬਾਅਦ ਕੀਤੀ ਗਈ ਸੀ। ਪੁਲਿਸ ਨੇ ਉਸਨੂੰ 13 ਨਵੰਬਰ ਨੂੰ ਗ੍ਰਿਫਤਾਰ ਕੀਤਾ ਸੀ।
ਫਗਵਾੜਾ ਸਿਟੀ ਪੁਲਿਸ ਸਟੇਸ਼ਨ ਨੇ 30 ਮਈ 2025 ਨੂੰ ਇੱਕ ਐੱਨਆਰਆਈ ਔਰਤ ਦੀ ਸ਼ਿਕਾਇਤ ਦੇ ਆਧਾਰ ‘ਤੇ ਧੋਖਾਧੜੀ ਦੇ ਦੋਸ਼ਾਂ ਤਹਿਤ ਉਸਦੇ ਵਿਰੁੱਧ ਕੇਸ ਦਰਜ ਕੀਤਾ ਸੀ। ਦੋਸ਼ ਹੈ ਕਿ ਉਸਨੇ ਉਸਨੂੰ ਤਲਾਕ ਦਿੱਤੇ ਬਿਨਾਂ ਦੁਬਾਰਾ ਵਿਆਹ ਕਰਵਾ ਲਿਆ ਅਤੇ ਪੀੜਤ ਦੇ ਗਹਿਣੇ ਵੇਚ ਦਿੱਤੇ।


