ਮਜੀਠੀਆ ਨੂੰ ਫਿਰ ਨਹੀਂ ਮਿਲੀ ਜ਼ਮਾਨਤ

ਵੀਓਪੀ ਬਿਊਰੋ – ਮਾਝੇ ਦਾ ਜਰਨੈਲ ਕਹੇ ਜਾਣ ਵਾਲੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀਆਂ ਮੁਸ਼ਕਲਾਂ ਘੱਟ ਹੋਣ ਦਾ ਨਾਂਅ ਨਹੀਂ ਲੈ ਰਹੀਆਂ। ਕਈ ਮਹੀਨਿਆਂ ਤੋਂ ਜੇਲ੍ਹ ਵਿੱਚ ਸੜ ਰਹੇ ਮਜੀਠੀਆ ਨੂੰ ਜ਼ਮਾਨਤ ਮਿਲਣ ਦੀ ਹਾਲੇ ਕੋਈ ਸੰਭਾਵਨਾ ਨਹੀਂ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ਨੂੰ ਖਾਰਿਜ ਕਰ ਦਿੱਤਾ ਹੈ।
ਬਿਕਰਮ ਸਿੰਘ ਮਜੀਠੀਆ ਖਿਲਾਫ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਕਾਰਵਾਈ ਹੋਈ ਸੀ ਤੇ ਉਹ ਜੁਡੀਸ਼ੀਅਲ ਰਿਮਾਂਡ ਤਹਿਤ ਨਾਭਾ ਜੇਲ੍ਹ ‘ਚ ਬੰਦ ਹਨ। 25 ਜੂਨ ਨੂੰ ਵਿਜੀਲੈਂਸ ਨੇ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਸੀ।
ਬਿਕਰਮ ਸਿੰਘ ਮਜੀਠੀਆ ਦੇ ਜੀਵਨ ‘ਤੇ ਝਾਤ ਮਾਰੀਏ ਤਾਂ ਉਹ ਸਿਆਸਤ ਵਿੱਚ ਕਾਫੀ ਰਸੂਖ ਰੱਖਦੇ ਹਨ। ਉਨ੍ਹਾਂ ਦਾ ਜਨਮ 1 ਮਾਰਚ 1975 ਨੂੰ ਦਿੱਲੀ ਵਿੱਚ ਸਾਬਕਾ ਉਪ ਰੱਖਿਆ ਮੰਤਰੀ ਸੱਤਿਆਜੀਤ ਸਿੰਘ ਮਜੀਠੀਆ ਅਤੇ ਸੁਖਮੰਜਸ ਕੌਰ ਮਜੀਠੀਆ ਦੇ ਘਰ ਹੋਇਆ ਸੀ। ਉਸਦੀ ਪੜ੍ਹਾਈ ਲਾਰੈਂਸ ਸਕੂਲ ਸਨਾਵਰ ਤੋਂ ਹੋਈ ਸੀ। ਉਸਦਾ ਦਾਦਾ ਜੀ ਸੁਰਜੀਤ ਸਿੰਘ ਮਜੀਠੀਆ ਭਾਰਤੀ ਹਵਾਈ ਸੈਨਾ ਵਿੱਚ ਵਿੰਗ ਕਮਾਂਡਰ ਸਨ ਅਤੇ ਉਸਦਾ ਪੜਦਾਦਾ ਸੁੰਦਰ ਸਿੰਘ ਮਜੀਠੀਆ ਪੰਜਾਬ ਸਰਕਾਰ ਵਿੱਚ ਮਾਲ ਮੰਤਰੀ ਸਨ। ਉਹ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਦੇ ਛੋਟੇ ਭਰਾ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਸਾਲੇ ਹਨ। ਬਿਕਰਮ ਨੇ ਨਵੰਬਰ 2009 ਵਿੱਚ ਗਨੀਵ ਕੌਰ ਨਾਲ ਵਿਆਹ ਕੀਤਾ ਸੀ ਅਤੇ ਉਨ੍ਹਾਂ ਦੇ ਦੋ ਪੁੱਤਰ ਹਨ।
ਉਸਨੇ ਪਹਿਲੀ ਵਾਰ 2007 ਵਿੱਚ ਮਜੀਠਾ ਹਲਕੇ ਤੋਂ ਪੰਜਾਬ ਵਿਧਾਨ ਸਭਾ ਚੋਣਾਂ ਜਿੱਤੀਆਂ[4] ਸਨ। ਉਸਨੇ 2012 ਅਤੇ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਉਸੇ ਹਲਕੇ ਤੋਂ ਦੁਬਾਰਾ ਜਿੱਤ[5] ਪ੍ਰਾਪਤ ਕੀਤੀ। ਉਹ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ, ਸੂਚਨਾ ਅਤੇ ਲੋਕ ਸੰਪਰਕ ਅਤੇ ਗੈਰ-ਰਵਾਇਤੀ ਊਰਜਾ ਦੇ ਸਾਬਕਾ ਮੰਤਰੀ ਹਨ।

