ਕਿਸਾਨਾਂ ਦਾ ਰੇਲ ਰੋਕੋ ਅੰਦੋਲਨ, ਪੁਲਿਸ ਨੇ ਘਰਾਂ ‘ਚ ਡੱਕੇ ਕਿਸਾਨ ਆਗੂ

ਕਿਸਾਨਾਂ ਦਾ ਰੇਲ ਰੋਕੋ ਅੰਦੋਲਨ, ਪੁਲਿਸ ਨੇ ਘਰਾਂ ‘ਚ ਡੱਕੇ ਕਿਸਾਨ ਆਗੂ

ਵੀਓਪੀ ਬਿਊਰੋ – ਬਿਜਲੀ ਸੁਧਾਰ ਬਿਲ 2025 ਦੇ ਵਿਰੋਧ ਵਿੱਚ ਕਿਸਾਨਾਂ ਨੇ ਪੰਜਾਬ ਦੇ ਕਈ ਹਿੱਸਿਆਂ ਵਿੱਚ ਟ੍ਰੇਨਾਂ ਜਾਮ ਕਰਨ ਦਾ ਐਲਾਨ ਕੀਤਾ ਹੋਇਆ ਹੈ। ਇਸੇ ਨੂੰ ਲੈ ਕੇ ਅੱਜ ਪੰਜ ਦਸੰਬਰ ਤਰੀਕ ਪੱਕੀ ਕੀਤੀ ਗਈ ਸੀ ਅੱਜ ਕਿਸਾਨਾਂ ਨੇ ਦੁਪਹਿਰ 1 ਵਜੇ ਦੇ ਕਰੀਬ ਰੇਲ ਰੋਕੋ ਅੰਦੋਲਨ ਸ਼ੁਰੂ ਕਰਨਾ ਸੀ ਅਤੇ ਸਰਕਾਰ ਦੇ ਖਿਲਾਫ ਰੋਸ ਪ੍ਰਗਟਾਉਣਾ ਸੀ ਪਰ ਇਸ ਤੋਂ ਪਹਿਲਾਂ ਹੀ ਪੰਜਾਬ ਪੁਲਿਸ ਨੇ ਕਿਸਾਨਾਂ ਨੂੰ ਘਰਾਂ ਵਿੱਚ ਨਜ਼ਰਬੰਦ ਕਰਨਾ ਸ਼ੁਰੂ ਕਰ ਦਿੱਤਾ ਹੈ।

ਆਪਣੀਆਂ ਮੰਗਾ ਨੂੰ ਲੈ ਕੇ ਪਿਛਲੇ ਦਿਨੀਂ ਕਿਸਾਨਾਂ ਵੱਲੋ ਅੱਜ ਪੂਰੇ ਪੰਜਾਬ ਵਿੱਚ 1 ਵਜੇ ਤੋਂ 3 ਵਜੇ ਤੱਕ ਰੇਲ ਰੋਕੋ ਅੰਦੋਲਨ ਦਾ ਐਲਾਨ ਦਿੱਤਾ ਗਿਆ ਸੀ। ਅੱਜ ਵੱਖ-ਵੱਖ ਸ਼ਹਿਰਾਂ ਵਿੱਚ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਵੱਲੋਂ ਇਸ ਰੇਲ ਰੋਕੋ ਅੰਦੋਲਨ ਦੇ ਐਲਾਨ ਦੇ ਮੱਦੇ ਨਜ਼ਰ ਰੇਲਾਂ ਨੂੰ ਦੋ ਘੰਟੇ ਲਈ ਰੋਕਿਆ ਜਾਣਾ ਸੀ।

ਇਸ ਦੌਰਾਨ ਸਰਕਾਰ ਦੇ ਖਿਲਾਫ ਭੜਾਸ ਕੱਢਦੇ ਹੋਏ ਕਿਹਾ ਹੈ ਕਿ ਨਾ ਤਾਂ ਉਹਨਾਂ ਦੀਆਂ ਮੰਗਾਂ ਤੇ ਸਰਕਾਰ ਗੌਰ ਕਰਦੀ ਹੈ ਅਤੇ ਜਦ ਉਹ ਮੰਗਾਂ ਲਈ ਸੰਘਰਸ਼ ਕਰਦੇ ਹਨ ਤਾਂ ਉਹਨਾਂ ਤੇ ਤਸ਼ੱਦਦ ਕਰਕੇ ਰੋਕਿਆ ਜਾਂਦਾ ਹੈ, ਜੋ ਕਿ ਸਰਾਸਰ ਗਲਤ ਹੈ।

error: Content is protected !!