ਸਿੱਖ ਭਾਈਚਾਰੇ ਨੇ ਦਿਖਾਇਆ ਆਪਣਾ ਵੱਡਾ ਦਿਲ, ਮੁਸਲਿਮ ਭਾਈਚਾਰੇ ਨੂੰ ਮਸਜਿਦ ਬਣਾਉਣ ਲਈ ਦਿੱਤੀ ਜ਼ਮੀਨ

ਸਿੱਖ ਭਾਈਚਾਰੇ ਨੇ ਦਿਖਾਇਆ ਆਪਣਾ ਵੱਡਾ ਦਿਲ, ਮੁਸਲਿਮ ਭਾਈਚਾਰੇ ਨੂੰ ਮਸਜਿਦ ਬਣਾਉਣ ਲਈ ਦਿੱਤੀ ਜ਼ਮੀਨ

ਵੀਓਪੀ ਬਿਊਰੋ – ਫਤਿਹਗੜ੍ਹ ਸਾਹਿਬ ਵਿੱਚ ਸਿੱਖ ਭਾਈਚਾਰੇ ਨੇ ਇਨਸਾਨੀਅਤ ਦੀ ਮਿਸਲਾ ਪੇਸ਼ ਕੀਤੀ ਹੈ। ਸਿੱਖ ਭਾਈਚਾਰੇ ਦੇ ਲੋਕਾਂ ਨੇ ਇਨਸਾਨੀਅਤ ਅਤੇ ਆਪਣਾ ਵੱਡਾ ਦਿਲ ਦਿਖਾਉਂਦੇ ਹੋਏ ਮੁਸਲਿਮ ਭਾਈਚਾਰੇ ਦਾ ਸਾਥ ਦਿੱਤਾ ਅਤੇ ਉਨ੍ਹਾਂ ਨੂੰ ਮਸਜਿਦ ਬਣਾਉਣ ਦੇ ਲਈ ਜ਼ਮੀਨ ਦਾਨ ਕੀਤੀ ਹੈ। ਸਿੱਖ ਭਾਈਚਾਰੇ ਦੇ ਲੋਕਾਂ ਨੇ 5 ਮਰਲੇ ਜ਼ਮੀਨ ਮਸਜਿਦ ਬਣਾਉਣ ਲਈ ਦਾਨ ਕੀਤੀ ਹੈ।

ਜ਼ਿਲ੍ਹੇ ਦੇ ਪਿੰਡ ਜਖਵਾਲੀ ਵਿਖੇ ਮਾਤਾ ਰਾਜਿੰਦਰ ਕੌਰ ਪਤਨੀ ਮਰਹੂਮ ਜਰਨੈਲ ਸਿੰਘ ਦੇ ਪਰਿਵਾਰ ਨੇ ਪਿੰਡ ਦੇ ਮੁਸਲਮਾਨ ਭਾਈਚਾਰੇ ਨੂੰ ਨਮਾਜ਼ ਅਦਾ ਕਰਨ ਲਈ ਆ ਰਹੀ ਤੰਗੀ ਨੂੰ ਵੇਖਦੇ ਹੋਏ ਇਹ ਉਪਰਾਲਾ ਕੀਤਾ ਹੈ। ਇਸ ਦੌਰਾਨ ਨੀਂਹ ਪੱਥਰ ਰੱਖਣ ਦੇ ਲਈ ਵਿਸ਼ੇਸ਼ ਤੌਰ ‘ਤੇ ਪੰਜਾਬ ਦੇ ਸ਼ਾਹੀ ਇਮਾਮ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀਂ ਪਹੁੰਚੇ। ਇਸ ਦੌਰਾਨ ਦੋਵਾਂ ਭਾਈਚਾਰੇ ਦੇ ਲੋਕਾਂ ਵੱਲੋਂ ਆਪਸੀ ਪਿਆਰ ਤੇ ਸਾਂਝ ਬਣਾਈ ਰੱਖਣ ਲਈ ਸੁਨੇਹਾ ਦਿੱਤਾ ਗਿਆ।

error: Content is protected !!