ਰਾਹੁਲ ਗਾਂਧੀ ਨੇ ਚੁੱਕਿਆ ਪ੍ਰਦੂਸ਼ਣ ਦਾ ਮੁੱਦਾ, ਕਿਹਾ- ਸਰਕਾਰ ਕਰੇ ਚਰਚਾ
ਵੀਓਪੀ ਬਿਊਰੋ – ਸਾਡੇ ਲੋਕ ਭਾਰਤ ਨੂੰ ਮਹਾਨ ਦੇਸ਼ ਆਖਦੇ ਨੇ ਪਰ ਸਾਡੇ ਵੱਲੋਂ ਹੀ ਇੱਥੇ ਹਵਾ-ਪਾਣੀ ਖਰਾਬ ਕੀਤਾ ਹੋਇਆ ਹੈ। ਦਿੱਲੀ ਵਿੱਚ ਪ੍ਰਦੂਸ਼ਣ ਕਾਫੀ ਵਧਿਆ ਹੋਇਆ ਹੈ, ਹਾਲਾਤ ਇਹ ਨੇ ਕਿ ਵਧੇ ਪ੍ਰਦੂਸ਼ਣ ਕਾਰਨ ਰਾਜਧਾਨੀ ਦਿੱਲੀ ਵਿੱਚ ਤਾਂ ਰਹਿਣਾ ਹੀ ਮੁਸ਼ਕਲ ਹੈ। ਵਧੇ ਹੋਏ ਪ੍ਰਦੂਸ਼ਣ ਨੂੰ ਲੈ ਕੇ ਅੱਜ ਸੰਸਦ ਵਿੱਚ ਆਗੂ ਵਿਰੋਧੀ ਧਿਰ ਰਾਹੁਲ ਗਾਂਧੀ ਨੇ ਅਵਾਜ਼ ਚੁੱਕੀ ਅਤੇ ਕੇਂਦਰ ਸਰਕਾਰ ਨੂ੍ੰ ਕਿਹਾ ਕਿ ਇਸ ਮਾਮਲੇ ‘ਤੇ ਚਰਚਾ ਕੀਤੀ ਜਾਵੇ। ਰਾਹੁਲ ਗਾਂਧੀ ਨੇ ਕਿਹਾ ਕਿ ਪ੍ਰਦੂਸ਼ਣ ਇੱਕ ਗੰਭੀਰ ਮੁੱਦਾ ਹੈ ਅਤੇ ਇਸ ਦਾ ਹੱਲ ਕਰਨਾ ਜ਼ਰੂਰੀ ਹੈ। ਉਨ੍ਹਾਂ ਨੇ ਕਿਹਾ ਕਿ ਉਹ ਇਸ ਗੰਭੀਰ ਚੁਣੌਤੀ ਨੂੰ ਦੂਰ ਕਰਨ ਲਈ ਸਰਕਾਰ ਨਾਲ ਸਹਿਯੋਗ ਕਰਨਗੇ। ਉਨ੍ਹਾਂ ਕੇਂਦਰ ਸਰਕਾਰ ਨੂੰ ਹਵਾ ਪ੍ਰਦੂਸ਼ਣ ਦੇ ਮੁੱਦੇ ਨੂੰ ਹੱਲ ਕਰਨ ਲਈ ਅਗਲੇ ਚਾਰ ਤੋਂ ਪੰਜ ਸਾਲਾਂ ਲਈ ਆਪਣੀ ਯੋਜਨਾ ਪੇਸ਼ ਕਰਨ ਲਈ ਕਿਹਾ।
ਇਸ ਦੌਰਾਨ ਕੇਂਦਰ ਸਰਕਾਰ ਦੇ ਵੱਲੋਂ ਕੇਂਦਰੀ ਮੰਤਰੀ ਕਿਰਨ ਰਿਜਿਜੂ ਨੇ ਕਿਹਾ ਕਿ ਉਹ ਪ੍ਰਦੂਸ਼ਣ ਦੇ ਮੁੱਦੇ ‘ਤੇ ਸੰਸਦ ਵਿੱਚ ਚਰਚਾ ਲਈ ਤਿਆਰ ਹਨ। ਪ੍ਰਦੂਸ਼ਣ ਇੱਕ ਗੰਭੀਰ ਮੁੱਦਾ ਹੈ ਅਤੇ ਇਸ ‘ਤੇ ਚਰਚਾ ਕਰ ਕੇ ਹੱਲ ਕੱਢਣਾ ਵੀ ਜ਼ਰੂਰੀ ਹੈ।
ਰਾਹੁਲ ਗਾਂਧੀ ਨੇ ਲੋਕ ਸਭਾ ਵਿੱਚ ਕਿਹਾ ਕਿ ਪ੍ਰਦੂਸ਼ਣ ਦੇ ਹੱਲ ਲਈ ਇੱਕ ਹੱਲ ਲੱਭਣਾ ਚਾਹੀਦਾ ਹੈ। ਇੱਕ ਦੂਜੇ ਨੂੰ ਦੋਸ਼ ਦੇਣ ਦੀ ਬਜਾਏ, ਸਾਨੂੰ ਇੱਕ ਹੱਲ ਲੱਭਣਾ ਚਾਹੀਦਾ ਹੈ। ਸਰਕਾਰ ਅਤੇ ਵਿਰੋਧੀ ਧਿਰ ਨੂੰ ਇਕੱਠੇ ਬੈਠ ਕੇ ਇਸ ਮੁੱਦੇ ‘ਤੇ ਚਰਚਾ ਕਰਨੀ ਚਾਹੀਦੀ ਹੈ। ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ, ਰਾਜਾਂ ਦੇ ਸਹਿਯੋਗ ਨਾਲ, ਹਰੇਕ ਸ਼ਹਿਰ ਵਿੱਚ ਪ੍ਰਦੂਸ਼ਣ ਨੂੰ ਹੱਲ ਕਰਨ ਲਈ ਵੱਖਰੀਆਂ ਯੋਜਨਾਵਾਂ ਵਿਕਸਤ ਕਰੇ। ਉਨ੍ਹਾਂ ਪ੍ਰਧਾਨ ਮੰਤਰੀ ਨੂੰ ਇਸ ਸਬੰਧ ਵਿੱਚ ਪਹਿਲ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪ੍ਰਦੂਸ਼ਣ ਦੇ ਮੁੱਦੇ ‘ਤੇ ਸੰਸਦ ਵਿੱਚ ਚਰਚਾ ਹੋਣੀ ਚਾਹੀਦੀ ਹੈ, ਜਿੱਥੇ ਵਿਰੋਧੀ ਧਿਰ ਅਤੇ ਸੱਤਾਧਾਰੀ ਪਾਰਟੀ ਨੂੰ ਇੱਕ ਦੂਜੇ ‘ਤੇ ਦੋਸ਼ ਲਗਾਉਣ ਦੀ ਬਜਾਏ ਰਾਸ਼ਟਰੀ ਹਿੱਤ ਵਿੱਚ ਇੱਕ ਠੋਸ ਯੋਜਨਾ ਨੂੰ ਅੰਤਿਮ ਰੂਪ ਦੇਣ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ।

